ਬਿਜ਼ਨੈੱਸ ਡੈਸਕ - ਗਲੋਬਲ ਬਾਜ਼ਾਰ ’ਚ ਕੱਚੇ ਤੇਲ ਦੀਆਂ ਕੀਮਤਾਂ ਜੇਕਰ 100 ਡਾਲਰ ਪ੍ਰਤੀ ਬੈਰਲ ਤੋਂ ਉੱਪਰ ਬਣੀਆਂ ਰਹਿੰਦੀਆਂ ਹਨ, ਤਾਂ ਦੇਸ਼ ’ਚ ਪ੍ਰਚੂਨ ਮਹਿੰਗਾਈ ਦਰ 6 ਫੀਸਦੀ ਤੋਂ ਟੱਪ ਸਕਦੀ ਹੈ। ਵਿਦੇਸ਼ੀ ਬਰੋਕਰੇਜ ਐੱਚ. ਐੱਸ. ਬੀ. ਸੀ. ਦੀ ਰਿਪੋਰਟ ’ਚ ਇਹ ਚਿਤਾਵਨੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਮਹਿੰਗਾਈ ਦਾ ਵੱਡਾ ਝਟਕਾ: 51 ਰੁਪਏ ਮਹਿੰਗਾ ਹੋ ਗਿਆ LPG ਗੈਸ ਸਿਲੰਡਰ, ਜਾਣੋ ਨਵੇਂ ਰੇਟ
ਰਿਪੋਰਟ ਮੁਤਾਬਕ, ਜੇਕਰ ਤੇਲ ਦੀਆਂ ਕੀਮਤਾਂ 100 ਡਾਲਰ ਤੋਂ ਹੇਠਾਂ ਰਹਿੰਦੀਆਂ ਹਨ ਤਾਂ ਮਹਿੰਗਾਈ ਕੰਟਰੋਲ ਹੇਠ ਰਹਿ ਸਕਦੀ ਹੈ ਪਰ ਲੰਬੇ ਸਮੇਂ ਤੱਕ ਉੱਚੇ ਪੱਧਰ ’ਤੇ ਰਹਿਣ ਨਾਲ ਮਹਿੰਗਾਈ ਵਧੇਗੀ ਅਤੇ ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੂੰ ਵਿਆਜ ਦਰਾਂ ਵਧਾਉਣੀਆਂ ਪੈ ਸਕਦੀਆਂ ਹਨ।
ਇਹ ਵੀ ਪੜ੍ਹੋ : ਪੈਟਰੋਲ ਪੰਪ 'ਤੇ ਮਿਲੇਗਾ LPG ਗੈਸ ਸਿਲੰਡਰ ਤੇ ਕੇਰੋਸਿਨ, ਜਾਣੋ ਕੀਮਤਾਂ
ਰਿਪੋਰਟ ’ਚ ਇਹ ਵੀ ਕਿਹਾ ਗਿਆ ਕਿ ਰੁਪਏ ਨੂੰ ਸੰਭਾਲਣ ਲਈ ਵਿਆਜ ਦਰਾਂ ਦੀ ਵਰਤੋਂ ਮਹਿੰਗੀ ਸਾਬਤ ਹੋ ਸਕਦੀ ਹੈ, ਕਿਉਂਕਿ ਇਸ ਨਾਲ ਆਰਥਿਕ ਵਿਕਾਸ ’ਤੇ ਦਬਾਅ ਵਧੇਗਾ। ਅਰਥਸ਼ਾਸਤਰੀਆਂ ਨੇ ਫਿਲਹਾਲ ਕਰੰਸੀ ਅਤੇ ਵਿੱਤੀ ਮੋਰਚੇ ’ਤੇ ‘ਨਰਪੱਖ’ ਰੁਖ਼ ਅਪਣਾਉਣ ਦੀ ਸਲਾਹ ਦਿੱਤੀ ਹੈ। ਨਾਲ ਹੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਕਰ ਕੇ ਵਿੱਤੀ ਘਾਟਾ ਕੰਟਰੋਲ ਕਰਨ ਦਾ ਸੁਝਾਅ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਮਹੀਨੇ ਦੇ ਪਹਿਲੇ ਦਿਨ ਲੱਗ ਗਏ ਝਟਕੇ , ਜਾਣੋ ਕੀ ਹੋਇਆ ਸਸਤਾ ਤੇ ਕੀ ਮਹਿੰਗਾ
ਮਾਹਰਾਂ ਅਨੁਸਾਰ ਜੇਕਰ ਊਰਜਾ ਸੰਕਟ ਲੰਬਾ ਚੱਲਦਾ ਹੈ ਤਾਂ ਇਸ ਦਾ ਅਸਰ ਵਿਕਾਸ ਦਰ ’ਤੇ ਜ਼ਿਆਦਾ ਗੰਭੀਰ ਹੋ ਸਕਦਾ ਹੈ।
ਇਹ ਵੀ ਪੜ੍ਹੋ : Gold ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਭਵਿੱਖਬਾਣੀ: ਟੁੱਟ ਸਕਦਾ ਹੈ 46 ਸਾਲਾਂ ਦਾ ਰਿਕਾਰਡ, ਜਾਣੋ ਕੀ ਹੈ ਨਵਾਂ ਟਾਰਗੇਟ
ਇਹ ਵੀ ਪੜ੍ਹੋ : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਮਾਰਚ 'ਚ 12% ਤੱਕ ਟੁੱਟੇ ਭਾਅ, ਜਾਣੋ ਹੁਣ ਕੀ ਹਨ ਨਵੇਂ ਰੇਟ
ਇਹ ਵੀ ਪੜ੍ਹੋ : ਹੁਣ ਬਿਨਾਂ OTP ਤੋਂ ਹੋਵੇਗੀ ਬੈਂਕ ਵੈਰੀਫਿਕੇਸ਼ਨ, ਬੈਂਕ ਲੈ ਕੇ ਆ ਰਹੇ ਹਨ ਨਵੀਂ ਤਕਨਾਲੋਜੀ
ਇਹ ਵੀ ਪੜ੍ਹੋ : ਵਿੱਤੀ ਨਵੇਂ ਸਾਲ ਦੇ ਪਹਿਲੇ ਦਿਨ ਝਟਕਾ! ਮਹਿੰਗੇ ਹੋ ਗਏ ਸੋਨਾ-ਚਾਂਦੀ, ਜਾਣੋ 24-22-18K ਦੇ ਭਾਅ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਸੋਨਾ ਖ਼ਰੀਦਣ ਵਾਲਿਆਂ ਲਈ ਖ਼ੁਸ਼ਖ਼ਬਰੀ: ਕੀਮਤਾਂ 'ਚ ਆ ਸਕਦੀ ਹੈ ਵੱਡੀ ਗਿਰਾਵਟ, ਜਾਣੋ ਭਵਿੱਖਬਾਣੀ
NEXT STORY