ਕਾਠਮੰਡੂ (ਭਾਸ਼ਾ) - ਭਾਰਤ ਅਤੇ ਨੇਪਾਲ ਨੇ ਵੀਰਵਾਰ ਨੂੰ ਵਿਦੇਸ਼ ਮੰਤਰੀ ਐਸ ਜੈਸ਼ੰਕਰ ਦੀ ਹਿਮਾਲੀਅਨ ਰਾਸ਼ਟਰ ਦੀ ਦੋ ਦਿਨਾਂ ਯਾਤਰਾ ਦੌਰਾਨ ਇੱਕ ਲੰਬੀ ਮਿਆਦ ਦੇ ਸਮਝੌਤੇ 'ਤੇ ਦਸਤਖ਼ਤ ਕੀਤੇ ਹਨ। ਸਮਝੌਤੇ ਦੇ ਤਹਿਤ ਭਾਰਤ ਨੂੰ ਅਗਲੇ 10 ਸਾਲਾਂ ਵਿੱਚ 10,000 ਮੈਗਾਵਾਟ ਬਿਜਲੀ ਨਿਰਯਾਤ ਕਰਨ ਦੀ ਸਹੂਲਤ ਮਿਲੇਗੀ। ਜੈਸ਼ੰਕਰ ਅਤੇ ਨੇਪਾਲ ਦੇ ਊਰਜਾ, ਜਲ ਸਰੋਤ ਅਤੇ ਸਿੰਚਾਈ ਮੰਤਰੀ ਸ਼ਕਤੀ ਬਹਾਦੁਰ ਬਸਨੇਤ ਦੀ ਮੌਜੂਦਗੀ 'ਚ ਇੱਥੇ ਹੋਈ ਦੁਵੱਲੀ ਬੈਠਕ ਦੌਰਾਨ ਬਿਜਲੀ ਨਿਰਯਾਤ 'ਤੇ ਸਮਝੌਤੇ 'ਤੇ ਹਸਤਾਖ਼ਰ ਕੀਤੇ ਗਏ।
ਇਹ ਵੀ ਪੜ੍ਹੋ - SC ਤੋਂ ਰਾਹਤ ਮਿਲਣ 'ਤੇ ਗੌਤਮ ਅਡਾਨੀ ਦੀ ਜਾਇਦਾਦ 'ਚ ਹੋਇਆ ਵਾਧਾ, ਜਾਣੋ ਮੁਕੇਸ਼ ਅੰਬਾਨੀ ਦੀ ਨੈੱਟਵਰਥ
ਨੇਪਾਲ ਦੇ ਊਰਜਾ ਸਕੱਤਰ ਗੋਪਾਲ ਸਿਗਡੇਲ ਅਤੇ ਉਨ੍ਹਾਂ ਦੇ ਭਾਰਤੀ ਹਮਰੁਤਬਾ ਪੰਕਜ ਅਗਰਵਾਲ ਨੇ ਦੁਵੱਲੇ ਸਮਝੌਤੇ 'ਤੇ ਦਸਤਖ਼ਤ ਕੀਤੇ। ਇਸ ਨਾਲ ਅਗਲੇ 10 ਸਾਲਾਂ ਵਿੱਚ ਨੇਪਾਲ ਤੋਂ ਭਾਰਤ ਨੂੰ 10,000 ਮੈਗਾਵਾਟ ਬਿਜਲੀ ਦੀ ਬਰਾਮਦ ਦੀ ਸਹੂਲਤ ਮਿਲੇਗੀ। ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਪ੍ਰਚੰਡ ਦੀ ਭਾਰਤ ਫੇਰੀ ਦੌਰਾਨ ਦੋਹਾਂ ਦੇਸ਼ਾਂ ਵਿਚਾਲੇ ਬਿਜਲੀ ਦੀ ਬਰਾਮਦ 'ਤੇ ਸਮਝੌਤਾ ਹੋਇਆ ਸੀ। ਪ੍ਰਚੰਡ ਨੇ ਪਿਛਲੇ ਸਾਲ 31 ਮਈ ਤੋਂ 3 ਜੂਨ ਤੱਕ ਭਾਰਤ ਦਾ ਦੌਰਾ ਕੀਤਾ ਸੀ।
ਇਹ ਵੀ ਪੜ੍ਹੋ - ਨਵੇਂ ਸਾਲ 'ਤੇ ਗੈਸ ਸਿਲੰਡਰ ਸਸਤਾ, ਕਾਰ ਖਰੀਦਣੀ ਹੋਈ ਮਹਿੰਗੀ, ਜਾਣੋ ਹੋਰ ਕੀ-ਕੀ ਬਦਲਿਆ...
ਉਸ ਸਮੇਂ, ਦੋਵਾਂ ਧਿਰਾਂ ਨੇ ਕਈ ਅਹਿਮ ਸਮਝੌਤਿਆਂ 'ਤੇ ਦਸਤਖ਼ਤ ਕੀਤੇ ਸਨ, ਜਿਸ ਵਿੱਚ ਗੁਆਂਢੀ ਦੇਸ਼ ਤੋਂ ਨਵੀਂ ਦਿੱਲੀ ਦੀ ਬਿਜਲੀ ਦਰਾਮਦ ਮੌਜੂਦਾ 450 ਮੈਗਾਵਾਟ ਤੋਂ ਅਗਲੇ 10 ਸਾਲਾਂ ਵਿੱਚ 10,000 ਮੈਗਾਵਾਟ ਤੱਕ ਵਧਾਉਣ ਦਾ ਸਮਝੌਤਾ ਵੀ ਸ਼ਾਮਲ ਹੈ। ਇਸ ਤੋਂ ਪਹਿਲਾਂ ਸਵੇਰੇ ਜੈਸ਼ੰਕਰ ਨੇ ਰਾਸ਼ਟਰਪਤੀ ਰਾਮਚੰਦਰ ਪੌਡੇਲ ਅਤੇ ਪ੍ਰਧਾਨ ਮੰਤਰੀ ਪ੍ਰਚੰਡ ਨਾਲ ਉਨ੍ਹਾਂ ਦੇ ਦਫ਼ਤਰਾਂ 'ਚ ਮੁਲਾਕਾਤ ਕੀਤੀ ਸੀ। ਜੈਸ਼ੰਕਰ ਨੇ ਨੇਪਾਲੀ ਕਾਂਗਰਸ ਦੇ ਪ੍ਰਧਾਨ ਸ਼ੇਰ ਬਹਾਦੁਰ ਦੇਉਬਾ ਅਤੇ ਸੀਪੀਐਨ-ਯੂਐੱਮਐੱਲ ਦੇ ਪ੍ਰਧਾਨ ਕੇਪੀ ਸ਼ਰਮਾ ਓਲੀ ਸਮੇਤ ਚੋਟੀ ਦੇ ਰਾਜਨੀਤਿਕ ਨੇਤਾਵਾਂ ਨੂੰ ਮਿਲਣ ਦੀ ਵੀ ਯੋਜਨਾ ਬਣਾਈ ਹੈ।
ਇਹ ਵੀ ਪੜ੍ਹੋ - ਟਰੱਕ ਡਰਾਈਵਰਾਂ ਦੀ ਹੜਤਾਲ ਕਾਰਨ ਹੋ ਸਕਦੈ 450 ਕਰੋੜ ਦਾ ਨੁਕਸਾਨ, ਇਹ ਚੀਜ਼ਾਂ ਹੋਣਗੀਆਂ ਮਹਿੰਗੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Sovereign Gold Bond ਦੀ ਵਧੀ ਮੰਗ, ਡਿਸਕਾਊਂਟ ਦੀ ਬਜਾਏ ਪ੍ਰੀਮਿਅਮ 'ਤੇ ਖ਼ਰੀਦ ਰਹੇ ਨਿਵੇਸ਼ਕ
NEXT STORY