ਨਵੀਂ ਦਿੱਲੀ - ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੀ ਕਾਰਵਾਈ ਦਾ ਸਾਹਮਣਾ ਕਰ ਰਹੇ ਪੇਟੀਐਮ ਪੇਮੈਂਟਸ ਬੈਂਕ ਦੀਆਂ ਮੁਸ਼ਕਲਾਂ ਹੋਰ ਵਧਣ ਵਾਲੀਆਂ ਹਨ। ਬੈਂਕ 'ਚ ਕਈ ਅਜਿਹੇ ਖਾਤਿਆਂ ਦਾ ਪਤਾ ਲੱਗਾ ਹੈ, ਜਿਨ੍ਹਾਂ ਦੀ ਕੇਵਾਈਸੀ ਸਬੰਧੀ ਕੋਈ ਜਾਣਕਾਰੀ ਨਹੀਂ ਮਿਲੀ ਹੈ। ਇਹ ਜਾਣਕਾਰੀ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਦਿੱਤੀ ਗਈ ਹੈ, ਜੇਕਰ ਇਸ ਵਿੱਚ ਮਨੀ ਲਾਂਡਰਿੰਗ ਵਰਗੀਆਂ ਗੈਰ-ਕਾਨੂੰਨੀ ਗਤੀਵਿਧੀਆਂ ਦੇ ਸਬੂਤ ਮਿਲੇ ਤਾਂ ਪੇਟੀਐਮ ਪੇਮੈਂਟਸ ਬੈਂਕ ਦੇ ਖਿਲਾਫ ਈਡੀ ਜਾਂਚ ਸ਼ੁਰੂ ਕਰ ਸਕਦੀ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : Europe 'ਚ UPI : ਹੁਣ Eiffel Tower 'ਤੇ ਜੇਬ 'ਚੋਂ ਨਹੀਂ mobile ਤੋਂ ਕਰ ਸਕੋਗੇ Payment
ਮਾਲ ਸਕੱਤਰ ਨੇ ਜਾਂਚ ਦੇ ਦਿੱਤੇ ਹਨ ਸੰਕੇਤ
ਇਕ ਰਿਪੋਰਟ ਮੁਤਾਬਕ ਮਾਲੀਆ ਸਕੱਤਰ ਸੰਜੇ ਮਲਹੋਤਰਾ ਨੇ ਕਿਹਾ ਹੈ ਕਿ ਜੇਕਰ Paytm ਪੇਮੈਂਟਸ ਬੈਂਕ 'ਤੇ ਵਿੱਤੀ ਗੜਬੜੀ ਦੇ ਦੋਸ਼ ਸਾਹਮਣੇ ਆਉਂਦੇ ਹਨ ਤਾਂ ਇਸ ਦੀ ਜਾਂਚ ਈਡੀ ਨੂੰ ਸੌਂਪੀ ਜਾ ਸਕਦੀ ਹੈ। ਹੁਣ ਰਿਪਬਲਿਕ ਨੇ ਸੂਤਰਾਂ ਦੇ ਹਵਾਲੇ ਨਾਲ ਆਪਣੀ ਰਿਪੋਰਟ 'ਚ ਕਿਹਾ ਹੈ ਕਿ ਕੇਂਦਰੀ ਬੈਂਕ ਚਿੰਤਤ ਹੈ ਕਿ ਕੁਝ ਬੈਂਕ ਖਾਤਿਆਂ ਦੀ ਵਰਤੋਂ ਮਨੀ ਲਾਂਡਰਿੰਗ ਲਈ ਕੀਤੀ ਗਈ ਹੈ। ਇਸ ਲਈ ED ਨੂੰ ਸੂਚਿਤ ਕਰਨ ਦੇ ਨਾਲ, RBI ਨੇ ਇਹ ਸੂਚਨਾ ਗ੍ਰਹਿ ਮੰਤਰਾਲੇ ਅਤੇ ਪ੍ਰਧਾਨ ਮੰਤਰੀ ਦਫ਼ਤਰ (PMO) ਨੂੰ ਵੀ ਭੇਜ ਦਿੱਤੀ ਹੈ।
ਇਹ ਵੀ ਪੜ੍ਹੋ : ਮੋਦੀ ਸਰਕਾਰ ਦਾ ਟਰੱਕ ਡਰਾਈਵਰਾਂ ਨੂੰ ਵੱਡਾ ਤੋਹਫਾ, ਹਾਈਵੇਅ 'ਤੇ ਬਣਨਗੇ ਇਕ ਹਜ਼ਾਰ ਰੈਸਟ ਹਾਊਸ
Paytm ਨੇ ਮਨੀ ਲਾਂਡਰਿੰਗ ਦੇ ਦੋਸ਼ਾਂ ਤੋਂ ਕੀਤਾ ਹੈ ਇਨਕਾਰ
ਦੂਜੇ ਪਾਸੇ ਪੇਟੀਐਮ ਪੇਮੈਂਟਸ ਬੈਂਕ ਦੇ ਬੁਲਾਰੇ ਨੇ ਕਿਹਾ ਕਿ ਪੇਟੀਐਮ ਦੀ ਮੂਲ ਕੰਪਨੀ ਵਨ 97 ਕਮਿਊਨੀਕੇਸ਼ਨ ਲਿਮਟਿਡ ਅਤੇ ਪੇਟੀਐਮ ਪੇਮੈਂਟਸ ਬੈਂਕ ਦੀ ਕਦੇ ਵੀ ਈਡੀ ਨੇ ਜਾਂਚ ਨਹੀਂ ਕੀਤੀ ਹੈ। ਸਾਡੇ ਪਲੇਟਫਾਰਮ ਦੀ ਵਰਤੋਂ ਕਰਨ ਵਾਲੇ ਕੁਝ ਵਪਾਰੀ ਜਾਂਚ ਦਾ ਸਾਹਮਣਾ ਕਰ ਰਹੇ ਹਨ। ਇਸ ਸਬੰਧੀ ਅਸੀਂ ਹਮੇਸ਼ਾ ਅਧਿਕਾਰੀਆਂ ਨੂੰ ਜਵਾਬ ਦਿੱਤਾ ਹੈ। ਅਸੀਂ ਮਨੀ ਲਾਂਡਰਿੰਗ ਦੇ ਦੋਸ਼ਾਂ ਤੋਂ ਇਨਕਾਰ ਕਰਦੇ ਹਾਂ ਅਤੇ ਅਟਕਲਾਂ ਤੋਂ ਤੁਹਾਨੂੰ ਸਾਵਧਾਨ ਕਰਦੇ ਹਾਂ।
ਇਹ ਵੀ ਪੜ੍ਹੋ : Paytm : ਡਿਜੀਟਲ ਧੋਖਾਧੜੀ, KYC ਉਲੰਘਣਾ ਦੇ ਸੰਕੇਤ ਮਿਲਣ ਤੋਂ ਬਾਅਦ RBI ਨੇ ਬੈਂਕ 'ਤੇ ਲਗਾਈ ਪਾਬੰਦੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
BSE ਨੇ Paytm ਸ਼ੇਅਰਾਂ ਨੂੰ ਲੈ ਕੇ ਕੀਤੇ ਮਹੱਤਵਪੂਰਨ ਬਦਲਾਅ, ਡੇਲੀ ਲਿਮਟ 10% ਘਟਾਈ
NEXT STORY