ਨਵੀਂ ਦਿੱਲੀ : ਜਰਮਨ ਦੀ ਲਗਜ਼ਰੀ ਕਾਰ ਨਿਰਮਾਤਾ ਕੰਪਨੀ ਮਰਸਡੀਜ਼-ਬੈਂਜ਼ ਨੂੰ ਉਮੀਦ ਹੈ ਕਿ ਭਾਰਤ ਇਸ ਸਾਲ ਵੀ ਵਿਸ਼ਵ ਪੱਧਰ 'ਤੇ ਉਸ ਦਾ ਸਭ ਤੋਂ ਤੇਜ਼ੀ ਨਾਲ ਵਧਣ ਵਾਲਾ ਬਾਜ਼ਾਰ ਹੋਵੇਗਾ। ਕੰਪਨੀ ਦੇ ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਮਰਸਡੀਜ਼-ਬੈਂਜ਼ ਇੰਡੀਆ ਨੇ ਇਸ ਸਾਲ 10 ਨਵੇਂ ਮਾਡਲ ਪੇਸ਼ ਕਰਨ ਦੀ ਯੋਜਨਾ ਬਣਾਈ ਸੀ, ਹਾਲਾਂਕਿ ਸਪਲਾਈ ਲੜੀ ਦੀਆਂ ਰੁਕਾਵਟਾਂ ਕਾਰਨ ਕੁਝ ਲਾਂਚ ਵਿੱਚ ਦੇਰੀ ਹੋ ਰਹੀ ਹੈ। ਕੰਪਨੀ ਇਨ੍ਹਾਂ ਉਤਪਾਦਾਂ ਦੀ ਉਡੀਕ ਮਿਆਦ ਨੂੰ ਹੋਰ ਵਧਣ ਤੋਂ ਰੋਕਣਾ ਚਾਹੁੰਦੀ ਹੈ।
ਇਹ ਵੀ ਪੜ੍ਹੋ : ਦੁਨੀਆ ਭਰ 'ਚ ਵਧ ਰਹੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਪਿਛਲੇ 5 ਮਹੀਨਿਆਂ 'ਚ ਦਿੱਤਾ 17 ਫ਼ੀਸਦੀ ਰਿਟਰਨ
ਮਰਸੀਡੀਜ਼-ਬੈਂਜ਼ ਇੰਡੀਆ ਦੇ ਮੈਨੇਜਿੰਗ ਡਾਇਰੈਕਟਰ ਅਤੇ ਸੀਈਓ ਸੰਤੋਸ਼ ਅਈਅਰ ਨੇ ਕਿਹਾ, 'ਮੈਂ ਅਜੇ ਵੀ ਭਾਰਤ ਨੂੰ ਦੂਜੇ ਦੇਸ਼ਾਂ ਵਿਚ ਚਮਕਦਾ ਦੇਖਦਾ ਹਾਂ। ਸਾਡੀ ਗਲੋਬਲ ਰਿਪੋਰਟ 'ਤੇ ਨਜ਼ਰ ਮਾਰੀਏ ਤਾਂ ਭਾਰਤ ਸਾਲ ਦੇ ਪਹਿਲੇ ਦੋ ਮਹੀਨਿਆਂ ਵਿੱਚ ਲਗਾਤਾਰ ਵਿਕਾਸ ਕਰ ਰਿਹਾ ਹੈ। ਪੂਰੇ ਸਾਲ ਲਈ ਪੂਰਵ ਅਨੁਮਾਨ ਲਗਾਉਣਾ ਬਹੁਤ ਜਲਦੀ ਹੈ, ਪਰ ਜੇ ਅਸੀਂ ਪਹਿਲੇ ਦੋ ਮਹੀਨਿਆਂ ਦੇ ਨਤੀਜਿਆਂ ਬਾਰੇ ਗੱਲ ਕਰੀਏ, ਤਾਂ ਇਹ ਦੁਨੀਆ ਦੇ ਕਈ ਹੋਰ ਬਾਜ਼ਾਰਾਂ ਦੇ ਮੁਕਾਬਲੇ ਬਹੁਤ ਮਜ਼ਬੂਤ ਅਤੇ ਸਕਾਰਾਤਮਕ ਹੈ।'
ਉਹ ਇਸ ਸਵਾਲ ਦਾ ਜਵਾਬ ਦੇ ਰਹੇ ਸਨ ਕਿ ਕੀ ਭਾਰਤ ਵਿਸ਼ਵ ਪੱਧਰ 'ਤੇ ਕੰਪਨੀ ਲਈ ਸਭ ਤੋਂ ਤੇਜ਼ੀ ਨਾਲ ਵਧਣ ਵਾਲਾ ਬਾਜ਼ਾਰ ਬਣਿਆ ਰਹਿ ਸਕਦਾ ਹੈ। ਮਰਸੀਡੀਜ਼-ਬੈਂਜ਼ ਇੰਡੀਆ ਨੇ 2021 ਵਿਚ 11,242 ਇਕਾਈਆਂ ਦੀ ਵਿਕਰੀ ਕੀਤੀ ਸੀ। ਇਹ ਅੰਕੜਾ 2022 ਵਿਚ 41 ਫ਼ੀਸਦੀ ਵਧ ਕੇ 15,822 ਇਕਾਈ ਹੋ ਗਿਆ।
ਇਹ ਵੀ ਪੜ੍ਹੋ : ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਦੀ ਵਧੀ ਮੁਸੀਬਤ, IMF ਨੇ ਕਰਜ਼ੇ ਲਈ ਰੱਖੀਆਂ ਸਖ਼ਤ ਸ਼ਰਤਾਂ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਪਾਕਿਸਤਾਨ : ਵਪਾਰ ਘਾਟੇ ਨੂੰ ਰੋਕਣ ਦੀ ਕੋਸ਼ਿਸ਼ 'ਚ ਵਧਿਆ ਬੇਰੁਜ਼ਗਾਰੀ ਦਾ ਸੰਕਟ
NEXT STORY