ਨਵੀਂ ਦਿੱਲੀ (ਭਾਸ਼ਾ) : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ 7 ਦਿਨ ਤੱਕ ਸਥਿਰ ਰਹਿਣ ਦੇ ਬਾਅਦ ਵੀਰਵਾਰ ਨੂੰ ਫਿਰ ਤੋਂ ਵੱਧ ਗਈਆਂ। ਦੇਸ਼ ਵਿਚ ਪੈਟਰੋਲ ਦੀਆਂ ਕੀਮਤਾਂ ਇਸ ਸਮੇਂ ਰਿਕਾਰਡ ਪੱਧਰ ’ਤੇ ਹਨ। ਦਿੱਲੀ ਨੂੰ ਛੱਡ ਕੇ ਹੋਰ ਸ਼ਹਿਰਾਂ ਵਿਚ ਡੀਜ਼ਲ ਦੀਆਂ ਕੀਮਤਾਂ ਵੀ ਇਤਿਹਾਸਕ ਉਚੇ ਪੱਧਰ ’ਤੇ ਹਨ। ਘਰੇਲੂ ਬਾਜ਼ਾਰ ਵਿਚ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਅੱਜ 35 ਪੈਸੇ ਮਹਿੰਗਾ ਹੋਇਆ ਅਤੇ ਇਸ ਦੀ ਕੀਮਤ 86.65 ਰੁਪਏ ਪ੍ਰਤੀ ਲੀਟਰ ’ਤੇ ਪਹੁੰਚ ਗਈ।
ਜਾਣੋ ਆਪਣੇ ਸ਼ਹਿਰ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਸ਼ਹਿਰ ਦਾ ਨਾਂ |
ਪੈਟਰੋਲ/ਰੁਪਏ ਲਿਟਰ |
ਡੀਜ਼ਲ/ਰੁਪਏ ਲਿਟਰ |
ਦਿੱਲੀ |
86.65 |
76.83 |
ਮੁੰਬਈ |
93.20 |
83.67 |
ਚੇਨੱਈ |
89.13 |
82-04 |
ਕੋਲਕਾਤਾ |
88.01 |
80.41 |
ਨੋਇਡਾ |
85.91 |
77.24 |
ਰਾਂਚੀ |
85.07 |
81.28 |
ਬੈਂਗਲੁਰੂ |
89.54 |
81.44 |
ਪਟਨਾ |
89.11 |
82.00 |
ਚੰਡੀਗੜ੍ਹ |
83.40 |
76.55 |
ਲਖਨਊ |
85.85 |
77.19 |
ਹਰ ਦਿਨ ਸਵੇਰੇ 6 ਵਜੇ ਬਦਲਦੀ ਹੈ ਕੀਮਤ
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹਰ ਰੋਜ਼ ਸਵੇਰੇ 6 ਵਜੇ ਬਦਲੀ ਜਾਂਦੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਦੇਸ਼ੀ ਮੁਦਰਾ ਰੇਟਾਂ ਦੇ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ 'ਤੇ ਨਿਰਭਰ ਕਰਦੀਆਂ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਖਰਚਿਆਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਸ਼ਾਮਲ ਕਰਨ ਤੋਂ ਬਾਅਦ, ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।
ਸਿਰਫ ਇਕ SMS ਦੇ ਜ਼ਰੀਏ ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਭਾਅ
ਤੁਸੀਂ ਆਪਣੇ ਸ਼ਹਿਰ ਦੇ ਪੈਟਰੋਲ-ਡੀਜ਼ਲ ਦੇ ਭਾਅ ਰੋਜ਼ਾਨਾ SMS ਦੇ ਜ਼ਰੀਏ ਵੀ ਚੈੱਕ ਕਰ ਸਕਦੇ ਹੋ। ਇੰਡੀਅਨ ਆਇਲ (IOC) ਦੇ ਉਪਭੋਗਤਾ RSP<ਡੀਲਰ ਕੋਡ> ਲਿਖ ਕੇ 9224992249 ਨੰਬਰ 'ਤੇ ਐਚ.ਪੀ.ਸੀ.ਐਲ. (HPCL) ਦੇ ਉਪਭੋਗਤਾ HPPRICE<ਡੀਲਰ ਕੋਡ > ਲਿਖ ਕੇ 9222201122 ਨੰਬਰ 'ਤੇ ਭੇਜ ਸਕਦੇ ਹੋ। ਬੀ.ਪੀ.ਸੀ.ਐਲ. ਉਪਭੋਗਤਾ RSP ਡੀਲਰ ਕੋਡ 9223112222 ਨੰਬਰ 'ਤੇ ਭੇਜ ਸਕਦੇ ਹਨ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ਲਾਲ ਨਿਸ਼ਾਨ 'ਤੇ ਖੁੱਲ੍ਹਿਆ ਸ਼ੇਅਰ ਬਾਜ਼ਾਰ , ਸੈਂਸੈਕਸ ਅਜੇ ਵੀ 50 ਹਜ਼ਾਰ ਦੇ ਪਾਰ
NEXT STORY