ਬਿਜ਼ਨੈੱਸ ਡੈਸਕ : ਅੰਤਰਰਾਸ਼ਟਰੀ ਬਾਜ਼ਾਰ ਵਿੱਚ ਭਾਰਤੀ ਕਰੰਸੀ ਲਈ ਅੱਜ ਦਾ ਦਿਨ ਰਾਹਤ ਭਰਿਆ ਰਿਹਾ। ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ 18 ਪੈਸੇ ਦੀ ਮਜ਼ਬੂਤੀ ਨਾਲ 96.18 'ਤੇ ਪਹੁੰਚ ਗਿਆ। ਦੱਸ ਦੇਈਏ ਕਿ ਵੀਰਵਾਰ ਨੂੰ ਵੀ ਰੁਪਏ ਵਿੱਚ 50 ਪੈਸੇ ਦਾ ਵੱਡਾ ਉਛਾਲ ਦੇਖਿਆ ਗਿਆ ਸੀ ਅਤੇ ਇਹ 96.36 'ਤੇ ਬੰਦ ਹੋਇਆ ਸੀ।
ਇਹ ਵੀ ਪੜ੍ਹੋ : ਦੁਨੀਆ ਨੂੰ ਚੱਕਰਾਂ 'ਚ ਪਾ ਕੇ Trump 90 ਦਿਨਾਂ 'ਚ ਕਮਾ ਗਏ 800 ਕਰੋੜ! ਮਚਿਆ ਹੜਕੰਪ
ਇਹ ਵੀ ਪੜ੍ਹੋ : ਨਹੀਂ ਪਏਗੀ LPG ਦੀ ਲੋੜ! 'DME' ਗੈਸ ਨਾਲ ਚੱਲਣਗੇ ਚੁੱਲ੍ਹੇ ਤੇ ਵਾਹਨ, ਬਚੇਗੀ ਮੋਟੀ ਰਕਮ
ਰੁਪਏ ਦੀ ਮਜ਼ਬੂਤੀ ਦੇ ਮੁੱਖ ਕਾਰਨ
ਕੱਚੇ ਤੇਲ ਦੀਆਂ ਕੀਮਤਾਂ ਵਿੱਚ ਮਾਮੂਲੀ ਨਰਮੀ।
ਭੂ-ਰਾਜਨੀਤਿਕ ਤਣਾਅ (Geopolitical tension) ਵਿੱਚ ਕਮੀ ਦੇ ਸ਼ੁਰੂਆਤੀ ਸੰਕੇਤ।
ਕੇਂਦਰੀ ਬੈਂਕ (RBI) ਦੀ ਸਰਗਰਮ ਦਖਲਅੰਦਾਜ਼ੀ ਨੇ ਵੀ ਘਰੇਲੂ ਕਰੰਸੀ ਨੂੰ ਸਹਾਰਾ ਦਿੱਤਾ ਹੈ।
ਇਹ ਵੀ ਪੜ੍ਹੋ : ਸਰਕਾਰੀ ਬੈਂਕਾਂ ਤੇ ਬੀਮਾ ਕੰਪਨੀਆਂ...! ਕੇਂਦਰ ਨੇ ਜਾਰੀ ਕਰ'ਤੇ Lockdown ਜਿਹੇ ਹੁਕਮ
ਇਹ ਵੀ ਪੜ੍ਹੋ : ਦੇਸ਼ ਦੇ ਮੰਦਿਰਾਂ ਦਾ ਸੋਨਾ ਵੇਚਣ ਜਾ ਰਹੀ ਸਰਕਾਰ? ਵਿੱਤ ਮੰਤਰਾਲੇ ਨੇ ਦਿੱਤੀ ਪੂਰੀ ਜਾਣਕਾਰੀ
ਸ਼ੇਅਰ ਬਾਜ਼ਾਰ ਦਾ ਹਾਲ
ਰੁਪਏ ਦੇ ਨਾਲ-ਨਾਲ ਘਰੇਲੂ ਸ਼ੇਅਰ ਬਾਜ਼ਾਰ ਵਿੱਚ ਵੀ ਤੇਜ਼ੀ ਦੇਖਣ ਨੂੰ ਮਿਲੀ। ਸ਼ੁਰੂਆਤੀ ਕਾਰੋਬਾਰ ਵਿੱਚ ਸੈਂਸੈਕਸ 332.39 ਅੰਕ ਚੜ੍ਹ ਕੇ 75,507.09 'ਤੇ ਅਤੇ ਨਿਫਟੀ 84.60 ਅੰਕਾਂ ਦੇ ਵਾਧੇ ਨਾਲ 23,747.40 'ਤੇ ਰਿਹਾ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਡਾਲਰ ਦੀ ਸਥਿਤੀ ਨੂੰ ਦਰਸਾਉਣ ਵਾਲਾ ਡਾਲਰ ਸੂਚਕਾਂਕ 0.01 ਫੀਸਦੀ ਦੀ ਮਾਮੂਲੀ ਗਿਰਾਵਟ ਨਾਲ 99.24 'ਤੇ ਰਿਹਾ।
ਕੱਚਾ ਤੇਲ ਅਤੇ ਵਿਦੇਸ਼ੀ ਨਿਵੇਸ਼ਕਾਂ ਦੀ ਸਥਿਤੀ
ਜਿੱਥੇ ਰੁਪਿਆ ਮਜ਼ਬੂਤ ਹੋਇਆ ਹੈ, ਉੱਥੇ ਹੀ ਅੰਤਰਰਾਸ਼ਟਰੀ ਮਿਆਰ ਅਨੁਸਾਰ ਬ੍ਰੈਂਟ ਕਰੂਡ ਦੀ ਕੀਮਤ 1.59 ਫੀਸਦੀ ਦੇ ਵਾਧੇ ਨਾਲ 104.21 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ। ਦੂਜੇ ਪਾਸੇ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (FII) ਦੀ ਗੱਲ ਕਰੀਏ ਤਾਂ ਉਹ ਪਿਛਲੇ ਦਿਨ ਵਿਕਰੇਤਾ ਰਹੇ ਅਤੇ ਅੰਕੜਿਆਂ ਅਨੁਸਾਰ ਵੀਰਵਾਰ ਨੂੰ ਉਨ੍ਹਾਂ ਨੇ 1,891.21 ਕਰੋੜ ਰੁਪਏ ਦੇ ਸ਼ੇਅਰ ਵੇਚੇ।
ਇਹ ਵੀ ਪੜ੍ਹੋ : SBI ਗਾਹਕਾਂ ਲਈ ਅਹਿਮ ਖ਼ਬਰ : ਲਗਾਤਾਰ 6 ਦਿਨ ਬੰਦ ਰਹਿਣਗੀਆਂ ਬੈਂਕਿੰਗ ਸ਼ਾਖਾਵਾਂ, ਜਾਣੋ ਵਜ੍ਹਾ
ਇਹ ਵੀ ਪੜ੍ਹੋ : ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ
ਇਹ ਵੀ ਪੜ੍ਹੋ : ਪਿਆਜ਼ ਕਿਸਾਨਾਂ ਲਈ ਵੱਡੀ ਰਾਹਤ, ਕੇਂਦਰ ਸਰਕਾਰ ਨੇ ਤੈਅ ਕੀਤਾ ਖਰੀਦ ਮੁੱਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ ਅਤੇ ਨਿਫਟੀ 'ਚ ਜ਼ਬਰਦਸਤ ਉਛਾਲ, ਜਾਣੋ ਕਿਹੜੇ ਸ਼ੇਅਰ ਰਹੇ ਫਾਇਦੇਮੰਦ
NEXT STORY