ਬਿਜ਼ਨੈੱਸ ਡੈਸਕ : ਦੇਸ਼ ਵਿੱਚ ਮਹਿੰਗਾਈ ਦਾ ਕਹਿਰ ਲਗਾਤਾਰ ਜਾਰੀ ਹੈ। ਮਿਡਲ ਈਸਟ ਵਿੱਚ ਵਧਦੇ ਤਣਾਅ ਅਤੇ ਹੋਮੁਰਜ਼ ਸਟ੍ਰੇਟ (Strait of Hormuz) ਦੇ ਬੰਦ ਹੋਣ ਕਾਰਨ ਬਾਲਣ ਅਤੇ ਐਲਪੀਜੀ ਦੀ ਸਪਲਾਈ ਵਿੱਚ ਆਈ ਕਮੀ ਦਾ ਸਿੱਧਾ ਅਸਰ ਹੁਣ ਕੀਮਤਾਂ 'ਤੇ ਦੇਖਣ ਨੂੰ ਮਿਲ ਰਿਹਾ ਹੈ। 1 ਜੂਨ, 2026 ਤੋਂ 19 ਕਿਲੋ ਵਾਲੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਇਸ ਸਾਲ ਲਗਾਤਾਰ 7ਵੀਂ ਵਾਰ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ 5 ਕਿਲੋ ਵਾਲਾ 'ਛੋਟੂ ਸਿਲੰਡਰ' ਵੀ ਮਹਿੰਗਾ ਹੋ ਗਿਆ ਹੈ।
ਇਹ ਵੀ ਪੜ੍ਹੋ : 1 ਜੂਨ ਤੋਂ ਬਦਲ ਜਾਣਗੇ ATM ਤੋਂ ਲੈ ਕੇ UPI ਤੱਕ ਸਮੇਤ ਕਈ ਹੋਰ ਨਿਯਮ, ਤੁਹਾਡੀ ਜੇਬ 'ਤੇ ਪਵੇਗਾ ਸਿੱਧਾ ਅਸਰ
ਕਮਰਸ਼ੀਅਲ ਸਿਲੰਡਰ ਦੀਆਂ ਨਵੀਆਂ ਕੀਮਤਾਂ ਤਾਜ਼ਾ ਵਾਧੇ ਤੋਂ ਬਾਅਦ ਦੇਸ਼ ਦੇ ਪ੍ਰਮੁੱਖ ਮਹਾਨਗਰਾਂ ਵਿੱਚ ਕੀਮਤਾਂ ਕੁਝ ਇਸ ਤਰ੍ਹਾਂ ਹਨ।
ਦਿੱਲੀ: ਕਮਰਸ਼ੀਅਲ ਸਿਲੰਡਰ ਦੀ ਕੀਮਤ 42 ਰੁਪਏ ਵਧ ਕੇ 3,113.50 ਰੁਪਏ ਹੋ ਗਈ ਹੈ।
ਕੋਲਕਾਤਾ: ਇੱਥੇ 53.50 ਰੁਪਏ ਦੇ ਵਾਧੇ ਨਾਲ ਕੀਮਤ 3,255.50 ਰੁਪਏ ਪ੍ਰਤੀ ਸਿਲੰਡਰ ਤੱਕ ਪਹੁੰਚ ਗਈ ਹੈ।
ਇਹ ਵੀ ਪੜ੍ਹੋ : ਤੁਹਾਡੇ ਨਾਂ 'ਤੇ ਕਿਥੇ-ਕਿਥੇ ਤੇ ਕਿੰਨਾ ਪਿਆ ਪੈਸਾ, ਬੱਸ ਹੁਣ ਇਕ CLICK ਨਾਲ ਲੱਗੇਗਾ ਪਤਾ, ਨਵਾਂ ਪੋਰਟਲ ਲਾਂਚ
ਦੱਸਣਯੋਗ ਹੈ ਕਿ ਪਿਛਲੇ 6 ਮਹੀਨਿਆਂ ਵਿੱਚ ਦਿੱਲੀ ਵਿੱਚ ਕਮਰਸ਼ੀਅਲ ਗੈਸ ਦੀਆਂ ਕੀਮਤਾਂ ਵਿੱਚ 97 ਫੀਸਦੀ (1,533 ਰੁਪਏ) ਦਾ ਭਾਰੀ ਇਤਿਹਾਸਕ ਵਾਧਾ ਹੋਇਆ ਹੈ। ਇਕੱਲੇ ਮਈ ਮਹੀਨੇ ਵਿੱਚ ਹੀ ਇਸ ਦੀ ਕੀਮਤ ਵਿੱਚ 993 ਰੁਪਏ ਦਾ ਵੱਡਾ ਵਾਧਾ ਹੋਇਆ ਸੀ।
ਇਹ ਵੀ ਪੜ੍ਹੋ : ਪੈਨਸ਼ਨਰਾਂ ਦੀ ਲਾਟਰੀ ਲੱਗੀ! DR ਵਧ ਕੇ ਹੋਇਆ 483%, ਜਾਣੋ ਕਦੋਂ ਤੋਂ ਮਿਲੇਗਾ ਫਾਇਦਾ
'ਛੋਟੂ ਸਿਲੰਡਰ' ਵੀ ਹੋਇਆ ਮਹਿੰਗਾ
ਕਮਰਸ਼ੀਅਲ ਸਿਲੰਡਰ ਦੇ ਨਾਲ-ਨਾਲ 5 ਕਿਲੋ ਵਾਲੇ 'ਛੋਟੂ ਸਿਲੰਡਰ' ਦੀਆਂ ਕੀਮਤਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ। ਦਿੱਲੀ ਵਿੱਚ ਇਸ ਦੇ ਦਾਮ 11 ਰੁਪਏ ਵਧ ਕੇ 821.50 ਰੁਪਏ ਹੋ ਗਏ ਹਨ, ਜੋ ਕਿ 1 ਜੂਨ ਤੋਂ ਲਾਗੂ ਹਨ।
ਇਹ ਵੀ ਪੜ੍ਹੋ : 22 ਰੁਪਏ ਸਸਤਾ ਹੋ ਗਿਆ ਪੈਟਰੋਲ-ਡੀਜ਼ਲ, ਜਾਣੋ ਗੁਆਂਢੀ ਮੁਲਕ 'ਚ ਕਿੰਨੀ ਹੋਈ ਤੇਲ ਦੀ ਕੀਮਤ
ਘਰੇਲੂ ਉਪਭੋਗਤਾਵਾਂ ਲਈ ਰਾਹਤ
ਮਹਿੰਗਾਈ ਦੇ ਇਸ ਦੌਰ ਵਿੱਚ ਆਮ ਜਨਤਾ ਅਤੇ ਮੱਧ ਵਰਗ ਲਈ ਰਾਹਤ ਦੀ ਖ਼ਬਰ ਇਹ ਹੈ ਕਿ ਘਰੇਲੂ ਗੈਸ ਸਿਲੰਡਰ (14.2 ਕਿਲੋ) ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ। ਪ੍ਰਮੁੱਖ ਸ਼ਹਿਰਾਂ ਵਿੱਚ ਕੀਮਤਾਂ ਸਥਿਰ ਹਨ।
ਦਿੱਲੀ: 913 ਰੁਪਏ
ਕੋਲਕਾਤਾ: 939 ਰੁਪਏ
ਮੁੰਬਈ: 912.50 ਰੁਪਏ
ਚੇਨਈ: 928.50 ਰੁਪਏ
ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਆਖਰੀ ਵਾਰ 7 ਮਾਰਚ ਨੂੰ ਬਦਲਾਅ ਕੀਤਾ ਗਿਆ ਸੀ।
ਕੀਮਤਾਂ ਵਧਣ ਦਾ ਮੁੱਖ ਕਾਰਨ
ਮਾਹਿਰਾਂ ਅਨੁਸਾਰ, ਅੰਤਰਰਾਸ਼ਟਰੀ ਪੱਧਰ 'ਤੇ ਖਾਸ ਕਰਕੇ ਮਿਡਲ ਈਸਟ ਵਿੱਚ ਚੱਲ ਰਹੇ ਤਣਾਅ ਕਾਰਨ ਸਪਲਾਈ ਚੇਨ ਪ੍ਰਭਾਵਿਤ ਹੋਈ ਹੈ, ਜਿਸ ਕਾਰਨ ਗੈਸ ਦੀਆਂ ਕੀਮਤਾਂ ਵਿੱਚ ਲਗਾਤਾਰ ਉਛਾਲ ਆ ਰਿਹਾ ਹੈ। ਇਸ ਵਾਧੇ ਕਾਰਨ ਹੋਟਲ ਅਤੇ ਰੈਸਟੋਰੈਂਟ ਉਦਯੋਗ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ।
ਇਹ ਵੀ ਪੜ੍ਹੋ : 31 ਜੁਲਾਈ ਤੋਂ ਪਹਿਲਾਂ ਨਿਪਟਾ ਲਓ ਇਹ ਕੰਮ ਨਹੀਂ ਤਾਂ ਹੋਵੇਗਾ ਭਾਰੀ ਨੁਕਸਾਨ
ਇਹ ਵੀ ਪੜ੍ਹੋ : Canada-USA 'ਚ ਪੜ੍ਹਣ ਦਾ ਸੁਪਨਾ ਹੋਇਆ ਮਹਿੰਗਾ, ਇਹ ਦੇਸ਼ ਬਣੇ ਵਿਦਿਆਰਥੀਆਂ ਦੀ ਪਹਿਲੀ ਪਸੰਦ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਫਿਨਟੈਕ ਕਾਰੋਬਾਰ ’ਚ ਉਤਰਨ ਦੀ ਤਿਆਰੀ ’ਚ LIC, ਰਣਨੀਤਕ ਨਿਵੇਸ਼ ’ਤੇ ਵੀ ਨਜ਼ਰ
NEXT STORY