ਨਵੀਂ ਦਿੱਲੀ - ਰਿਲਾਇੰਸ ਇੰਡਸਟਰੀਜ਼ ਦੇ ਚੇਅਰਪਰਸਨ ਮੁਕੇਸ਼ ਅੰਬਾਨੀ , ਰਿਲਾਇੰਸ ਫਾਊਂਡੇਸ਼ਨ ਦੀ ਸੰਸਥਾਪਕ ਅਤੇ ਚੇਅਰਪਰਸਨ ਨੀਤਾ ਅੰਬਾਨੀ ਮੰਦਰ ਕੰਪਲੈਕਸ ਪਹੁੰਚ ਚੁੱਕੇ ਹਨ। ਮੁਕੇਸ਼ ਅੰਬਾਨੀ ਨੇ ਮੰਦਰ ਪਰਿਸਰ 'ਚ ਪਹੁੰਚ ਕੇ ਕਿਹਾ ਕਿ ਅੱਜ ਭਗਵਾਨ ਰਾਮ ਆ ਰਹੇ ਹਨ। 22 ਜਨਵਰੀ ਨੂੰ ਪੂਰੇ ਦੇਸ਼ ਵਿੱਚ ਰਾਮ ਦੀਵਾਲੀ ਮਨਾਈ ਜਾਵੇਗੀ। ਇਸ ਦੇ ਨਾਲ ਹੀ ਨੀਤਾ ਅੰਬਾਨੀ ਨੇ ਕਿਹਾ ਕਿ ਇਹ ਇਤਿਹਾਸਕ ਦਿਨ ਹੈ।
ਇਸ ਮੌਕੇ ਮੁਕੇਸ਼ ਅੰਬਾਨੀ ਦੇ ਛੋਟੇ ਭਰਾ ਅਨਿਲ ਅੰਬਾਨੀ ਵੀ ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿਚ ਪਹੁੰਚ ਗਏ ਹਨ।
ਇਹ ਵੀ ਪੜ੍ਹੋ : ਅਡਾਨੀ-ਅੰਬਾਨੀ ਨਹੀਂ ਇਸ 'ਰਾਮ ਭਗਤ' ਨੇ ਦਿੱਤੀ ਮੰਦਿਰ ਲਈ ਹੁਣ ਤੱਕ ਦੀ ਸਭ ਤੋਂ ਵੱਡੀ ਦਾਨ ਭੇਟਾ
ਜ਼ਿਕਰਯੋਗ ਹੈ ਕਿ ਰਿਲਾਇੰਸ ਇੰਡਸਟਰੀਜ਼ ਨੇ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦੇ ਮੱਦੇਨਜ਼ਰ ਆਪਣੇ ਦਫਤਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਨਾਲ ਹੀ ਕੰਪਨੀ ਕੰਪਲੈਕਸ 'ਚ ਸਥਿਤ ਮੰਦਰਾਂ 'ਚ ਵੀ ਵਿਸ਼ੇਸ਼ ਪੂਜਾ ਅਰਚਨਾ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਕੰਪਨੀ ਨੇ ਜੀਓ-ਲਿੰਕਡ ਪਲੇਟਫਾਰਮਾਂ 'ਤੇ ਇਵੈਂਟ ਦੇ ਲਾਈਵ ਟੈਲੀਕਾਸਟ ਅਤੇ ਇਸ ਦੇ ਰਿਟੇਲ ਆਊਟਲੈਟਸ 'ਤੇ ਸਾਰੇ ਦਰਸ਼ਕਾਂ ਨੂੰ ਦੀਵੇ ਵੰਡਣ ਦੀ ਵਿਵਸਥਾ ਵੀ ਕੀਤੀ ਹੈ। ਅਯੁੱਧਿਆ 'ਚ ਅੱਜ ਸੋਮਵਾਰ ਨੂੰ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ। ਮੁਕੇਸ਼ ਅੰਬਾਨੀ ਪਰਿਵਾਰ ਦੇ ਮੈਂਬਰ ਇਸ ਪ੍ਰੋਗਰਾਮ 'ਚ ਨਿੱਜੀ ਤੌਰ 'ਤੇ ਹਿੱਸਾ ਲੈਣ ਲਈ ਅਯੁੱਧਿਆ ਪਹੁੰਚੇ ਹਨ।
ਪਤੀ ਨਾਲ ਪਹੁੰਚੀ ਈਸ਼ਾ
ਮੁਕੇਸ਼ ਅੰਬਾਨੀ ਦੀ ਧੀ ਈਸ਼ਾ ਆਪਣੇ ਪਤੀ ਆਨੰਦ ਪੀਰਾਮਲ ਦੇ ਨਾਲ ਅਯੁੱਧਿਆ ਪਹੁੰਚੀ ਹੈ। ਈਸ਼ਾ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਖ਼ਾਸ ਹੈ। ਦੂਜੇ ਪਾਸੇ ਆਨੰਦ ਪੀਰਾਮਲ ਨੇ ਇਸ ਮੌਕੇ ਪੁੱਛੇ ਸਵਾਲ ਦੇ ਜਵਾਬ ਵਿਚ ਜੈ ਸ਼੍ਰੀ ਰਾਮ ਕਹਿ ਕੇ ਦਿੱਤਾ ਜਵਾਬ।
ਇਹ ਵੀ ਪੜ੍ਹੋ : ਬੈਂਕ ਆਫ਼ ਬੜੌਦਾ ਨੇ 22 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਕੀਤਾ ਐਲਾਨ, ਜਾਣੋ ਸ਼ਡਿਊਲ
ਇਹ ਵੀ ਪੜ੍ਹੋ : ਖਾਲਿਸਤਾਨੀ ਅੱਤਵਾਦੀ ਪੰਨੂ ਦੇ 3 ਸਾਥੀ ਗ੍ਰਿਫਤਾਰ, ਪੰਜਾਬ ਦੇ CM ਨੂੰ ਜਾਨੋਂ ਮਾਰਨ ਦੀ ਦਿੱਤੀ ਸੀ ਧਮਕੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Ram Mandir: ਰਾਮ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਗੌਤਮ ਅਡਾਨੀ ਨੇ ਸੋਸ਼ਲ ਮੀਡੀਆ 'ਤੇ ਦਿੱਤਾ ਇਹ ਸੰਦੇਸ਼
NEXT STORY