ਨਵੀਂ ਦਿੱਲੀ : ਦੇਸ਼ ਦੀ ਸਭ ਤੋਂ ਵੱਡੀ ਕਾਰ ਕੰਪਨੀ ਮਾਰੂਤੀ ਸੁਜ਼ੂਕੀ ਇੰਡੀਆ ਇੱਕ ਵਾਰ ਫਿਰ ਵਾਹਨਾਂ ਦੀ ਕੀਮਤ ਵਧਾਉਣ ਜਾ ਰਹੀ ਹੈ। ਕੰਪਨੀ ਦਾ ਕਹਿਣਾ ਹੈ ਕਿ ਨਿਰਮਾਣ ਦੀ ਲਾਗਤ ਵਧਣ ਕਾਰਨ ਉਹ ਇਸ ਮਹੀਨੇ ਆਪਣੇ ਵਾਹਨਾਂ ਦੀਆਂ ਕੀਮਤਾਂ ਵਧਾਏਗੀ। ਮਾਰੂਤੀ ਨੇ ਜਨਵਰੀ 2021 ਤੋਂ ਲੈ ਕੇ ਹੁਣ ਤੱਕ ਚਾਰ ਵਾਰ ਆਪਣੇ ਵਾਹਨਾਂ ਦੀਆਂ ਕੀਮਤਾਂ 'ਚ ਵਾਧਾ ਕੀਤਾ ਹੈ।
ਮਾਰੂਤੀ ਸੁਜ਼ੂਕੀ ਨੇ ਸਟਾਕ ਐਕਸਚੇਂਜ ਨੂੰ ਦਿੱਤੀ ਜਾਣਕਾਰੀ 'ਚ ਕਿਹਾ ਕਿ ਕੰਪਨੀ ਦੇ ਵਾਹਨਾਂ ਦੀ ਲਾਗਤ ਪਿਛਲੇ ਇਕ ਸਾਲ ਤੋਂ ਲਗਾਤਾਰ ਵਧ ਰਹੀ ਹੈ। ਇਸ ਵਿਚ ਕਿਹਾ ਗਿਆ ਹੈ, "ਇਸ ਲਈ, ਕੰਪਨੀ ਨੂੰ ਕੀਮਤ ਵਿਚ ਵਾਧੇ ਦੇ ਜ਼ਰੀਏ ਗਾਹਕਾਂ 'ਤੇ ਕੁਝ ਬੋਝ ਪਾਉਣਾ ਪਏਗਾ।" ਕੰਪਨੀ ਅਪ੍ਰੈਲ ਵਿਚ ਵਾਹਨਾਂ ਦੀਆਂ ਕੀਮਤਾਂ ਵਿਚ ਵਾਧਾ ਕਰੇਗੀ ਅਤੇ ਵੱਖ-ਵੱਖ ਮਾਡਲਾਂ ਲਈ ਕੀਮਤਾਂ ਵਿਚ ਵਾਧਾ ਹੋਵੇਗਾ। ਕੰਪਨੀ ਨੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਕਿ ਕੀਮਤਾਂ ਕਿੰਨੀਆਂ ਵਧਣਗੀਆਂ।
ਇਹ ਵੀ ਪੜ੍ਹੋ : ਭਾਰਤ ਸਰਕਾਰ ਦੀ ਵੱਡੀ ਕਾਰਵਾਈ, ਪਾਕਿਸਤਾਨ ਦੇ 4 ਯੂਟਿਊਬ ਚੈਨਲਾਂ ਸਮੇਤ 22 ਨੂੰ ਕੀਤਾ ਬਲਾਕ
ਸਾਲ 2021 ਤੋਂ ਲੈ ਕੇ ਹੁਣ ਤੱਕ ਚਾਰ ਵਾਰ ਕਰ ਚੁੱਕੀ ਹੈ ਕੀਮਤ ਵਿਚ ਵਾਧਾ
ਲਾਗਤ ਵਧਣ ਕਾਰਨ ਜਨਵਰੀ 2021 ਤੋਂ ਮਾਰਚ 2022 ਤੱਕ ਮਾਰੂਤੀ ਸੁਜ਼ੂਕੀ ਦੇ ਵਾਹਨਾਂ ਦੀ ਕੀਮਤ 'ਚ ਲਗਭਗ 8.8 ਫੀਸਦੀ ਦਾ ਵਾਧਾ ਕੀਤਾ ਗਿਆ ਹੈ। Audi, BMW, Tata Motors ਅਤੇ Hero MotoCorp ਪਹਿਲਾਂ ਹੀ ਅਪ੍ਰੈਲ ਵਿੱਚ ਕੀਮਤਾਂ ਵਧਾਉਣ ਦਾ ਐਲਾਨ ਕਰ ਚੁੱਕੇ ਹਨ। ਪਿਛਲੇ ਕੁਝ ਮਹੀਨਿਆਂ ਦੌਰਾਨ ਕੱਚੇ ਮਾਲ ਦੀਆਂ ਕੀਮਤਾਂ ਵਿੱਚ ਜ਼ਬਰਦਸਤ ਵਾਧਾ ਹੋਇਆ ਹੈ। ਯੂਕਰੇਨ ਅਤੇ ਰੂਸ ਵਿਚਾਲੇ ਚੱਲ ਰਹੀ ਜੰਗ ਕਾਰਨ ਫਿਲਹਾਲ ਇਸ 'ਚ ਰਾਹਤ ਦੀ ਕੋਈ ਉਮੀਦ ਨਹੀਂ ਹੈ।
ਇਹ ਵੀ ਪੜ੍ਹੋ : CCI ਨੇ Zomato ਅਤੇ Swiggy ਖ਼ਿਲਾਫ ਜਾਂਚ ਦੇ ਦਿੱਤੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
RBI ਦੀ ਮੁਦਰਾ ਨੀਤੀ ਕਮੇਟੀ ਦੀ ਬੈਠਕ ਸ਼ੁਰੂ, 8 ਅਪ੍ਰੈਲ ਨੂੰ ਹੋਵੇਗਾ ਨਤੀਜਿਆਂ ਦਾ ਐਲਾਨ
NEXT STORY