ਬਿਜ਼ਨੈੱਸ ਡੈਸਕ - ਸਿਵਲ ਐਵੀਏਸ਼ਨ ਮੰਤਰੀ ਕੇ. ਰਾਮਮੋਹਨ ਨਾਇਡੂ ਨੇ ਕਿਹਾ ਕਿ ਜਹਾਜ਼ ਈਂਧਨ (ਏ. ਟੀ. ਐੱਫ.) ’ਚ ਈਥੇਨਾਲ ਮਿਲਾਉਣ ਦੀ ਕੋਈ ਤਜਵੀਜ਼ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਵਾਬਾਜ਼ੀ ਸੁਰੱਖਿਆ ਨੂੰ ਲੈ ਕੇ ਗ਼ਲਤ ਜਾਣਕਾਰੀ ਫੈਲਾਉਣ ਨਾਲ ਹਵਾਈ ਯਾਤਰੀਆਂ ’ਚ ਫ਼ਾਲਤੂ ਦੀ ਚਿੰਤਾ ਪੈਦਾ ਹੁੰਦੀ ਹੈ। ਨਾਇਡੂ ਨੇ ਇਹ ਗੱਲ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਉਸ ਦਾਅਵੇ ਤੋਂ ਬਾਅਦ ਕਹੀ ਹੈ, ਜਿਸ ’ਚ ਉਨ੍ਹਾਂ ਕਿਹਾ ਸੀ ਕਿ ਕੇਂਦਰ ਸਰਕਾਰ ਏ. ਟੀ. ਐੱਫ. ’ਚ ਈਥੇਨਾਲ ਮਿਲਾਉਣ ਦੀ ਯੋਜਨਾ ਬਣਾ ਰਹੀ ਹੈ। ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਲਿਖਿਆ, ‘‘ਸੂਤਰਾਂ ਨੇ ਸੰਕੇਤ ਦਿੱਤਾ ਹੈ ਕਿ ਨਰਿੰਦਰ ਮੋਦੀ ਸਰਕਾਰ ਜਹਾਜ਼ ਈਂਧਨ ’ਚ ਈਥੇਨਾਲ ਮਿਲਾਉਣ ਦੀ ਯੋਜਨਾ ਬਣਾ ਰਹੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਇਸ ਨਾਲ ਉਡਾਣਾਂ ਦੀ ਸੁਰੱਖਿਆ ਗੰਭੀਰ ਰੂਪ ’ਚ ਪ੍ਰਭਾਵਿਤ ਹੋ ਸਕਦੀ ਹੈ।’’
ਇਹ ਵੀ ਪੜ੍ਹੋ : ਬੁਕਿੰਗ ਤੋਂ ਬਾਅਦ 3 ਘੰਟਿਆਂ 'ਚ LPG ਸਿਲੰਡਰ ਦੀ ਮਿਲੇਗੀ ਡਿਲੀਵਰੀ, ਸ਼ੁਰੂ ਹੋਈ ਸਰਵਿਸ
ਦਾਅਵਾ ਪੂਰੀ ਤਰ੍ਹਾਂ ਝੂਠ ਅਤੇ ਗ਼ੈਰ-ਜ਼ਿੰਮੇਵਾਰਾਨਾ
ਇਸ ’ਤੇ ਪ੍ਰਤੀਕਿਰਿਆ ਦਿੰਦਿਆਂ ਨਾਇਡੂ ਨੇ ਕਿਹਾ, ‘‘ਜਹਾਜ਼ ਈਂਧਨ ’ਚ ਈਥੇਨਾਲ ਮਿਲਾਉਣ ਦੀ ਯੋਜਨਾ ਦਾ ਦਾਅਵਾ ਪੂਰੀ ਤਰ੍ਹਾਂ ਝੂਠ ਅਤੇ ਗ਼ੈਰ-ਜ਼ਿੰਮੇਵਾਰਾਨਾ ਹੈ। ਅਜਿਹੀ ਕੋਈ ਤਜਵੀਜ਼ ਨਹੀਂ ਹੈ।’’ ਉਨ੍ਹਾਂ ਕਿਹਾ, ‘‘ਹਵਾਬਾਜ਼ੀ ਸੁਰੱਖਿਆ ਨੂੰ ਲੈ ਕੇ ਗ਼ਲਤ ਜਾਣਕਾਰੀ ਫੈਲਾਉਣ ਨਾਲ ਸਿਰਫ਼ ਹਵਾਈ ਯਾਤਰੀਆਂ ’ਚ ਬੇਵਜ੍ਹਾ ਚਿੰਤਾ ਪੈਦਾ ਹੁੰਦੀ ਹੈ। ਯਾਤਰੀਆਂ ਦੀ ਸੁਰੱਖਿਆ ਸਰਕਾਰ ਦੀ ਸਰਵਉੱਚ ਪਹਿਲ ਹੈ।’’
ਇਹ ਵੀ ਪੜ੍ਹੋ : ਕਦੋਂ ਆਉਣਗੇ ਪਲਾਸਟਿਕ ਦੇ ਨੋਟ, RBI ਗਵਰਨਰ ਨੇ ਦਿੱਤੀ ਜਾਣਕਾਰੀ
ਮੰਤਰੀ ਨੇ ਸਪੱਸ਼ਟ ਕੀਤਾ ਕਿ ਈਥੇਨਾਲ ਅਤੇ ਵਾਤਾਵਰਣ ਅਨੁਕੂਲ ਜਹਾਜ਼ ਈਂਧਨ (ਐੱਸ. ਏ. ਐੱਫ.) ਪੂਰੀ ਤਰ੍ਹਾਂ ਵੱਖ-ਵੱਖ ਹਨ ਅਤੇ ਦੋਵਾਂ ਨੂੰ ਇਕ-ਦੂਜੇ ਨਾਲ ਜੋੜ ਕੇ ਨਹੀਂ ਦੇਖਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ, ‘‘ਐੱਸ. ਏ. ਐੱਫ. ਅੰਤਰਰਾਸ਼ਟਰੀ ਪੱਧਰ ’ਤੇ ਪ੍ਰਮਾਣਿਤ ਹਵਾਬਾਜ਼ੀ ਈਂਧਨ ਹੈ, ਜਿਸ ਨੂੰ ਇੰਟਰਨੈਸ਼ਨ ਸਿਵਲ ਐਵੀਏਸ਼ਨ ਆਰਗੇਨਾਈਜ਼ੇਸ਼ਨ (ਆਈ. ਸੀ. ਏ. ਓ.) ਨੇ ਮਾਨਤਾ ਦਿੱਤੀ ਹੈ। ਇਸ ਨੂੰ ਦੁਨੀਆ ਦੇ ਕਈ ਦੇਸ਼ਾਂ ਨੇ ਅਪਣਾਇਆ ਹੈ। ਇਹ ਸਖਤ ਪ੍ਰੀਖਣਾਂ ’ਚੋਂ ਲੰਘਦਾ ਹੈ ਅਤੇ ਗਲੋਬਲ ਸੁਰੱਖਿਆ ਮਾਪਦੰਡਾਂ ’ਤੇ ਖ਼ਰਾ ਉੱਤਰਿਆ ਹੈ।’’
ਇਹ ਵੀ ਪੜ੍ਹੋ : ਹੁਣ ਘਰੇਲੂ ਗੈਸ ਸਿਲੰਡਰ 'ਤੇ ਲੱਗੇਗਾ ਟੈਕਸ , ਹੈਰਾਨ ਕਰ ਦੇਵੇਗਾ ਇਸ ਰਿਪੋਰਟ ਦਾ ਦਾਅਵਾ
ਇਹ ਵੀ ਪੜ੍ਹੋ : ਪਿਆਕੜਾਂ ਨੂੰ ਵੱਡਾ ਝਟਕਾ! ਭਾਰਤ 'ਚ ਮਸ਼ਹੂਰ Whisky ਤੇ Rum ਦੇ ਬ੍ਰਾਂਡਾਂ ਦੀ ਵਿਕਰੀ 'ਤੇ ਲੱਗੀ ਪਾਬੰਦੀ
ਇਹ ਵੀ ਪੜ੍ਹੋ : ਲੋਕ ਸਭਾ 'ਚ 135 ਸਾਲ ਪੁਰਾਣਾ ਕਾਨੂੰਨ ਰੱਦ ਕਰਕੇ ਪਾਸ ਹੋਇਆ 'The Bankers’ Books Evidence Bill, 2026' ਬਿੱਲ
ਇਹ ਵੀ ਪੜ੍ਹੋ : ਪੈਟਰੋਲ ਦੀ ਕੀਮਤ ਹੁੰਦੀ 125 ਰੁਪਏ ਪ੍ਰਤੀ ਲੀਟਰ... ਸਰਕਾਰ ਦਾ ਦਾਅਵਾ
ਇਹ ਵੀ ਪੜ੍ਹੋ : 37% ਤੱਕ ਟੁੱਟ ਸਕਦਾ ਹੈ ਸੋਨਾ, Gold ਦੀਆਂ ਕੀਮਤਾਂ ਨੂੰ ਲੈ ਕੇ ਹੈਰਾਨ ਕਰਦੀ ਰਿਪੋਰਟ ਆਈ ਸਾਹਮਣੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
FSSAI ਨੇ ਫਾਰਚੂਨ ਆਇਲ ਨਿਰਮਾਣ ਕੰਪਨੀ ਵਿਰੁੱਧ ਕੀਤੀ ਕਾਰਵਾਈ, ਲੱਗਾ ਭਾਰੀ ਜੁਰਮਾਨਾ
NEXT STORY