ਨਵੀਂ ਦਿੱਲੀ— ਦੇਸ਼ ਦੇ ਸਭ ਤੋਂ ਅਮੀਰ ਵਿਅਕਤੀ ਮੁਕੇਸ਼ ਅੰਬਾਨੀ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਅਗਲੇ ਦੋ ਦਹਾਕਿਆਂ 'ਚ ਦੁਨੀਆ ਦੀਆਂ ਚੋਟੀਆਂ ਦੀਆਂ ਤਿੰਨ ਅਰਥਵਿਵਸਥਾਵਾਂ 'ਚ ਇਕ ਹੋਵੇਗਾ ਅਤੇ ਇਸ ਦੌਰਾਨ ਪ੍ਰਤੀ ਵਿਅਕਤੀ ਆਮਦਨ ਦੁੱਗਣੀ ਤੋਂ ਜ਼ਿਆਦਾ ਹੋ ਜਾਵੇਗੀ।
ਉਨ੍ਹਾਂ ਨੇ ਫੇਸਬੁੱਕ ਦੇ ਮੁਖੀ ਮਾਰਕ ਜ਼ੁਕਰਬਰਗ ਦੇ ਨਾਲ ਇਕ ਗੱਲਬਾਤ 'ਚ ਕਿਹਾ ਕਿ ਭਾਰਤ ਦਾ ਮਿਡਲ ਵਰਗ, ਜੋ ਦੇਸ਼ ਦੇ ਕੁੱਲ ਪਰਿਵਾਰਾਂ ਦਾ ਤਕਰੀਬਨ 50 ਫ਼ੀਸਦੀ ਹੈ, ਹਰ ਸਾਲ ਤਿੰਨ ਤੋਂ ਚਾਰ ਫ਼ੀਸਦੀ ਦੀ ਦਰ ਨਾਲ ਵਧੇਗਾ। ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੇ ਪ੍ਰਮੁੱਖ ਅੰਬਾਨੀ ਨੇ ਕਿਹਾ, ''ਮੇਰਾ ਮੰਨਣਾ ਹੈ ਕਿ ਅਗਲੇ ਦੋ ਦਹਾਕਿਆਂ 'ਚ ਭਾਰਤ ਦੁਨੀਆਂ ਦੀਆਂ ਚੋਟੀਆਂ ਦੀਆਂ ਤਿੰਨ ਅਰਥਵਿਵਸਥਾਵਾਂ 'ਚ ਹੋਵੇਗਾ।''
ਉਨ੍ਹਾਂ ਕਿਹਾ ਕਿ ਇਸ ਤੋਂ ਵੀ ਮਹੱਤਵਪੂਰਨ ਗੱਲ ਇਹ ਹੈ ਕਿ ਦੇਸ਼ ਇਕ ਪ੍ਰਮੁੱਖ ਡਿਜੀਟਲ ਸਮਾਜ ਬਣ ਜਾਵੇਗਾ, ਜਿਸ ਨੂੰ ਨੌਜਵਾਨ ਚਲਾਉਣਗੇ ਅਤੇ ਪ੍ਰਤੀ ਵਿਅਕਤੀ ਆਮਦਨ 1,800-2,000 ਅਮਰੀਕੀ ਡਾਲਰ ਤੋਂ ਵੱਧ ਕੇ 5,000 ਅਮਰੀਕੀ ਡਾਲਰ ਹੋ ਜਾਵੇਗੀ। ਅੰਬਾਨੀ ਨੇ ਕਿਹਾ ਕਿ ਫੇਸਬੁੱਕ ਅਤੇ ਦੁਨੀਆ ਦੀਆਂ ਕਈ ਦੂਜੀਆਂ ਕੰਪਨੀਆਂ ਅਤੇ ਉੱਦਮੀਆਂ ਕੋਲ ਭਾਰਤ 'ਚ ਕਾਰੋਬਾਰ ਕਰਨ, ਇਸ ਆਰਥਿਕ ਅਤੇ ਸਮਾਜਿਕ ਤਬਦੀਲੀ ਦਾ ਹਿੱਸਾ ਬਣਨ ਦਾ ਇਕ ਸੁਨਹਿਰਾ ਮੌਕਾ ਹੈ।
ਕੌਮਾਂਤਰੀ ਉਡਾਣਾਂ ਨੂੰ ਫਿਰ ਤੋਂ ਬਹਾਲ ਕਰਨ 'ਤੇ ਹੋ ਸਕਦਾ ਹੈ ਵੱਡਾ ਫ਼ੈਸਲਾ
NEXT STORY