ਨਵੀਂ ਦਿੱਲੀ - ਵਾਘ ਬਕਰੀ ਚਾਹ ਦੇ ਨਿਰਦੇਸ਼ਕ ਅਤੇ ਮਾਲਕ ਪਰਾਗ ਦੇਸਾਈ ਦਾ ਅੱਜ ਦਿਹਾਂਤ ਹੋ ਗਿਆ। ਡਿੱਗਣ ਤੋਂ ਬਾਅਦ ਉਨ੍ਹਾਂ ਨੂੰ ਬ੍ਰੇਨ ਹੈਮਰੇਜ ਹੋ ਗਿਆ ਸੀ। ਗੁਜਰਾਤ ਦੀ ਮਸ਼ਹੂਰ ਵਾਘ ਬਕਰੀ ਚਾਹ ਦੇ ਕਾਰਜਕਾਰੀ ਨਿਰਦੇਸ਼ਕ ਅਤੇ ਮਾਲਕ ਪਰਾਗ ਦੇਸਾਈ 49 ਸਾਲ ਦੇ ਸਨ। ਉਨ੍ਹਾਂ ਨੂੰ ਬ੍ਰੇਨ ਹੈਮਰੇਜ ਤੋਂ ਬਾਅਦ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ ਜਿੱਥੇ ਉਹ ਕਈ ਦਿਨਾਂ ਤੋਂ ਵੈਂਟੀਲੇਟਰ 'ਤੇ ਸਨ ਅਤੇ ਅੱਜ ਉਨ੍ਹਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਹੁਣ ਪਹਿਲਾਂ ਹੀ ਪਤਾ ਲੱਗ ਸਕੇਗਾ ਕਿ ਕਿਥੇ ਆਉਣਗੇ ਹੜ੍ਹ ਤੇ ਕਿੱਥੇ ਪਵੇਗਾ ਸੋਕਾ, ਬਦਲ ਜਾਵੇਗੀ ਦੁਨੀਆ
ਜਾਣਕਾਰੀ ਮੁਤਾਬਕ ਪਰਾਗ ਦੇਸਾਈ ਹਾਲ ਹੀ 'ਚ ਸਵੇਰ ਦੀ ਸੈਰ ਦੌਰਾਨ ਡਿੱਗ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਬ੍ਰੇਨ ਹੈਮਰੇਜ ਹੋ ਗਿਆ ਅਤੇ ਫਿਰ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਪਰਿਵਾਰਕ ਸੂਤਰਾਂ ਅਨੁਸਾਰ ਪਰਾਗ ਇੱਕ ਹਫ਼ਤੇ ਤੋਂ ਹਸਪਤਾਲ ਵਿੱਚ ਦਾਖ਼ਲ ਸੀ।
ਇਹ ਵੀ ਪੜ੍ਹੋ : Post Office ਦੇ ਰਿਹੈ ਬੰਪਰ Saving ਦਾ ਮੌਕਾ...ਵਿਆਜ ਦੇ ਨਾਲ ਹਰ ਮਹੀਨੇ ਮਿਲਣਗੇ 9000 ਰੁਪਏ
ਇਹ ਵੀ ਪੜ੍ਹੋ : ਇਜ਼ਰਾਈਲ-ਹਮਾਸ ਜੰਗ ਦਰਮਿਆਨ ਫਸਿਆ ਬਨਾਰਸ ਦਾ 100 ਕਰੋੜ ਦਾ ਕਾਰੋਬਾਰ, ਬਰਾਮਦਕਾਰ ਚਿੰਤਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰਦੂਸ਼ਣ ਕੰਟਰੋਲ ਬੋਰਡ ਨੇ IOC ਅਤੇ BPCL ’ਤੇ ਲਾਇਆ ਮੋਟਾ ਜੁਰਮਾਨਾ, ਜਾਣੋ ਕੀ ਹੈ ਮਾਮਲਾ
NEXT STORY