ਮੁੰਬਈ— ਅਮਰੀਕਾ ਅਤੇ ਉੱਤਰੀ ਕੋਰੀਆ ਵਿਚਕਾਰ ਵਧੇ ਸੰਕਟ ਕਾਰਨ ਸੰਸਾਰਕ ਬਾਜ਼ਾਰਾਂ 'ਚ ਗਿਰਾਵਟ ਦਾ ਦੌਰ ਅੱਜ ਵੀ ਜਾਰੀ ਰਿਹਾ। ਇਸ ਦਾ ਅਸਰ ਘਰੇਲੂ ਬਾਜ਼ਾਰ 'ਤੇ ਵੀ ਦੇਖਣ ਨੂੰ ਮਿਲਿਆ। ਸ਼ੁੱਕਰਵਾਰ ਦੇ ਕਾਰੋਬਾਰੀ ਸੈਸ਼ਨ 'ਚ ਬੰਬਈ ਸਟਾਕ ਐਕਸਚੇਂਜ਼ (ਬੀ. ਐੱਸ. ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 317.74 ਅੰਕਾਂ ਦੀ ਵੱਡੀ ਗਿਰਾਵਟ ਨਾਲ 31,213.59 ਦੇ ਪੱਧਰ 'ਤੇ ਬੰਦ ਹੋਇਆ। ਨੈਸ਼ਨਲ ਸਟਾਕ ਐਕਸਚੇਂਜ਼ (ਐੱਨ. ਐੱਸ. ਈ.) ਦਾ 50 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ ਵੀ 109.45 ਦਾ ਗੋਤਾ ਲਾ ਕੇ 9,710.80 ਦੇ ਪੱਧਰ 'ਤੇ ਬੰਦ ਹੋਇਆ। ਐੱਨ. ਐੱਸ. ਈ. 'ਤੇ ਸਭ ਤੋਂ ਵਧ ਗਿਰਾਵਟ ਹਿੰਡਾਲਕੋ, ਵੇਦਾਤਾਂ ਲਿਮਟਿਡ, ਬੋਸ਼ ਲਿਮਟਿਡ, ਬੈਂਕ ਆਫ ਬੜੌਦਾ, ਜ਼ੀਲ, ਐੱਮ. ਐਂਡ ਐੱਮ., ਸਨ ਫਾਰਮਾ, ਓ. ਐੱਨ. ਜੀ. ਸੀ. ਅਤੇ ਰਿਲਾਇੰਸ ਇੰਡਸਟਰੀਜ਼ ਦੇ ਸ਼ੇਅਰਾਂ 'ਚ ਦੇਖਣ ਨੂੰ ਮਿਲੀ।
ਵੀਰਵਾਰ ਦੇ ਕਾਰੋਬਾਰੀ ਸੈਸ਼ਨ 'ਚ ਵੀ ਸ਼ੇਅਰ ਬਾਜ਼ਾਰ 'ਚ ਵੱਡੀ ਗਿਰਾਵਟ ਦੇਖੀ ਗਈ। ਸੰਸਾਰਕ ਉਤਰਾਅ-ਚੜ੍ਹਾਅ ਦਾ ਅਸਰ ਘਰੇਲੂ ਬਾਜ਼ਾਰ 'ਤੇ ਦੇਖਣ ਨੂੰ ਮਿਲਿਆ। ਸੈਂਸੈਕਸ 266.51 ਯਾਨੀ 0.84 ਫੀਸਦੀ ਦੀ ਵੱਡੀ ਗਿਰਾਵਟ ਨਾਲ 31,531.33 ਦੇ ਪੱਧਰ 'ਤੇ ਬੰਦ ਹੋਇਆ ਸੀ। ਹਾਲ ਹੀ, 'ਚ 10,000 ਤੋਂ ਪਾਰ ਜਾ ਕੇ ਰਿਕਾਰਡ ਬਣਾਉਣ ਵਾਲਾ ਨਿਫਟੀ ਵੀ ਵੀਰਵਾਰ ਨੂੰ 87.80 ਅੰਕ ਯਾਨੀ 0.89 ਫੀਸਦੀ ਦੀ ਵੱਡੀ ਗਿਰਾਵਟ ਨਾਲ 9,820.25 ਦੇ ਪੱਧਰ 'ਤੇ ਬੰਦ ਹੋਇਆ ਸੀ।
ਸੋਨੇ ਦੇ ਮੁੱਲ 'ਚ ਵੱਡਾ ਉਛਾਲ, ਜਾਣੋ ਅੱਜ ਦਾ ਮੁੱਲ
NEXT STORY