ਨਵੀਂ ਦਿੱਲੀ - ਮਾਰੂਤੀ ਸੁਜ਼ੂਕੀ ਇੰਡੀਆ ਆਪਣੀ ਮੂਲ ਕੰਪਨੀ ਸੁਜ਼ੂਕੀ ਮੋਟਰ ਕਾਰਪੋਰੇਸ਼ਨ ਦਾ ਗੁਜਰਾਤ ਪਲਾਂਟ ਖਰੀਦਣ ਦੀ ਤਿਆਰੀ ਕਰ ਰਹੀ ਹੈ। ਇਸ ਗੱਲ ਦੀ ਜਾਣਕਾਰੀ ਕੰਪਨੀ ਵਲੋਂ ਦਿੱਤੀ ਗਈ ਹੈ। ਕੰਪਨੀ ਨੇ ਇਸ ਸਬੰਧ ਵਿੱਚ ਕਿਹਾ ਕਿ ਇਸਦਾ ਉਦੇਸ਼ ਉਤਪਾਦਨ ਸਮਰੱਥਾ ਅਤੇ ਸਪਲਾਈ ਲੜੀ ਨੂੰ ਪਹਿਲਾਂ ਨਾਲੋ ਜ਼ਿਆਦਾ ਅਨੁਕੂਲ ਬਣਾਉਣਾ ਹੈ। ਇਸ ਸੌਦੇ ਨਾਲ ਉਤਪਾਦਨ, ਲਾਗਤ ਜਾਂ ਮੁਨਾਫੇ 'ਤੇ ਕੋਈ ਅਸਰ ਨਹੀਂ ਪਵੇਗਾ।
ਇਹ ਵੀ ਪੜ੍ਹੋ : ਦੁਬਈ ਦੇ ਪ੍ਰਾਪਰਟੀ ਬਾਜ਼ਾਰ 'ਤੇ ਰਾਜ ਕਰਨ ਦੀ ਤਿਆਰੀ ਕਰ ਰਹੇ ਨੇ ਲੁਧਿਆਣਵੀ, ਜਾਣੋ ਕਿਵੇਂ
ਮਾਰੂਤੀ ਸੁਜ਼ੂਕੀ ਇੰਡੀਆ ਦੇ ਚੇਅਰਮੈਨ ਆਰਸੀ ਭਾਰਗਵ ਨੇ ਕਿਹਾ ਕਿ ਇਸ ਸਬੰਧ ਵਿੱਚ ਅਜੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਗਿਆ ਕਿ ਇਸ ਨੂੰ ਕਿਸ ਰੂਪ ਵਿੱਚ ਲਿਆ ਜਾਵੇਗਾ। ਇਸ ਸਬੰਧੀ ਲਈ ਜਾਣ ਵਾਲੇ ਫ਼ੈਸਲੇ ਨੂੰ ਲੈ ਕੇ ਅਗਲੇ 7 ਦਿਨਾਂ ਵਿੱਚ ਬੋਰਡ ਦੀ ਮੀਟਿੰਗ ਹੋਣ ਜਾ ਰਹੀ ਹੈ। ਮਾਰੂਤੀ ਨੂੰ 31 ਮਾਰਚ 2024 ਤੱਕ ਸੌਦਾ ਪੂਰਾ ਕਰਨ ਦੀ ਉਮੀਦ ਹੈ। ਇਹ ਪਲਾਂਟ ਗੁਜਰਾਤ ਦੇ ਹੰਸਲਪੁਰ ਵਿੱਚ ਸਥਿਤ ਹੈ, ਜਿਸ ਨੂੰ ਸੁਜ਼ੂਕੀ ਮੋਟਰ ਦੀ ਸਹਾਇਕ ਕੰਪਨੀ ਸੁਜ਼ੂਕੀ ਮੋਟਰ ਗੁਜਰਾਤ ਪ੍ਰਾਈਵੇਟ ਲਿਮਟਿਡ ਚਲਾ ਰਹੀ ਹੈ।
ਇਹ ਵੀ ਪੜ੍ਹੋ : ਅਗਸਤ 'ਚ 14 ਦਿਨ ਬੰਦ ਰਹਿਣਗੇ ਬੈਂਕ, ਇਥੇ ਚੈੱਕ ਕਰੋ ਛੁੱਟੀਆਂ ਦੀ ਪੂਰੀ ਸੂਚੀ
ਸੂਤਰਾਂ ਅਨੁਸਾਰ ਮੌਜੂਦਾ ਸਮੇਂ ਵਿੱਚ ਮਾਰੂਤੀ ਸੁਜ਼ੂਕੀ ਦੀ ਸਾਲਾਨਾ ਉਤਪਾਦਨ ਸਮਰੱਥਾ 22.5 ਲੱਖ ਕਾਰਾਂ ਦੀ ਸਾਲਾਨਾ ਹੈ, ਜਿਸ ਵਿੱਚੋਂ ਲਗਭਗ 7.50 ਲੱਖ ਕਾਰਾਂ ਹੰਸਲਪੁਰ ਫੈਕਟਰੀ ਵਿੱਚ ਬਣੀਆਂ ਹਨ। ਮਾਰੂਤੀ ਸੁਜ਼ੂਕੀ ਸਾਲਾਨਾ ਲਗਭਗ 20 ਲੱਖ ਕਾਰਾਂ ਬਣਾ ਸਕਦੀ ਹੈ। ਮਾਰੂਤੀ ਸੁਜ਼ੂਕੀ ਨੇ 2012 ਵਿੱਚ ਗੁਜਰਾਤ ਵਿੱਚ ਆਪਣੀ ਯਾਤਰਾ ਸ਼ੁਰੂ ਕੀਤੀ ਸੀ। ਕੰਪਨੀ ਦੇ ਲਈ ਪਹਿਲਾਂ ਇਲੈਕਟ੍ਰਿਕ ਵਾਹਨ ਹੁਣ ਸੁਜ਼ੂਕੀ ਮੋਟਰ ਗੁਜਰਾਤ ਨਹੀਂ ਸਗੋਂ ਮਾਰੂਤੀ ਸੁਜ਼ੂਕੀ ਬਣਾਵੇਗੀ।
ਇਹ ਵੀ ਪੜ੍ਹੋ : ਆਉਣ ਵਾਲੇ ਦਿਨਾਂ 'ਚ ਹੋਰ ਮਹਿੰਗੇ ਹੋਣਗੇ ਮਸਾਲੇ, ਜਾਣੋ ਹਲਦੀ ਤੇ ਇਲਾਇਚੀ ਦਾ ਭਾਅ
ਵਾਹਨ ਨਿਰਮਾਤਾ ਮਾਰੂਤੀ ਸੁਜ਼ੂਕੀ ਇੰਡੀਆ ਦਾ ਏਕੀਕ੍ਰਿਤ ਸ਼ੁੱਧ ਲਾਭ ਚਾਲੂ ਵਿੱਤੀ ਸਾਲ 2023-24 ਦੀ ਅਪ੍ਰੈਲ-ਜੂਨ ਤਿਮਾਹੀ 'ਚ ਦੁੱਗਣੇ ਤੋਂ ਵੱਧ ਕੇ 2,525 ਕਰੋੜ ਰੁਪਏ ਹੋ ਗਿਆ ਹੈ। ਵਾਹਨ ਕੰਪਨੀ ਨੇ ਸੋਮਵਾਰ ਨੂੰ ਕਿਹਾ ਕਿ ਇਸ ਤੋਂ ਪਹਿਲਾਂ ਵਿੱਤੀ ਸਾਲ 2022-23 ਦੀ ਇਸੇ ਤਿਮਾਹੀ 'ਚ ਕੰਪਨੀ ਦਾ ਸ਼ੁੱਧ ਲਾਭ 1,036 ਕਰੋੜ ਰੁਪਏ ਸੀ। ਚਾਲੂ ਵਿੱਤੀ ਸਾਲ ਦੀ ਅਪ੍ਰੈਲ-ਜੂਨ ਤਿਮਾਹੀ 'ਚ ਕੰਪਨੀ ਦੀ ਸੰਚਾਲਨ ਆਮਦਨ 32,338 ਕਰੋੜ ਰੁਪਏ ਰਹੀ, ਜੋ ਇਕ ਸਾਲ ਪਹਿਲਾਂ ਦੀ ਤਿਮਾਹੀ 'ਚ 26,512 ਕਰੋੜ ਰੁਪਏ ਸੀ।
ਇਹ ਵੀ ਪੜ੍ਹੋ : ਸਾਵਧਾਨ! ਵਾਸ਼ਿੰਗ ਮਸ਼ੀਨ 'ਚ ਕੱਪੜੇ ਧੌਂਦੇ ਸਮੇਂ ਕਦੇ ਨਾ ਕਰੋ ਇਹ ਗਲਤੀਆਂ, ਹੋ ਸਕਦੈ ਵੱਡਾ ਧਮਾਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਸਟਰ ਕਾਰਡ ਤੇ ਵੀਜ਼ਾ ਦਾ ਦਬਦਬਾ ਹੋਵੇਗਾ ਖ਼ਤਮ, ਦੁਨੀਆ ਭਰ ਵਿਚ ਖ਼ਰੀਦਦਾਰੀ ਕਰਨੀ ਹੋਵੇਗੀ ਆਸਾਨ
NEXT STORY