ਨਵੀਂ ਦਿੱਲੀ - ਵੀਰਵਾਰ (21 ਨਵੰਬਰ) ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਅੱਜ MCX 'ਤੇ ਸੋਨੇ ਦੀ ਫਿਊਚਰ ਕੀਮਤ 0.29 ਫੀਸਦੀ ਦੇ ਵਾਧੇ ਨਾਲ 76,256 ਰੁਪਏ 'ਤੇ ਕਾਰੋਬਾਰ ਕਰ ਰਹੀ ਹੈ ਜਦਕਿ ਚਾਂਦੀ ਦੀ ਕੀਮਤ 0.52 ਫੀਸਦੀ ਦੇ ਵਾਧੇ ਨਾਲ 90,554 ਰੁਪਏ 'ਤੇ ਕਾਰੋਬਾਰ ਕਰ ਰਹੀ ਹੈ।
ਇਹ ਵੀ ਪੜ੍ਹੋ : IT ਵਿਭਾਗ ਦੀ ਚਿਤਾਵਨੀ, ਇਨ੍ਹਾਂ ਨਿਯਮਾਂ ਦੀ ਪਾਲਣਾ ਨਾ ਕਰਨ ’ਤੇ ਲੱਗੇਗਾ 10 ਲੱਖ ਰੁਪਏ ਦਾ ਜੁਰਮਾਨਾ
3 ਹਜ਼ਾਰ ਡਾਲਰ ਤੱਕ ਪਹੁੰਚ ਜਾਵੇਗਾ ਸੋਨਾ
ਗੋਲਡਮੈਨ ਸਾਕਸ ਨੇ ਆਪਣੀ ਰਿਪੋਰਟ 'ਚ ਕਿਹਾ ਹੈ ਕਿ ਅਗਲੇ ਸਾਲ ਕੇਂਦਰੀ ਬੈਂਕਾਂ ਵਲੋਂ ਸੋਨੇ ਦੀ ਵਧੀ ਖਰੀਦਦਾਰੀ ਅਤੇ ਅਮਰੀਕੀ ਵਿਆਜ ਦਰਾਂ 'ਚ ਕਟੌਤੀ ਕਾਰਨ ਸੋਨੇ ਦੀਆਂ ਕੀਮਤਾਂ ਰਿਕਾਰਡ ਪੱਧਰ 'ਤੇ ਪਹੁੰਚ ਸਕਦੀਆਂ ਹਨ। ਰਿਪੋਰਟ ਮੁਤਾਬਕ ਦਸੰਬਰ 2025 ਤੱਕ ਇਕ ਔਂਸ ਸੋਨੇ ਦੀ ਕੀਮਤ 3,000 ਡਾਲਰ ਤੱਕ ਪਹੁੰਚ ਸਕਦੀ ਹੈ।
ਇਹ ਵੀ ਪੜ੍ਹੋ : Aadhar Card 'ਤੇ ਤੁਰੰਤ ਮਿਲੇਗਾ Loan, ਇੰਝ ਕਰੋ ਅਪਲਾਈ
ਸੋਨੇ ਦੀਆਂ ਕੀਮਤਾਂ ਵਿੱਚ ਵਾਧੇ ਦਾ ਕਾਰਨ
ਗੋਲਡਮੈਨ ਸਾਕਸ ਦਾ ਕਹਿਣਾ ਹੈ ਕਿ ਟਰੰਪ ਪ੍ਰਸ਼ਾਸਨ ਅਤੇ ਵਧਦੇ ਵਪਾਰਕ ਤਣਾਅ ਕਾਰਨ ਸੋਨੇ ਦੀਆਂ ਕੀਮਤਾਂ ਵੀ ਵਧ ਸਕਦੀਆਂ ਹਨ। ਇਸ ਤੋਂ ਇਲਾਵਾ ਅਮਰੀਕੀ ਵਿੱਤੀ ਸਥਿਤੀ ਨੂੰ ਲੈ ਕੇ ਵਧਦੀਆਂ ਚਿੰਤਾਵਾਂ ਵੀ ਸੋਨੇ ਦੀਆਂ ਕੀਮਤਾਂ ਨੂੰ ਸਮਰਥਨ ਦੇ ਸਕਦੀਆਂ ਹਨ। ਮੌਜੂਦਾ ਸਮੇਂ 'ਚ ਸੋਨੇ ਦੀ ਕੀਮਤ 2,589 ਡਾਲਰ ਪ੍ਰਤੀ ਔਂਸ ਹੈ, ਜੋ ਪਿਛਲੇ ਮਹੀਨੇ ਦੇ ਮੁਕਾਬਲੇ ਘੱਟ ਹੈ।
ਇਹ ਵੀ ਪੜ੍ਹੋ : ਆਧਾਰ ਕਾਰਡ 'ਤੇ ਮਿਲੇਗਾ 5 ਲੱਖ ਦਾ ਮੁਫ਼ਤ ਸਿਹਤ ਬੀਮਾ, ਇੰਝ ਕਰੋ ਅਪਲਾਈ
ਇਹ ਵੀ ਪੜ੍ਹੋ : ਸੋਕੇ ਦੇ ਪੜਾਅ ’ਚ ਦਾਖ਼ਲ ਹੋਏ ਕਈ ਮਹਾਦੀਪ, ਜਾਣੋ ਧਰਤੀ ’ਤੇ ਕਿਉਂ ਘਟ ਰਹੀ ਤਾਜ਼ੇ ਪਾਣੀ ਦੀ ਮਾਤਰਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਡਾਨੀ ਗਰੁੱਪ ਦੇ ਸ਼ੇਅਰਾਂ 'ਚ ਮਚੀ ਹਾਹਾਕਾਰ, 20 ਫੀਸਦੀ ਤੱਕ ਡਿੱਗੇ ਸ਼ੇਅਰ, ਨਿਵੇਸ਼ਕਾਂ ਦੀ ਵਧੀ ਚਿੰਤਾ
NEXT STORY