ਨਵੀਂ ਦਿੱਲੀ — ਗਲੋਬਲ ਬਾਜ਼ਾਰਾਂ ਤੋਂ ਮਿਲੇਜੁਲੇ ਸੰਕੇਤਾਂ ਨਾਲ ਅੱਜ ਭਾਰਤੀ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਹਲਕੇ ਵਾਧੇ ਨਾਲ ਹੋਈ। ਕਾਰੋਬਾਰ ਦੀ ਸ਼ੁਰੂਆਤ 'ਚ ਸੈਂਸੈਕਸ 35.03 ਅੰਕ ਯਾਨੀ 0.09 ਫੀਸਦੀ ਵਧ ਕੇ 38,192.95 'ਤੇ ਅਤੇ ਨਿਫਟੀ 5.45 ਅੰਕ ਯਾਨੀ 0.05 ਫੀਸਦੀ ਡਿੱਗ ਕੇ 11,514.85 'ਤੇ ਖੁੱਲ੍ਹਿਆ।
ਸਮਾਲਕੈਪ ਮਿਡਕੈਪ ਸ਼ੇਅਰਾਂ ਵਿਚ ਗਿਰਾਵਟ
ਅੱਜ ਦੇ ਕਾਰੋਬਾਰ 'ਚ ਦਿੱਗਜ ਸ਼ੇਅਰਾਂ ਦੇ ਨਾਲ ਸਮਾਲਕੈਪ ਅਤੇ ਮਿਡਕੈਪ ਸ਼ੇਅਰਾਂ ਵਿਚ ਗਿਰਾਵਟ ਨਜ਼ਰ ਆ ਰਹੀ ਹੈ। ਬੀ.ਐੱਮ.ਈ. ਦਾ ਸਮਾਲਕੈਪ ਇੰਡੈਕਸ 0.07 ਫੀਸਦੀ ਅਤੇ ਮਿਡਕੈਪ ਇੰਡੈਕਸ 0.19 ਫੀਸਦੀ ਡਿੱਗ ਕੇ ਕਾਰੋਬਾਰ ਕਰ ਰਿਹਾ ਹੈ।
ਬੈਂਕ ਨਿਫਟੀ 'ਚ ਗਿਰਾਵਟ
ਬੈਂਕਿੰਗ ਸ਼ੇਅਰਾਂ ਵਿਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਬੈਂਕ ਨਿਫਟੀ ਇੰਡੈਕਸ 48 ਅੰਕ ਡਿੱਗ ਕੇ 27382 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਤੋਂ ਇਲਾਵਾ ਨਿਫਟੀ ਆਈ.ਟੀ. 'ਚ 0.30 ਫੀਸਦੀ, ਨਿਫਟੀ ਫਾਰਮਾ 'ਚ 0.11 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ।
ਅੰਤਰਾਸ਼ਟਰੀ ਬਾਜ਼ਾਰ ਦਾ ਹਾਲ
ਕੈਨੇਡਾ, ਚੀਨ ਨਾਲ ਵਪਾਰ ਚਿੰਤਾ ਵਧਣ ਕਾਰਨ ਅਮਰੀਕੀ ਬਾਜ਼ਾਰਾਂ ਵਿਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਡਾਓ ਜੋਂਸ 12 ਅੰਕ ਦੀ ਗਿਰਾਵਟ ਨਾਲ 25,952.5 ਦੇ ਪੱਧਰ 'ਤੇ, ਨੈਸਡੈਕ 18.3 ਅੰਕ ਯਾਨੀ 0.25 ਫੀਸਦੀ ਦੀ ਕਮਜ਼ੋਰੀ ਨਾਲ 8,091.25 ਦੇ ਪੱਧਰ 'ਤੇ, ਐੱਸ.ਐਂਡ.ਪੀ. 500 ਇੰਡੈਕਸ 5 ਅੰਕ ਯਾਨੀ 0.2 ਫੀਸਦੀ ਤੱਕ ਡਿੱਗ ਕੇ 2,896.7 ਦੇ ਪੱਧਰ 'ਤੇ ਬੰਦ ਹੋਇਆ ਹੈ। ਏਸ਼ੀਆਈ ਬਾਜ਼ਾਰਾਂ ਵਿਚ ਨਰਮੀ ਦਾ ਮਾਹੌਲ ਨਜ਼ਰ ਆ ਰਿਹਾ ਹੈ। ਜਾਪਾਨ ਦਾ ਬਾਜ਼ਾਰ ਨਿਕਕਈ 62 ਅੰਕ ਯਾਨੀ 0.3 ਫੀਸਦੀ ਦੀ ਗਿਰਾਵਟ ਨਾਲ 22,635 ਦੇ ਪੱਧਰ 'ਤੇ, ਹੈਂਗ ਸੇਂਗ 300 ਅੰਕ ਯਾਨੀ 1 ਫੀਸਦੀ ਤੋਂ ਜ਼ਿਆਦਾ ਡਿੱਗ ਕੇ 27,673 ਦੇ ਪੱਧਰ 'ਤੇ, ਐੱਸ.ਜੀ.ਐਕਸ. ਨਿਫਟੀ 29 ਅੰਕ ਯਾਨੀ 0.25 ਫੀਸਦੀ ਦੀ ਕਮਜ਼ੋਰੀ ਨਾਲ 11,554 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।
ਟਾਪ ਗੇਨਰਜ਼
ਗੇਲ, ਸਨਫਾਰਮਾ, ਡਾ. ਰੈਡੀਜ਼ ਲੈਬ, ਵਿਪਰੋ, ਆਈਟੀਸੀ, ਪਾਵਰ ਗਰਿੱਡ ਕਾਰਪੋਰੇਸ਼ਨ, ਯੈਸ ਬੈਂਕ, ਰਿਲਾਇੰਸ
ਟਾਪ ਲੂਜ਼ਰਜ਼
ਕੋਲ ਇੰਡੀਆ, ਐਚਯੂਐਲ, ਹਿੰਡਲਕੋ, ਐਚਪੀਸੀਐਲ, ਵੇਦਾਂਤਾ, ਇੰਡਸਇੰਡ ਬੈਂਕ, ਟਾਟਾ ਮੋਟਰਜ਼
ਜਨ-ਧਨ ਖਾਤਿਆਂ 'ਤੇ ਲਟਕੀ ਜਾਂਚ ਦੀ ਤਲਵਾਰ
NEXT STORY