ਨਵੀਂ ਦਿੱਲੀ—ਲੋਕ ਸਭਾ ਚੋਣਾਂ ਦੇ ਦੌਰਾਨ ਭਾਵੇਂ ਹੀ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਸਸਤੇ ਹੋਏ ਹੋਣ ਪਰ 23 ਮਈ ਨੂੰ ਆਏ ਨਤੀਜਿਆਂ ਦੇ ਬਾਅਦ ਤੋਂ ਹੀ ਇਨ੍ਹਾਂ 'ਚ ਤੇਜ਼ੀ ਆਉਣੀ ਸ਼ੁਰੂ ਹੋ ਗਈ ਹੈ। ਪਿਛਲੇ 5 ਦਿਨਾਂ 'ਚ ਤੇਲ ਦੀ ਕੀਮਤ ਲਗਾਤਾਰ ਵਧੀ ਹੈ। ਇਨ੍ਹਾਂ 5 ਦਿਨਾਂ 'ਚ ਦੇਸ਼ 'ਚ ਪੈਟਰੋਲ ਜਿਥੇ 61 ਪੈਸੇ ਮਹਿੰਗਾ ਹੋ ਗਿਆ ਹੈ ਉੱਧਰ ਡੀਜ਼ਲ ਦੀ ਕੀਮਤ 49 ਪੈਸੇ ਵਧ ਗਈ ਹੈ।
ਅੱਜ ਦੇਸ਼ 'ਚ ਪੈਟਰੋਲ ਜਿਥੇ 9 ਪੈਸੇ ਮਹਿੰਗਾ ਹੋ ਗਿਆ ਹੈ ਉੱਧਰ ਡੀਜ਼ਲ ਦੀ ਕੀਮਤ ਸਿਰਫ 5 ਪੈਸੇ ਵਧੀ ਹੈ। ਇਸ ਦੇ ਬਾਅਦ ਰਾਜਧਾਨੀ ਦਿੱਲੀ 'ਚ ਪੈਟਰੋਲ 71.86 ਰੁਪਏ ਲੀਟਰ ਮਿਲ ਰਿਹਾ ਹੈ। ਉੱਧਰ ਡੀਜ਼ਲ 66.69 ਰੁਪਏ ਲੀਟਰ ਮਿਲ ਰਿਹਾ ਹ। ਮੁੰਬਈ 'ਚ ਪੈਟਰੋਲ 77.47 ਰੁਪਏ ਲੀਟਰ ਮਿਲ ਰਿਹਾ ਹੈ। ਉੱਧਰ ਡੀਜ਼ਲ 69.88 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਚੇਨਈ 'ਚ ਪੈਟਰੋਲ 74.59 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ ਜਦੋਂਕਿ ਡੀਜ਼ਲ 70.50 ਰੁਪਏ ਲੀਟਰ ਮਿਲ ਰਿਹਾ ਹੈ। ਕੋਲਕਾਤਾ 'ਚ ਪੈਟਰੋਲ 73.92 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ ਜਦੋਂਕਿ ਡੀਜ਼ਲ 68.45 ਰੁਪਏ ਲੀਟਰ ਵਿਕ ਰਿਹਾ ਹੈ।
ਦੱਸ ਦੇਈਏ ਕਿ 19 ਮਈ ਨੂੰ ਦੇਸ਼ 'ਚ ਚੋਣਾਂ ਖਤਮ ਹੋਣ ਦੇ ਬਾਅਦ ਤੋਂ ਹੀ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਧ ਰਹੀ ਹੈ ਅਤੇ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ 'ਚ ਇਨ੍ਹਾਂ 'ਚ ਹੋਰ ਤੇਜ਼ੀ ਆ ਸਕਦੀ ਹੈ।
ਪੰਜਾਬ 'ਚ ਝੋਨਾ ਲਾਉਣ ਵਾਲੇ ਕਿਸਾਨਾਂ ਨੂੰ ਰਾਹਤ, ਇੰਨੇ ਘੰਟੇ ਮਿਲੇਗੀ ਬਿਜਲੀ
NEXT STORY