ਨਵੀਂ ਦਿੱਲੀ (ਭਾਸ਼ਾ) - ਅਡਾਨੀ ਸਮੂਹ ਦੀ ਮੀਡੀਆ ਕੰਪਨੀ ਨਵੀਂ ਦਿੱਲੀ ਟੈਲੀਵਿਜ਼ਨ ਲਿ. (ਐੱਨ.ਡੀ.ਟੀ.ਵੀ.) ਨੇ ਪੜਾਅਵਾਰ ਢੰਗ ਨਾਲ ਵੱਖ-ਵੱਖ ਭਾਸ਼ਾਵਾਂ ਵਿੱਚ ਨੌਂ ਨਿਊਜ਼ ਚੈਨਲ ਸ਼ੁਰੂ ਕਰਨ ਦੀ ਯੋਜਨਾ ਬਣਾਈ ਹੈ। NDTV ਨੇ ਵੀਰਵਾਰ ਨੂੰ ਸ਼ੇਅਰ ਬਾਜ਼ਾਰ ਨੂੰ ਦਿੱਤੇ ਨੋਟਿਸ 'ਚ ਕਿਹਾ ਕਿ ਕੰਪਨੀ ਦੇ ਨਿਰਦੇਸ਼ਕ ਮੰਡਲ ਨੇ ਅੱਜ ਹੋਈ ਆਪਣੀ ਬੈਠਕ 'ਚ ਵੱਖ-ਵੱਖ ਭਾਸ਼ਾਵਾਂ 'ਚ 9 ਨਿਊਜ਼ ਚੈਨਲਾਂ ਨੂੰ ਪੜਾਅਵਾਰ ਸ਼ੁਰੂ ਕਰਨ ਲਈ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਤੋਂ ਮਨਜ਼ੂਰੀ ਲੈਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਹ ਵੀ ਪੜ੍ਹੋ : ਦਿੱਲੀ-ਸਿਡਨੀ ਏਅਰ ਇੰਡੀਆ ਦੀ ਫਲਾਈਟ ਨੂੰ ਅਚਾਨਕ ਹਵਾ 'ਚ ਲੱਗੇ ਝਟਕੇ, ਕਈ ਯਾਤਰੀ ਹੋਏ ਜ਼ਖ਼ਮੀ
ਦੱਸ ਦੇਈਏ ਕਿ ਕੰਪਨੀ ਮੁਤਾਬਕ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਸਬੰਧਤ ਚੈਨਲ ਨੂੰ ਲਾਂਚ ਕਰਨ ਦੀ ਤਰੀਖ਼ ਸਟਾਕ ਐਕਸਚੇਂਜ ਨੂੰ ਦਿੱਤੀ ਜਾਵੇਗੀ। ਅਡਾਨੀ ਸਮੂਹ ਨੇ ਪਿਛਲੇ ਸਾਲ ਦਸੰਬਰ ਵਿੱਚ ਨਿਊਜ਼ ਚੈਨਲ ਐੱਨਡੀਟੀਵੀ ਦੇ ਸੰਸਥਾਪਕ ਪ੍ਰਣਯ ਰਾਏ ਅਤੇ ਰਾਧਿਕਾ ਰਾਏ ਤੋਂ ਬਹੁਮਤ ਹਿੱਸੇਦਾਰੀ ਹਾਸਲ ਕਰਕੇ ਕੰਪਨੀ ਦਾ ਕੰਟਰੋਲ ਹਾਸਲ ਕੀਤਾ ਸੀ।
ਇਹ ਵੀ ਪੜ੍ਹੋ : ਸਰਕਾਰੀ ਬੈਂਕਾਂ ਨੂੰ ਪ੍ਰਾਈਵੇਟ ਹੱਥਾਂ ’ਚ ਸੌਂਪਣ ਦੀ ਰੌਂਅ 'ਚ ਕੇਂਦਰ, ਇਨ੍ਹਾਂ ਬੈਂਕਾਂ ਦਾ ਲੱਗ ਸਕਦੈ ਨੰਬਰ
ਨੋਟ - ਇਸ ਖ਼ਬਰ ਦ ਸਬੰਧ ਵਿੱਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ
ਚੌਥੀ ਤਿਮਾਹੀ 'ਚ SBI ਦਾ ਸ਼ੁੱਧ ਲਾਭ 83 ਫੀਸਦੀ ਵਧ ਕੇ 16,694 ਕਰੋੜ ਰੁਪਏ 'ਤੇ ਪਹੁੰਚਿਆ
NEXT STORY