ਬਿਜ਼ਨੈੱਸ ਡੈਸਕ : ਦੇਸ਼ ਦੇ ਸਭ ਤੋਂ ਵੱਡੇ ਬੈਂਕ, ਭਾਰਤੀ ਸਟੇਟ ਬੈਂਕ (SBI) ਨੇ ਵਿੱਤੀ ਸਾਲ 2025-26 ਦੀ ਚੌਥੀ ਤਿਮਾਹੀ (ਜਨਵਰੀ-ਮਾਰਚ) ਦੇ ਨਤੀਜੇ ਐਲਾਨ ਦਿੱਤੇ ਹਨ। ਬੈਂਕ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਇਸ ਤਿਮਾਹੀ ਦੌਰਾਨ ਉਸ ਦਾ ਸ਼ੁੱਧ ਮੁਨਾਫ਼ਾ 6 ਫੀਸਦੀ ਵਧ ਕੇ 19,684 ਕਰੋੜ ਰੁਪਏ ਰਿਹਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਵਿੱਤੀ ਸਾਲ ਦੀ ਇਸੇ ਤਿਮਾਹੀ ਵਿੱਚ ਬੈਂਕ ਨੇ 18,643 ਕਰੋੜ ਰੁਪਏ ਦਾ ਮੁਨਾਫ਼ਾ ਕਮਾਇਆ ਸੀ।
ਇਹ ਵੀ ਪੜ੍ਹੋ : ਈਸ਼ਾ ਅੰਬਾਨੀ ਨੇ ਪਹਿਨੀ ਸੋਨੇ ਦੀ ਸਾੜੀ ਤੇ 200 ਕਰੋੜ ਦਾ ਬਲਾਊਜ਼, ਹੱਥ 'ਚ ਫੜਿਆ 'ਅੰਬ' ਬਣਿਆ ਚਰਚਾ ਦਾ ਵਿਸ਼ਾ
NPA ਵਿੱਚ ਸੁਧਾਰ ਨਾਲ ਵਧਿਆ ਮੁਨਾਫ਼ਾ
ਬੈਂਕ ਮੁਤਾਬਕ ਮੁਨਾਫ਼ੇ ਵਿੱਚ ਇਸ ਵਾਧੇ ਦਾ ਮੁੱਖ ਕਾਰਨ ਫਸੇ ਹੋਏ ਕਰਜ਼ਿਆਂ (NPA) ਵਿੱਚ ਆਇਆ ਸੁਧਾਰ ਹੈ। ਬੈਂਕ ਦੀ ਸੰਪੱਤੀ ਗੁਣਵੱਤਾ ਵਿੱਚ ਵੱਡਾ ਸੁਧਾਰ ਦੇਖਣ ਨੂੰ ਮਿਲਿਆ ਹੈ। ਬੈਂਕ ਦਾ ਕੁੱਲ NPA ਘਟ ਕੇ 1.49 ਫੀਸਦੀ ਰਹਿ ਗਿਆ ਹੈ, ਜੋ ਪਿਛਲੇ ਸਾਲ 1.82 ਫੀਸਦੀ ਸੀ। ਇਸੇ ਤਰ੍ਹਾਂ ਸ਼ੁੱਧ NPA ਵੀ 0.47 ਫੀਸਦੀ ਤੋਂ ਘਟ ਕੇ 0.39 ਫੀਸਦੀ ਰਹਿ ਗਿਆ ਹੈ।
ਇਹ ਵੀ ਪੜ੍ਹੋ : ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ
ਪੂਰੇ ਸਾਲ ਦਾ ਪ੍ਰਦਰਸ਼ਨ ਅਤੇ ਆਮਦਨ
ਪੂਰੇ ਵਿੱਤੀ ਸਾਲ 2025-26 ਦੌਰਾਨ ਬੈਂਕ ਦਾ ਮੁਨਾਫ਼ਾ 13 ਫੀਸਦੀ ਵਧ ਕੇ 80,032 ਕਰੋੜ ਰੁਪਏ ਹੋ ਗਿਆ ਹੈ, ਜੋ ਇਸ ਤੋਂ ਪਹਿਲੇ ਸਾਲ 70,901 ਕਰੋੜ ਰੁਪਏ ਸੀ।
ਚੌਥੀ ਤਿਮਾਹੀ ਵਿੱਚ ਬੈਂਕ ਦੀ ਵਿਆਜ ਆਮਦਨ ਵਧ ਕੇ 1,23,098 ਕਰੋੜ ਰੁਪਏ ਹੋ ਗਈ ਹੈ।
ਸਮੀਖਿਆ ਅਧੀਨ ਤਿਮਾਹੀ ਵਿੱਚ ਬੈਂਕ ਦੀ ਕੁੱਲ ਆਮਦਨ 1,40,412 ਕਰੋੜ ਰੁਪਏ ਰਹੀ।
ਇਹ ਵੀ ਪੜ੍ਹੋ : ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ ਤਨਖ਼ਾਹ
ਸ਼ੇਅਰਧਾਰਕਾਂ ਲਈ ਡਿਵੀਡੈਂਡ ਦਾ ਐਲਾਨ
ਬੈਂਕ ਦੇ ਨਿਰਦੇਸ਼ਕ ਮੰਡਲ ਨੇ ਆਪਣੇ ਨਿਵੇਸ਼ਕਾਂ ਲਈ ਵੱਡਾ ਐਲਾਨ ਕਰਦਿਆਂ ਵਿੱਤੀ ਸਾਲ 2025-26 ਲਈ 17.35 ਰੁਪਏ ਪ੍ਰਤੀ ਸ਼ੇਅਰ ਡਿਵੀਡੈਂਡ (ਲਾਭਅੰਸ਼) ਦੇਣ ਦੀ ਘੋਸ਼ਣਾ ਕੀਤੀ ਹੈ। ਬੈਂਕ ਨੇ ਦੱਸਿਆ ਕਿ ਡਿਵੀਡੈਂਡ ਪਾਉਣ ਵਾਲੇ ਸ਼ੇਅਰਧਾਰਕਾਂ ਦੀ ਪਛਾਣ ਲਈ 16 ਮਈ ਰਿਕਾਰਡ ਮਿਤੀ ਤੈਅ ਕੀਤੀ ਗਈ ਹੈ, ਜਦਕਿ ਇਸ ਦਾ ਭੁਗਤਾਨ 4 ਜੂਨ ਨੂੰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ ਸਿਰਫ਼ 5 ਦਿਨਾਂ 'ਚ ਮਿਲੇਗਾ ਪਾਸਪੋਰਟ
ਇਹ ਵੀ ਪੜ੍ਹੋ : ਤੁਸੀਂ ਵੀ ਕਰਵਾਉਣਾ ਚਾਹੁੰਦੇ ਹੋ ਆਪਣਾ ਪੂਰਾ ਕਰਜ਼ਾ ਮੁਆਫ਼ ਤਾਂ ਧਿਆਨ ਨਾਲ ਪੜ੍ਹ ਲਓ RBI ਦੀ ਇਹ ਸਲਾਹ
ਇਹ ਵੀ ਪੜ੍ਹੋ : 400 ਕਰੋੜ ਦੀ ਮਾਲਕਣ ਹੈ ਵਿਜੇ ਥਲਪਤੀ ਦੀ ਪਤਨੀ, ਫਿਰ ਹੈ ਕਰਜ਼ਦਾਰ
ਇਹ ਵੀ ਪੜ੍ਹੋ : ਟਰਾਂਸਪੋਰਟ ਸੈਕਟਰ ਨੂੰ ਲੱਗਿਆ ਵੱਡਾ ਝਟਕਾ : 80 ਹਜ਼ਾਰ ਟਰੱਕਾਂ ਦੇ ਪਹੀਏ ਜਾਮ, ਹਰ ਵਰਗ 'ਤੇ ਪੈ ਰਹੀ ਹੈ ਮਾਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਸਰ ਰਤਨ ਟਾਟਾ ਟਰਸਟ ਦੀ ਅਹਿਮ ਬੋਰਡ ਮੀਟਿੰਗ ਰੱਦ, ਟਾਟਾ ਸੰਨਜ਼ 'ਚ ਨਾਮਜ਼ਦਗੀਆਂ 'ਤੇ ਹੋਣੀ ਸੀ ਚਰਚਾ
NEXT STORY