ਬਿਜ਼ਨੈੱਸ ਡੈਸਕ - ਸਰਕਾਰ ਵਲੋਂ ਦੇਸ਼ ਦੇ ਗਰੀਬ ਲੋਕਾਂ ਲਈ ਕਈ ਯੋਜਨਾਵਾਂ ਚਲਾਈਆਂ ਜਾਂਦੀਆਂ ਹਨ। ਅੱਜ ਵੀ ਦੇਸ਼ ਵਿੱਚ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਆਪਣੇ ਪਰਿਵਾਰ ਲਈ ਭੋਜਨ ਦਾ ਪ੍ਰਬੰਧ ਕਰਨ ਦੇ ਅਸਮਰੱਥ ਹਨ। ਇਨ੍ਹਾਂ ਲੋਕਾਂ ਲਈ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੇ ਤਹਿਤ ਬਹੁਤ ਘੱਟ ਕੀਮਤ 'ਤੇ ਮੁਫ਼ਤ ਰਾਸ਼ਨ ਮੁਹੱਈਆ ਕਰਵਾਇਆ ਜਾਂਦਾ ਹੈ।
ਇਹ ਵੀ ਪੜ੍ਹੋ : ਵਿਦੇਸ਼ਾਂ 'ਚ ਪੜ੍ਹਾਈ ਲਈ ਸਰਕਾਰ ਦੇਵੇਗੀ ਪੈਸਾ! ਜਾਣੋ ਵਿਦਿਆਰਥੀਆਂ ਲਈ ਉਪਲਬਧ ਸਿੱਖਿਆ ਕਰਜ਼ਾ ਯੋਜਨਾਵਾਂ ਬਾਰੇ
ਕਿਹੜੇ ਲੋਕਾਂ ਨੂੰ ਮਿਲਦਾ ਹੈ ਇਸ ਦਾ ਲਾਭ
ਸਰਕਾਰ ਦੀਆਂ ਇਸ ਸਹੂਲਤਾਂ ਦਾ ਲਾਭ ਲੈਣ ਲਈ ਆਧਾਰ ਕਾਰਡ ਅਤੇ ਰਾਸ਼ਨ ਕਾਰਡ ਦਾ ਹੋਣਾ ਜ਼ਰੂਰੀ ਹੈ। ਭਾਰਤ ਸਰਕਾਰ ਨੇ ਰਾਸ਼ਨ ਕਾਰਡ ਬਣਾਉਣ ਲਈ ਕੁਝ ਨਿਯਮ ਨਿਰਧਾਰਤ ਕੀਤੇ ਹਨ। ਰਾਸ਼ਨ ਕਾਰਡ ਉਨ੍ਹਾਂ ਲੋਕਾਂ ਦਾ ਬਣਾਇਆ ਜਾਂਦਾ ਹੈ ਜੋ ਇਨ੍ਹਾਂ ਯੋਗਤਾ ਮਾਪਦੰਡਾਂ ਨੂੰ ਪੂਰਾ ਕਰਦੇ ਹਨ। ਤੁਸੀਂ ਖੁਰਾਕ ਸਪਲਾਈ ਵਿਭਾਗ ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਇਸਦੇ ਲਈ ਔਨਲਾਈਨ ਅਰਜ਼ੀ ਦੇ ਸਕਦੇ ਹੋ। ਇਸ ਲਈ ਤੁਹਾਨੂੰ ਪਛਾਣ ਦੇ ਸਬੂਤ ਦੇ ਦਸਤਾਵੇਜ਼ ਜਮ੍ਹਾ ਕਰਨੇ ਹੋਣਗੇ। ਇਸ ਨਾਲ ਤੁਹਾਡਾ ਰਾਸ਼ਨ ਕਾਰਡ ਬਣ ਜਾਵੇਗਾ।
ਇਹ ਵੀ ਪੜ੍ਹੋ : Gold ਨੂੰ ਲੈ ਕੇ ਆਈ ਵੱਡੀ ਖ਼ਬਰ, ਅਮਰੀਕਾ-ਚੀਨ ਵਪਾਰ ਸਮਝੌਤੇ ਤੋਂ ਬਾਅਦ ਮੂੰਹ ਭਾਰ ਡਿੱਗੀਆਂ ਕੀਮਤਾਂ
ਭਾਰਤ ਵਿੱਚ ਬਹੁਤ ਸਾਰੇ ਲੋਕ ਹਨ ਜਿਨ੍ਹਾਂ ਦਾ ਰਾਸ਼ਨ ਕਾਰਡ ਬਣਿਆ ਹੋਇਆ ਹੈ। ਸਿਰਫ਼ ਇਕ ਗਲਤੀ ਕਾਰਨ ਰਾਸ਼ਨ ਕਾਰਡ ਬੰਦ ਹੋ ਸਕਦਾ ਹੈ। ਦਰਅਸਲ, ਸਰਕਾਰ ਦੇ ਨਿਯਮਾਂ ਅਨੁਸਾਰ ਜਿਹੜੇ ਰਾਸ਼ਨ ਕਾਰਡ ਦੀ ਵਰਤੋਂ ਲੰਮੇ ਸਮੇਂ ਤੋਂ ਨਹੀਂ ਹੋ ਰਹੀ ਉਹ ਅਕਿਰਿਆਸ਼ੀਲ ਰਾਸ਼ਨ ਕਾਰਡ ਬੰਦ ਕਰ ਦਿੱਤੇ ਜਾਂਦੇ ਹਨ। ਭਾਵ ਉਹ ਲੋਕ ਜੋ ਲੰਬੇ ਸਮੇਂ ਤੋਂ ਆਪਣੇ ਰਾਸ਼ਨ ਕਾਰਡ 'ਤੇ ਰਾਸ਼ਨ ਨਹੀਂ ਲੈ ਰਹੇ। ਅਜਿਹੇ ਲੋਕਾਂ ਦੇ ਰਾਸ਼ਨ ਕਾਰਡ ਨੂੰ ਅਕਿਰਿਆਸ਼ੀਲ ਮੰਨਿਆ ਜਾਂਦਾ ਹੈ ਅਤੇ ਬੰਦ ਕਰ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ : 1 ਜੂਨ ਤੋਂ ਬਦਲ ਜਾਣਗੇ ਨਕਦੀ ਲੈਣ-ਦੇਣ, ATM ਦੀ ਵਰਤੋਂ ਅਤੇ Minnimum balance ਰੱਖਣ ਦੇ ਨਿਯਮ
ਜੇਕਰ ਤੁਸੀਂ ਵੀ ਆਪਣੇ ਰਾਸ਼ਨ ਕਾਰਡ 'ਤੇ ਲੰਬੇ ਸਮੇਂ ਤੋਂ ਰਾਸ਼ਨ ਨਹੀਂ ਲਿਆ ਹੈ ਤਾਂ ਤੁਹਾਡਾ ਰਾਸ਼ਨ ਕਾਰਡ ਵੀ ਬੰਦ ਹੋ ਸਕਦਾ ਹੈ। ਇਸ ਤੋਂ ਬਾਅਦ ਤੁਹਾਨੂੰ ਰਾਸ਼ਨ ਲੈਣ ਲਈ ਭਾਵ ਰਾਸ਼ਨ ਕਾਰਡ ਨੂੰ ਕਿਰਿਆਸ਼ੀਲ ਬਣਾਉਣ ਲਈ ਦੁਬਾਰਾ ਅਰਜ਼ੀ ਦੇਣੀ ਪਵੇਗੀ। ਇਸ ਲਈ ਇਹ ਜ਼ਰੂਰੀ ਹੈ ਕਿ ਤੁਸੀਂ ਸਮੇਂ-ਸਮੇਂ 'ਤੇ ਸਰਕਾਰੀ ਰਾਸ਼ਨ ਲੈਂਦੇ ਰਹੋ।
ਇਹ ਵੀ ਪੜ੍ਹੋ : ਆਪਣੀ ਪਤਨੀ ਦੇ ਨਾਂ 'ਤੇ ਕਰਵਾਓ ਘਰ ਦੀ ਰਜਿਸਟਰੀ, ਲੱਖਾਂ ਦੀ ਬਚਤ ਸਮੇਤ ਹੋਣਗੇ ਕਈ ਫ਼ਾਇਦੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੂਧੇ ਮੂੰਹ ਡਿੱਗਾ ਸ਼ੇਅਰ ਬਾਜ਼ਾਰ : ਸੈਂਸੈਕਸ 1281 ਅੰਕ ਫਿਸਲਿਆ ਤੇ ਨਿਫਟੀ ਵੀ ਟੁੱਟ ਕੇ 24,578 ਦੇ ਪੱਧਰ 'ਤੇ ਬੰਦ
NEXT STORY