ਨਵੀਂ ਦਿੱਲੀ- ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀ. ਜੀ. ਸੀ. ਏ.) ਨੇ ਹਵਾਈ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਹੁਣ ਮਾਸਕ ਸਹੀ ਤਰੀਕੇ ਨਾਲ ਨਾ ਪਾਉਣ ਵਾਲੇ ਯਾਤਰੀਆਂ ਨੂੰ ਜਹਾਜ਼ ਵਿਚ ਨਹੀਂ ਚੜ੍ਹਨ ਦਿੱਤਾ ਜਾਵੇਗਾ ਅਤੇ ਨਾਲ ਹੀ ਗਲਤ ਵਤੀਰੇ ਕਾਰਨ ਦੋ ਸਾਲਾਂ ਤੱਕ ਲਈ ਹਵਾਈ ਯਾਤਰਾ ਤੋਂ ਬੈਨ ਵੀ ਕੀਤਾ ਜਾ ਸਕਦਾ ਹੈ।
ਡੀ. ਜੀ. ਸੀ. ਏ. ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ, ਵਾਰ-ਵਾਰ ਚਿਤਾਵਨੀਆਂ ਦੇ ਬਾਵਜੂਦ ਮਾਸਕ ਨਾ ਪਾਉਣ ਤੇ ਸਮਾਜਿਕ ਦੂਰੀ ਦੀ ਉਲੰਘਣਾ ਕਰਨ ਵਾਲੇ ਯਾਤਰੀਆਂ ਨੂੰ ਤਿੰਨ ਮਹੀਨਿਆਂ ਤੋਂ ਦੋ ਸਾਲ ਜਾਂ ਇਸ ਤੋਂ ਵੱਧ ਸਮੇਂ ਲਈ 'ਨੋ-ਫਲਾਈ' ਸੂਚੀ ਵਿਚ ਰੱਖਿਆ ਜਾ ਸਕਦਾ ਹੈ। ਡੀ. ਜੀ. ਸੀ. ਏ. ਨੇ ਕਿਹਾ ਹੈ ਕਿ ਜੇਕਰ ਕੋਈ ਯਾਤਰੀ ਉਡਾਣ ਰਵਾਨਾ ਹੋਣ ਤੋਂ ਪਹਿਲਾਂ ਨਿਰਦੇਸ਼ਾਂ ਦੀ ਪਾਲਣਾ ਨਹੀਂ ਕਰਦਾ ਹੈ ਤਾਂ ਉਸ ਨੂੰ ਜਹਾਜ਼ ਵਿਚੋਂ ਉਤਾਰ ਦਿੱਤਾ ਜਾਵੇਗਾ।
ਉੱਥੇ ਹੀ, ਜੇਕਰ ਕੋਈ ਯਾਤਰੀ ਫਲਾਈਟ ਵਿਚ ਚੜ੍ਹਨ ਤੋਂ ਪਹਿਲਾਂ ਪ੍ਰੋਟੋਕੋਲ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਡੀ. ਜੀ. ਸੀ. ਏ. ਦੇ ਆਦੇਸ਼ ਮੁਤਾਬਕ, ਉਸ ਨੂੰ ਸੁਰੱਖਿਆ ਕਰਮਚਾਰੀਆਂ ਹਵਾਲੇ ਕਰ ਦਿੱਤਾ ਜਾਵੇਗਾ। ਇਹ ਸਖ਼ਤ ਦਿਸ਼ਾ-ਨਿਰਦੇਸ਼ ਦੇਸ਼ ਵਿਚ ਕੋਵਿਡ-19 ਦੇ ਦੁਬਾਰਾ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਤੇ ਗਏ ਹਨ। ਬਹੁਤ ਸਾਰੇ ਲੋਕ ਮਾਸਕ ਸਹੀ ਢੰਗ ਨਾਲ ਨਹੀਂ ਪਾ ਰਹੇ ਹਨ ਅਤੇ ਕੋਰੋਨਾ ਵਾਇਰਸ ਤੋਂ ਬਚਣ ਅਤੇ ਇਸ ਨੂੰ ਫੈਲਣ ਤੋਂ ਰੋਕਣ ਲਈ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੇ ਹਨ।
ਭਾਰਤੀ ਨਿਵੇਸ਼ ਨਾਲ ਉੱਚੀ ਵਾਧਾ ਹਾਸਲ ਕਰ ਸਕਦੈ ਸ਼੍ਰੀਲੰਕਾ : ਪ੍ਰਭੂ
NEXT STORY