ਬਿਜ਼ਨੈੱਸ ਡੈਸਕ : ਈਰਾਨ ਜੰਗ ਦੇ ਸ਼ੁਰੂ ਹੋਣ ਤੋਂ ਬਾਅਦ ਗਲੋਬਲ ਐਨਰਜੀ ਮਾਰਕੀਟ ਵਿੱਚ ਵੱਡੀ ਉਥਲ-ਪੁਥਲ ਦੇਖਣ ਨੂੰ ਮਿਲ ਰਹੀ ਹੈ। ਅੰਤਰਰਾਸ਼ਟਰੀ ਪੱਧਰ 'ਤੇ ਬ੍ਰੈਂਟ ਕਰੂਡ ਆਇਲ (ਕੱਚੇ ਤੇਲ) ਦੀ ਕੀਮਤ 71 ਡਾਲਰ ਤੋਂ ਵਧ ਕੇ 107 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ, ਜਿਸ ਦਾ ਅਸਰ ਦੁਨੀਆ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਸਾਫ਼ ਦਿਖਾਈ ਦੇ ਰਿਹਾ ਹੈ। ਹਾਲਾਂਕਿ ਭਾਰਤ ਵਿੱਚ ਅਜੇ ਤੱਕ ਤੇਲ ਦੀਆਂ ਕੀਮਤਾਂ ਵਿੱਚ ਕੋਈ ਵੱਡਾ ਵਾਧਾ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ : ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ
ਇਹ ਵੀ ਪੜ੍ਹੋ : ਤੁਸੀਂ ਵੀ ਕਰਵਾਉਣਾ ਚਾਹੁੰਦੇ ਹੋ ਆਪਣਾ ਪੂਰਾ ਕਰਜ਼ਾ ਮੁਆਫ਼ ਤਾਂ ਧਿਆਨ ਨਾਲ ਪੜ੍ਹ ਲਓ RBI ਦੀ ਇਹ ਸਲਾਹ
ਕਈ ਦੇਸ਼ਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਤੇਜ਼ ਉਛਾਲ ਦਰਜ ਕੀਤਾ ਗਿਆ ਹੈ:
ਲਾਓਸ: ਇੱਥੇ ਡੀਜ਼ਲ ਦੀ ਕੀਮਤ 149.7% ਅਤੇ ਪੈਟਰੋਲ 35.8% ਤੱਕ ਵਧ ਗਿਆ ਹੈ।
ਮਿਆਂਮਾਰ: ਪੈਟਰੋਲ 89.7% ਅਤੇ ਡੀਜ਼ਲ 112.7% ਮਹਿੰਗਾ ਹੋਇਆ ਹੈ।
ਇਹ ਵੀ ਪੜ੍ਹੋ : ਦੇਸ਼ ਦੇ ਕਰੋੜਾਂ ਕਾਰੋਬਾਰੀਆਂ 'ਤੇ ਮੰਡਰਾਇਆ ਰੋਜ਼ੀ-ਰੋਟੀ ਦਾ ਸੰਕਟ, ਸਪਲਾਈ ਚੇਨ 'ਤੇ ਵੀ ਪਵੇਗਾ ਬੁਰਾ ਪ੍ਰਭਾਵ
ਇਹ ਵੀ ਪੜ੍ਹੋ : SBI ਵੱਲੋਂ ਕਰੋੜਾਂ ਗਾਹਕਾਂ ਲਈ Alert! ਠੱਗਾਂ ਨੇ ਲੁੱਟ ਦਾ ਬਣਾਇਆ ਨਵਾਂ ਤਰੀਕਾ
ਅਮਰੀਕਾ: ਪੈਟਰੋਲ ਦੀਆਂ ਕੀਮਤਾਂ ਵਿੱਚ 44.5% ਦਾ ਵਾਧਾ ਹੋਇਆ ਹੈ, ਜਿੱਥੇ ਇੱਕ ਲੀਟਰ ਪੈਟਰੋਲ ਲਗਭਗ 119.55 ਰੁਪਏ ਤੱਕ ਪਹੁੰਚ ਗਿਆ ਹੈ।
ਹਾਂਗਕਾਂਗ: ਇਹ ਦੁਨੀਆ ਦਾ ਸਭ ਤੋਂ ਮਹਿੰਗਾ ਬਾਜ਼ਾਰ ਬਣ ਗਿਆ ਹੈ, ਜਿੱਥੇ ਕੀਮਤ 394.95 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ।
ਇਹ ਵੀ ਪੜ੍ਹੋ : ਹਵਾਈ ਮੁਸਾਫਰਾਂ ਲਈ ਵੱਡੀ ਖੁਸ਼ਖਬਰੀ, ਏਅਰਲਾਈਨ ਦੀ ਟਿਕਟ ਹੋਵੇਗੀ ਸਸਤੀ, ਮਿਲੇਗੀ ਇੰਨੀ ਛੋਟ
ਯੂਰਪੀ ਦੇਸ਼ਾਂ ਵਿੱਚ ਵੀ ਮਹਿੰਗਾਈ ਦੀ ਮਾਰ
ਯੂਰਪੀ ਦੇਸ਼ਾਂ ਵਿੱਚ ਵੀ ਈਂਧਣ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਯੂਕੇ ਵਿੱਚ ਪੈਟਰੋਲ 202.15 ਰੁਪਏ ਪ੍ਰਤੀ ਲੀਟਰ, ਫਰਾਂਸ ਵਿੱਚ 223.36 ਰੁਪਏ, ਜਰਮਨੀ ਵਿੱਚ 223.67 ਰੁਪਏ ਅਤੇ ਇਟਲੀ ਵਿੱਚ 213.49 ਰੁਪਏ ਪ੍ਰਤੀ ਲੀਟਰ ਤੱਕ ਵਿਕ ਰਿਹਾ ਹੈ।
ਇਹ ਵੀ ਪੜ੍ਹੋ : ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ ਤਨਖ਼ਾਹ
ਭਾਰਤ ਵਿੱਚ ਕੀਮਤਾਂ ਸਥਿਰ ਕਿਉਂ ਹਨ?
ਦੁਨੀਆ ਭਰ ਦੇ ਹਾਲਾਤ ਦੇ ਉਲਟ ਭਾਰਤ ਵਿੱਚ ਸਥਿਤੀ ਕੰਟਰੋਲ ਹੇਠ ਹੈ। ਕੇਂਦਰ ਸਰਕਾਰ ਦੇ ਨੀਤੀਗਤ ਨਿਯੰਤਰਣ ਕਾਰਨ ਕੀਮਤਾਂ ਸਥਿਰ ਹਨ। ਮਾਹਰਾਂ ਅਨੁਸਾਰ, ਸਰਕਾਰ ਅਤੇ ਤੇਲ ਕੰਪਨੀਆਂ ਬਾਜ਼ਾਰ ਦੀ ਸਥਿਤੀ 'ਤੇ ਨਜ਼ਰ ਰੱਖਦੀਆਂ ਹਨ ਅਤੇ ਲੋੜ ਪੈਣ 'ਤੇ ਟੈਕਸ ਅਤੇ ਡਿਊਟੀ ਵਿੱਚ ਬਦਲਾਅ ਕਰਕੇ ਕੀਮਤਾਂ ਨੂੰ ਨਿਯੰਤਰਿਤ ਕੀਤਾ ਜਾਂਦਾ ਹੈ। ਕੇਂਦਰ ਸਰਕਾਰ ਨੇ ਸਪੱਸ਼ਟ ਸੰਕੇਤ ਦਿੱਤੇ ਹਨ ਕਿ ਫਿਲਹਾਲ ਤੇਲ ਅਤੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ ਜਾਵੇਗਾ।
ਭਾਵੇਂ ਤੇਲ ਕੰਪਨੀਆਂ ਵਲੋਂ ਕੀਮਤਾਂ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ, ਪਰ ਸਰਕਾਰ ਵਲੋਂ ਫਿਲਹਾਲ ਰਾਹਤ ਭਰੀ ਖ਼ਬਰ ਇਹੋ ਹੈ ਕਿ ਅਜੇ ਭਾਅ ਨਹੀਂ ਵਧਣਗੇ।
ਇਹ ਵੀ ਪੜ੍ਹੋ : ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ ਸਿਰਫ਼ 5 ਦਿਨਾਂ 'ਚ ਮਿਲੇਗਾ ਪਾਸਪੋਰਟ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਬਾਜ਼ਾਰ 'ਚ ਸ਼ਾਨਦਾਰ ਬੁਲਸ ਰਨ ਦੀ ਵਾਪਸੀ, US-Iran 'ਚ ਡੀਲ ਦੀ ਉਮੀਦ ਨਾਲ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ
NEXT STORY