ਨਵੀਂ ਦਿੱਲੀ - ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਹੋਏ ਤਕਰੀਬਨ 1 ਸਾਲ ਬੀਤ ਚੁੱਕਾ ਹੈ। ਬੀਤੇ 1 ਸਾਲ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਹੋਇਆ ਹੈ। ਆਖਰੀ ਵਾਰ 22 ਮਈ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਬਦਲਾਅ ਦੇਖਣ ਨੂੰ ਮਿਲਿਆ ਸੀ।
ਇਹ ਵੀ ਪੜ੍ਹੋ : ਹੁਣ ਇਸ਼ਤਿਹਾਰਾਂ 'ਚ ਭੀਖ ਮੰਗਦੇ ਬੱਚੇ ਵਿਖਾਉਣ 'ਤੇ ਲੱਗੇਗਾ 10 ਲੱਖ ਦਾ ਜੁਰਮਾਨਾ, ਸਖ਼ਤ ਨਿਰਦੇਸ਼
ਦੂਜੇ ਪਾਸੇ ਵਿਸ਼ਵ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਮਾਮੂਲੀ ਵਾਧੇ ਦਰਮਿਆਨ ਅੱਜ ਘਰੇਲੂ ਪੱਧਰ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਰਹੀਆਂ, ਜਿਸ ਕਾਰਨ ਦਿੱਲੀ 'ਚ ਪੈਟਰੋਲ ਦੀ ਕੀਮਤ 96.72 ਰੁਪਏ ਅਤੇ ਡੀਜ਼ਲ ਦੀ ਕੀਮਤ 89.62 ਰੁਪਏ ਪ੍ਰਤੀ ਲੀਟਰ ਰਹੀ। ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਦੀ ਵੈੱਬਸਾਈਟ 'ਤੇ ਜਾਰੀ ਕੀਤੇ ਗਏ ਰੇਟਾਂ ਮੁਤਾਬਕ ਅੱਜ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ : ਚੀਨ ਦੀ ਵਿਗੜਦੀ ਅਰਥਵਿਵਸਥਾ ਕਾਰਨ ਟੁੱਟ ਰਹੇ ਘਰ, ਸ਼ੇਅਰ ਵੇਚਣ ਲਈ ਅਰਬਪਤੀ ਲੈ ਰਹੇ ਤਲਾਕ
ਦਿੱਲੀ ਵਿੱਚ ਇਨ੍ਹਾਂ ਦੀਆਂ ਕੀਮਤਾਂ ਇੱਕੋ ਜਿਹੀਆਂ ਰਹਿਣ ਨਾਲ ਮੁੰਬਈ ਵਿੱਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਰਿਹਾ। ਵਿਸ਼ਵ ਪੱਧਰ 'ਤੇ ਹਫਤੇ ਦੇ ਅੰਤ 'ਚ ਅਮਰੀਕੀ ਕਰੂਡ 1.15 ਫੀਸਦੀ ਵਧ ਕੇ 91.20 ਡਾਲਰ ਪ੍ਰਤੀ ਬੈਰਲ ਅਤੇ ਲੰਡਨ ਬ੍ਰੈਂਟ ਕਰੂਡ 93.93 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ। ਦੇਸ਼ ਦੇ ਚਾਰ ਮਹਾਨਗਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਤਰ੍ਹਾਂ ਰਹੀਆਂ।
ਮਹਾਨਗਰ ਪੈਟਰੋਲ ਡੀਜ਼ਲ (ਰੁਪਏ ਪ੍ਰਤੀ ਲੀਟਰ)
ਦਿੱਲੀ 96.72 89.62
ਮੁੰਬਈ 106.31 94.27
ਚੇਨਈ 102.73 94.33
ਕੋਲਕਾਤਾ 106.03 92.76
ਇਹ ਵੀ ਪੜ੍ਹੋ : ਈਸ਼ਾ ਅੰਬਾਨੀ ਦੀ ਕੰਪਨੀ ’ਤੇ ਕਰਜ਼ੇ ਦਾ ਭਾਰੀ ਬੋਝ, ਇਕ ਸਾਲ ’ਚ 73 ਫੀਸਦੀ ਵਧਿਆ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ ਚੱਲਿਆ ਚੀਨ ਦੇ ਰਸਤੇ ’ਤੇ, ਦੁਨੀਆ ਦੇ ਕੋਨੇ-ਕੋਨੇ ’ਚ ਹੋਵੇਗਾ ਐਕਸਪੋਰਟ
NEXT STORY