ਨਵੀਂ ਦਿੱਲੀ : ਦੇਸ਼ ਦੀ ਸਭ ਤੋਂ ਵੱਡੀ ਕਾਰ ਕੰਪਨੀ ਮਾਰੂਤੀ ਸੁਜ਼ੂਕੀ ਇੰਡੀਆ (MSI) ਦੀਆਂ ਕਾਰਾਂ ਨਵੇਂ ਸਾਲ ਤੋਂ ਮਹਿੰਗੀਆਂ ਹੋ ਜਾਣਗੀਆਂ। ਕੰਪਨੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਅਗਲੇ ਮਹੀਨੇ ਤੋਂ ਆਪਣੇ ਵੱਖ-ਵੱਖ ਮਾਡਲਾਂ ਦੀਆਂ ਕੀਮਤਾਂ ਵਧਾਉਣ ਜਾ ਰਹੀ ਹੈ। ਸਟਾਕ ਐਕਸਚੇਂਜਾਂ ਨੂੰ ਭੇਜੇ ਗਏ ਇੱਕ ਸੰਚਾਰ ਵਿੱਚ ਮਾਰੂਤੀ ਨੇ ਕਿਹਾ ਕਿ ਸਮੁੱਚੀ ਮਹਿੰਗਾਈ ਅਤੇ ਤਾਜ਼ਾ ਰੈਗੂਲੇਟਰੀ ਲੋੜਾਂ ਦੇ ਵਿਚਕਾਰ ਕੰਪਨੀ 'ਤੇ ਲਾਗਤ ਦਾ ਦਬਾਅ ਵਧਿਆ ਹੈ।
ਇਹ ਵੀ ਪੜ੍ਹੋ : Verka ਨੇ ਗਾਹਕਾਂ ਨੂੰ ਦਿੱਤਾ ਝਟਕਾ, ਦੁੱਧ ਮਗਰੋਂ ਹੁਣ ਪਨੀਰ ਦੀਆਂ ਕੀਮਤਾਂ 'ਚ ਵਾਧਾ
ਕੰਪਨੀ ਨੇ ਕਿਹਾ ਕਿ ਉਸ ਨੇ ਲਾਗਤ ਘਟਾਉਣ ਲਈ ਵੱਧ ਤੋਂ ਵੱਧ ਯਤਨ ਕੀਤੇ ਹਨ ਅਤੇ ਇਸ ਵਾਧੇ ਨੂੰ ਅੰਸ਼ਕ ਤੌਰ 'ਤੇ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਹੈ ਪਰ ਹੁਣ ਕੀਮਤਾਂ ਵਿਚ ਵਾਧਾ ਜ਼ਰੂਰੀ ਹੋ ਗਿਆ ਹੈ। ਕੰਪਨੀ ਜਨਵਰੀ 2023 ਤੋਂ ਆਪਣੇ ਵਾਹਨਾਂ ਦੀਆਂ ਕੀਮਤਾਂ ਵਧਾਉਣ ਦੀ ਯੋਜਨਾ ਬਣਾ ਰਹੀ ਹੈ। ਇਹ ਸਾਰੇ ਮਾਡਲਾਂ 'ਤੇ ਵੱਖਰਾ-ਵੱਖਰਾ ਹੋਵੇਗਾ। ਹਾਲਾਂਕਿ ਕੰਪਨੀ ਨੇ ਇਸ ਗੱਲ ਦਾ ਖੁਲਾਸਾ ਨਹੀਂ ਕੀਤਾ ਹੈ ਕਿ ਉਹ ਕੀਮਤਾਂ 'ਚ ਕਿੰਨਾ ਵਾਧਾ ਕਰਨ ਜਾ ਰਹੀ ਹੈ।
ਇਹ ਵੀ ਪੜ੍ਹੋ : ਅੱਜ ਤੋਂ ਬਦਲ ਜਾਣਗੇ ਇਹ ਨਿਯਮ, ਜਾਣੋ ਤੁਹਾਡੇ 'ਤੇ ਕੀ ਹੋਵੇਗਾ ਅਸਰ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਦਸੰਬਰ 'ਚ ਅਸਥਿਰ ਗਰਮੀ-ਸਰਦੀ ਬਣੀ ਕਣਕ ਅਤੇ ਸਰ੍ਹੋਂ ਲਈ ਖ਼ਤਰਾ
NEXT STORY