ਨਵੀਂ ਦਿੱਲੀ — ਜੂਨ ਮਹੀਨੇ 'ਚ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕੁੱਲ 12 ਦਿਨ ਬੈਂਕ ਬੰਦ ਰਹਿਣਗੇ। ਇਨ੍ਹਾਂ ਵਿੱਚ ਦੂਜੇ ਅਤੇ ਚੌਥੇ ਸ਼ਨੀਵਾਰ ਨੂੰ ਸਾਰੇ ਐਤਵਾਰ ਅਤੇ ਛੁੱਟੀਆਂ ਸ਼ਾਮਲ ਹਨ। ਬੈਂਕ ਛੁੱਟੀਆਂ ਦੀ ਸੂਚੀ ਹਰ ਸੂਬੇ ਦੀ ਵੱਖਰੀ ਹੁੰਦੀ ਹੈ। ਅਜਿਹੇ 'ਚ ਜੇਕਰ ਤੁਸੀਂ ਅਗਲੇ ਮਹੀਨੇ ਬੈਂਕ 'ਚ ਜਾ ਕੇ 2000 ਰੁਪਏ ਦਾ ਨੋਟ ਜਮ੍ਹਾ ਕਰਵਾਉਣ ਬਾਰੇ ਸੋਚ ਰਹੇ ਹੋ ਤਾਂ ਤੁਹਾਨੂੰ ਛੁੱਟੀਆਂ ਦੀ ਪੂਰੀ ਲਿਸਟ ਦੇਖਣੀ ਚਾਹੀਦੀ ਹੈ।
ਇਹ ਵੀ ਪੜ੍ਹੋ : 1 ਜੂਨ ਤੋਂ ਹੋਣ ਜਾ ਰਹੇ ਹਨ ਕਈ ਵੱਡੇ ਬਦਲਾਅ, ਆਮ ਆਦਮੀ ਦੀ ਜੇਬ 'ਤੇ ਪਵੇਗਾ ਸਿੱਧਾ ਅਸਰ
ਬੈਂਕਾਂ 'ਚ ਜੂਨ ਮਹੀਨੇ ਵਿੱਚ ਇਹਨਾਂ ਤਰੀਕਾਂ ਨੂੰ ਰਹੇਗੀ ਛੁੱਟੀ
ਇਹ ਵੀ ਪੜ੍ਹੋ : ਅਮਰੀਕਾ ਦੀਵਾਲੀਆ ਹੋਇਆ ਤਾਂ ਡੁੱਬ ਜਾਵੇਗੀ ਦੁਨੀਆ, 78 ਲੱਖ ਨੌਕਰੀਆਂ ਅਤੇ 10 ਲੱਖ ਕਰੋੜ ਡਾਲਰ ਹੋ ਜਾਣਗੇ ਤਬਾਹ
ਇਨ੍ਹਾਂ ਤਰੀਕਾਂ ਨੂੰ ਵੀ ਬੈਂਕ ਬੰਦ ਰਹਿਣਗੇ
4 ਜੂਨ ਨੂੰ ਐਤਵਾਰ ਹੋਣ ਕਾਰਨ ਦੇਸ਼ ਭਰ ਦੇ ਬੈਂਕ ਬੰਦ ਰਹਿਣਗੇ। 10 ਜੂਨ ਨੂੰ ਦੂਜਾ ਸ਼ਨੀਵਾਰ ਅਤੇ 11 ਜੂਨ ਨੂੰ ਐਤਵਾਰ ਹੋਣ ਕਾਰਨ ਬੈਂਕ ਬੰਦ ਰਹਿਣਗੇ। 18 ਜੂਨ ਦਿਨ ਐਤਵਾਰ ਨੂੰ ਬੈਂਕਾਂ ਵਿੱਚ ਕੰਮਕਾਜ ਨਹੀਂ ਹੋਵੇਗਾ। 24 ਜੂਨ ਨੂੰ ਚੌਥਾ ਸ਼ਨੀਵਾਰ ਅਤੇ 25 ਜੂਨ ਨੂੰ ਐਤਵਾਰ ਹੋਣ ਕਾਰਨ ਬੈਂਕਾਂ ਵਿੱਚ ਕੰਮਕਾਜ ਨਹੀਂ ਹੋਵੇਗਾ।
ਇਨ੍ਹਾਂ ਕੰਮਾਂ ਵਿੱਚ ਮੁਸ਼ਕਲਾਂ ਆਉਣਗੀਆਂ
ਬੈਂਕਾਂ ਵਿੱਚ ਛੁੱਟੀਆਂ ਹੋਣ ਦੇ ਬਾਵਜੂਦ ਇੰਟਰਨੈੱਟ ਬੈਂਕਿੰਗ ਰਾਹੀਂ ਲੈਣ-ਦੇਣ ਜਾਰੀ ਹੈ। ਹਾਲਾਂਕਿ ਛੁੱਟੀ ਵਾਲੇ ਦਿਨ ਬੈਂਕ ਸ਼ਾਖਾਵਾਂ ਵਿੱਚ ਪੈਸੇ ਜਮ੍ਹਾ ਕਰਵਾਉਣ ਜਾਂ ਕਢਵਾਉਣ ਦਾ ਕੰਮ ਨਹੀਂ ਕੀਤਾ ਜਾਂਦਾ। ਇਸ ਤੋਂ ਇਲਾਵਾ 2000 ਰੁਪਏ ਦੇ ਨੋਟ ਬਰਾਂਚ 'ਚ ਜਮ੍ਹਾ ਕਰਵਾਉਣ ਦਾ ਕੰਮ ਵੀ ਛੁੱਟੀ ਵਾਲੇ ਦਿਨ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : 1 ਜੂਨ ਤੋਂ ਮਹਿੰਗੇ ਹੋਣ ਜਾ ਰਹੇ ਹਨ ਇਹ ਵਾਹਨ, ਕਾਰ ਦੇ ਨਾਲ EV ਦੀਆਂ ਕੀਮਤਾਂ 'ਚ ਲੱਗੇਗੀ ਅੱਗ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
1 ਜੂਨ ਤੋਂ ਹੋਣ ਜਾ ਰਹੇ ਹਨ ਕਈ ਵੱਡੇ ਬਦਲਾਅ, ਆਮ ਆਦਮੀ ਦੀ ਜੇਬ 'ਤੇ ਪਵੇਗਾ ਸਿੱਧਾ ਅਸਰ
NEXT STORY