ਨਵੀਂ ਦਿੱਲੀ - ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਰਾਜਸਥਾਨ ਦੇ ਪ੍ਰਤਾਪਗੜ੍ਹ ਵਿੱਚ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਅਜਿਹਾ ਇਕ ਵੱਡਾ ਦਾਅਵਾ ਕੀਤਾ ਹੈ। ਨਿਤਿਨ ਗਡਕਰੀ ਨੇ ਦਾਅਵਾ ਕਰਦੇ ਹੋਏ ਕਿਹਾ ਕਿ ਆਉਣ ਵਾਲੇ ਸਮੇਂ 'ਚ ਦੇਸ਼ 'ਚ ਪੈਟਰੋਲ 15 ਰੁਪਏ ਪ੍ਰਤੀ ਲੀਟਰ ਮਿਲ ਸਕਦਾ ਹੈ ਅਤੇ ਇਹ ਈਥਾਨੌਲ ਦੀ ਮਦਦ ਨਾਲ ਹੋਵੇਗਾ।
ਇਹ ਵੀ ਪੜ੍ਹੋ : ਮੁਕੇਸ਼ ਅੰਬਾਨੀ ਨੇ ਇਕ ਦਿਨ 'ਚ ਕਮਾਏ 19000 ਕਰੋੜ ਰੁਪਏ, ਟਾਪ-10 'ਚ ਮੁੜ ਹੋ ਸਕਦੀ ਹੈ ਐਂਟਰੀ!
ਨਿਤਿਨ ਗਡਕਰੀ ਨੇ ਕਿਹਾ, 'ਕਿਸਾਨ ਹੁਣ ਅੰਨਦਾਤਾ ਵੀ ਨਹੀਂ, ਊਰਜਾ ਦਾਤਾ ਵੀ ਬਣੇਗਾ।' ਮੈਂ ਅਗਸਤ ਮਹੀਨੇ ਵਿੱਚ ਟੋਇਟਾ ਕੰਪਨੀ ਦੀਆਂ ਗੱਡੀਆਂ ਲਾਂਚ ਕਰ ਰਿਹਾ ਹਾਂ। ਇਹ ਸਾਰੀਆਂ ਗੱਡੀਆਂ ਕਿਸਾਨਾਂ ਵੱਲੋਂ ਤਿਆਰ ਈਥਾਨੌਲ 'ਤੇ ਚੱਲਣਗੀਆਂ। ਜੇਕਰ 60 ਫ਼ੀਸਦੀ ਈਥਾਨੌਲ ਅਤੇ 40 ਫ਼ੀਸਦੀ ਬਿਜਲੀ ਦੀ ਵਰਤੋਂ ਕੀਤੀ ਜਾਵੇ ਤਾਂ ਪੈਟਰੋਲ 15 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਿਲ ਸਕਦਾ ਹੈ। ਇਸ ਨਾਲ ਪ੍ਰਦੂਸ਼ਣ ਦੀ ਸਮੱਸਿਆ ਵੀ ਖ਼ਤਮ ਹੋ ਜਾਵੇਗੀ ਅਤੇ ਈਂਧਨ ਦੀ ਦਰਾਮਦ ਨੂੰ ਵੀ ਘੱਟ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਮਸਾਲਿਆਂ ਦੀਆਂ ਕੀਮਤਾਂ ਨੇ ਲਾਇਆ ਮਹਿੰਗਾਈ ਦਾ ਤੜਕਾ, ਲੌਂਗ 1100 ਰੁਪਏ ਪ੍ਰਤੀ ਕਿਲੋ ਪੁੱਜਾ
#WATCH | Pratapgarh, Rajasthan | Union Minister Nitin Gadkari says, "Our government is of the mindset that the farmers become not only 'annadata' but also 'urjadata'...All the vehicles will now run on ethanol produced by farmers. If an average of 60% ethanol and 40% electricity… pic.twitter.com/RGBP7do5Ka
— ANI (@ANI) July 5, 2023
ਗਡਕਰੀ ਨੇ ਦੱਸਿਆ ਇਹ ਫਾਰਮੂਲਾ
ਉਨ੍ਹਾਂ ਕਿਹਾ ਕਿ ਜਦੋਂ ਗੱਡੀਆਂ ਈਥਾਨੌਲ 'ਤੇ ਚੱਲਣਗੀਆਂ ਤਾਂ ਖ਼ਰਚ ਘੱਟ ਹੋਣ ਕਾਰਨ ਆਮ ਜਨਤਾ ਨੂੰ ਫ਼ਾਇਦਾ ਹੋਵੇਗਾ ਅਤੇ ਕਿਸਾਨਾਂ ਦਾ ਭਲਾ ਹੋਵੇਗਾ। ਇਸ ਦੇ ਨਾਲ ਹੀ ਦੇਸ਼ ਦਾ ਵੀ ਭਲਾ ਹੋਵੇਗਾ। ਇਸ ਸਮੇਂ ਈਂਧਨ ਦੀ ਦਰਾਮਦ 16 ਲੱਖ ਕਰੋੜ ਰੁਪਏ ਦੀ ਹੈ। ਈਥਾਨੌਲ ਦੀ ਵਰਤੋਂ ਕਰਕੇ ਇਸ ਨੂੰ ਘਟਾਇਆ ਜਾ ਸਕਦਾ ਹੈ ਤਾਂ ਇਹ ਪੈਸਾ ਵਿਦੇਸ਼ ਭੇਜਣ ਦੀ ਬਜਾਏ ਕਿਸਾਨਾਂ ਦੇ ਘਰ ਜਾਵੇਗਾ। ਇਸ ਨਾਲ ਕਿਸਾਨ ਖ਼ੁਸ਼ਹਾਲ ਹੋ ਜਾਣਗੇ।
ਇਹ ਵੀ ਪੜ੍ਹੋ : ਰਾਮ ਚਰਨ ਦੀ ਧੀ ਦੇ ਨਾਮਕਰਨ ਮੌਕੇ ਅੰਬਾਨੀ ਪਰਿਵਾਰ ਨੇ ਤੋਹਫ਼ੇ 'ਚ ਦਿੱਤਾ ਸੋਨੇ ਦਾ ਪੰਘੂੜਾ, ਕਰੋੜਾਂ 'ਚ ਹੈ ਕੀਮਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
BSE ਸੂਚੀਬੱਧ ਕੰਪਨੀਆਂ ਦਾ ਬਾਜ਼ਾਰ ਪੂੰਜੀਕਰਣ 301.10 ਲੱਖ ਕਰੋੜ ਰੁਪਏ ਦੇ ਰਿਕਾਰਡ ਪੱਧਰ 'ਤੇ
NEXT STORY