ਨਵੀਂ ਦਿੱਲੀ - ਡਿਜੀਟਲ ਭੁਗਤਾਨ ਕਰਨ ਵਾਲੀ ਕੰਪਨੀ ਪੇਟੀਐਮ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਡਿਜੀਟਲ ਇੰਡੀਆ ਦੇ ਛੇ ਸਾਲ ਪੂਰੇ ਹੋਣ ਦੇ ਮੌਕੇ 'ਤੇ ਕੰਪਨੀ ਖਪਤਕਾਰਾਂ ਅਤੇ ਵਪਾਰੀਆਂ ਲਈ ਇੱਕ ਕੈਸ਼ਬੈਕ ਪ੍ਰੋਗਰਾਮ ਸ਼ੁਰੂ ਕਰੇਗੀ ਜਿਸ ਲਈ 50 ਕਰੋੜ ਰੁਪਏ ਰੱਖੇ ਗਏ ਹਨ। ਡਿਜੀਟਲ ਇੰਡੀਆ ਦੇ 6 ਸਾਲ ਪੂਰੇ ਹੋਣ 'ਤੇ ਕੰਪਨੀ ਨੇ ਆਨਲਾਈਨ ਟ੍ਰਾਂਜੈਕਸ਼ਨਾਂ ਨੂੰ ਉਤਸ਼ਾਹਤ ਕਰਨ ਲਈ ਉਪਰਾਲਾ ਕੀਤਾ ਹੈ। ਕੰਪਨੀ ਨੇ ਆਪਣਾ ਆਈ.ਪੀ.ਓ. ਲਿਆਉਣ ਤੋਂ ਪਹਿਲਾਂ ਗਾਹਕਾਂ ਨੂੰ ਇਕ ਵੱਡਾ ਤੋਹਫਾ ਦੇਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਆਪਣੀ ਐਪ ਰਾਹੀਂ ਵਪਾਰੀ ਅਤੇ ਗਾਹਕਾਂ ਦੁਆਰਾ ਕੀਤੇ ਗਏ ਲੈਣ-ਦੇਣ 'ਤੇ ਨਕਦ ਵਾਪਸ(ਕੈਸ਼ਬੈਕ) ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਲਈ ਕੰਪਨੀ ਨੇ 50 ਕਰੋੜ ਰੁਪਏ ਦਾ ਫੰਡ ਰਾਖਵਾਂ ਰੱਖਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਹੁਣ ਭਾਰਤੀ ਕਰ ਸਕਣਗੇ ਯੂਰਪੀਅਨ ਦੇਸ਼ਾਂ ਦੀ ਯਾਤਰਾ, 'ਕੋਵਿਸ਼ੀਲਡ' ਨੂੰ ਮਿਲੀ ਮਨਜ਼ੂਰੀ
ਕੰਪਨੀ ਦੀ ਯੋਜਨਾ
ਇਸਦੇ ਤਹਿਤ ਕੰਪਨੀ ਨੇ 200 ਤੋਂ ਵੱਧ ਜ਼ਿਲ੍ਹਿਆਂ ਵਿੱਚ ਆਨਲਾਈਨ ਗਤੀਵਿਧੀਆਂ ਸ਼ੁਰੂ ਕਰਨ ਦੀ ਯੋਜਨਾ ਬਣਾਈ ਹੈ ਤਾਂ ਜੋ ਕਾਰੋਬਾਰੀਆਂ ਨੂੰ ਡਿਜੀਟਲ ਭੁਗਤਾਨ ਕਰਨ ਦੀ ਸਿਖਲਾਈ ਦਿੱਤੀ ਜਾ ਸਕੇ ਅਤੇ ਨਕਦ ਰਹਿਤ ਭੁਗਤਾਨ ਨੂੰ ਅਪਣਾਉਣ ਵਜੋਂ ਇਨਾਮ ਦਿੱਤਾ ਜਾਵੇ। ਕੰਪਨੀ ਕਰਨਾਟਕ, ਕੇਰਲ, ਤਾਮਿਲਨਾਡੂ, ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਵਿਚ ਵਿਸ਼ੇਸ਼ ਮੁਹਿੰਮ ਦਾ ਸੰਚਾਲਨ ਕਰੇਗੀ।
ਇਹ ਵੀ ਪੜ੍ਹੋ : 1 ਜੁਲਾਈ ਤੋਂ ਕੱਟੇਗਾ ਦੁੱਗਣਾ TDS, ਅਜਿਹੇ ਲੋਕਾਂ ਦੀ ਪਛਾਣ ਲਈ ਬਣਾਇਆ ਨਵਾਂ ਸਿਸਟਮ
ਪੇਟੀਐਮ ਦੇ ਸੀਈਓ ਨੇ ਦੱਸਿਆ ਕਿਹੜੇ ਗਾਹਕਾਂ ਨੂੰ ਮਿਲੇਗਾ ਇਸ ਦਾ ਲਾਭ
ਪੇਟੀਐਮ ਦੇ ਸੀ.ਈ.ਓ. ਵਿਜੇ ਸ਼ੇਖਰ ਸ਼ਰਮਾ ਨੇ ਕਿਹਾ ਕਿ ਭਾਰਤ ਨੇ ਆਪਣੇ ਡਿਜੀਟਲ ਇੰਡੀਆ ਮਿਸ਼ਨ ਵਿੱਚ ਮਹੱਤਵਪੂਰਨ ਤਰੱਕੀ ਕੀਤੀ ਹੈ। ਇਹ ਹਰੇਕ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਬਣਾਉਂਦਾ ਹੈ। ਪੇਟੀਐਮ ਦੀ ਗਰੰਟੀਸ਼ੁਦਾ ਨਕਦ ਵਾਪਸੀ ਉਨ੍ਹਾਂ ਨੂੰ ਦਿੱਤੀ ਜਾਣੀ ਹੈ ਜੋ ਦੇਸ਼ ਦੇ ਚੋਟੀ ਦੇ ਕਾਰੋਬਾਰੀ ਹਨ ਅਤੇ ਉਨ੍ਹਾਂ ਨੇ ਡਿਜੀਟਲ ਇੰਡੀਆ ਨੂੰ ਸਫਲ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਸ਼ੇਖਰ ਨੇ ਦੱਸਿਆ ਕਿ ਕੈਸ਼ਬੈਕ ਤੋਂ ਇਲਾਵਾ ਦੀਵਾਲੀ ਤੋਂ ਪਹਿਲਾਂ ਪੇਟੀਐਮ ਐਪ ਦੇ ਜ਼ਰੀਏ ਸਭ ਤੋਂ ਵੱਧ ਟਰਾਂਜੈਕਸ਼ਨ ਕਰਨ ਵਾਲੇ ਵਪਾਰੀਆਂ ਨੂੰ ਕੈਸ਼ਬੈਕ ਤੋਂ ਇਲਾਵਾ ਮੁਫਤ ਸਾਊਂਡਬਾਕਸ ਅਤੇ ਆਈ.ਓ.ਟੀ. ਉਪਕਰਣ ਵੀ ਪ੍ਰਦਾਨ ਕੀਤੇ ਜਾਣਗੇ।
ਇਹ ਵੀ ਪੜ੍ਹੋ : ਅੱਜ ਤੋਂ ਬਦਲ ਜਾਣਗੇ ਆਮ ਆਦਮੀ ਦੀ ਜ਼ਿੰਦਗੀ ਨਾਲ ਜੁੜੇ ਇਹ ਨਿਯਮ, ਘਰੇਲੂ ਬਜਟ 'ਤੇ ਪਵੇਗਾ ਅਸਰ
1 ਜੁਲਾਈ 2015 ਨੂੰ ਹੋਈ ਸੀ ਪੇਟੀਐਮ ਦੀ ਲਾਂਚਿੰਗ
ਦੱਸ ਦੇਈਏ ਕਿ ਡਿਜੀਟਲ ਇੰਡੀਆ ਦੀ ਸ਼ੁਰੂਆਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1 ਜੁਲਾਈ 2015 ਨੂੰ ਕੀਤੀ ਸੀ। ਇਸਦਾ ਉਦੇਸ਼ ਭਾਰਤ ਨੂੰ ਡਿਜੀਟਲ ਪੱਖੋਂ ਮਜ਼ਬੂਤ ਬਣਾਉਣਾ ਹੈ।
ਇਹ ਵੀ ਪੜ੍ਹੋ : ਆਮ ਲੋਕਾਂ ਨੂੰ ਇਕ ਹੋਰ ਝਟਕਾ, ਵਧੀਆਂ ਗੈਸ ਸਿਲੰਡਰ ਦੀਆਂ ਕੀਮਤਾਂ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਨੀਰਵ ਮੋਦੀ 'ਤੇ ਕੱਸੇਗਾ ਸ਼ਿਕੰਜਾ! ਭੈਣ ਨੇ ਭਾਰਤ ਸਰਕਾਰ ਨੂੰ ਭੇਜੇ ਕਰੋੜਾਂ ਰੁਪਏ, ਖੋਲ੍ਹੇਗੀ ਕਈ ਰਾਜ਼
NEXT STORY