ਨਵੀਂ ਦਿੱਲੀ—ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਇਨ੍ਹੀਂ ਦਿਨੀਂ ਸਥਿਰਤਾ ਚੱਲ ਰਹੀ ਹੈ। ਸਾਲ ਦੇ ਆਖਿਰੀ ਮਹੀਨੇ 'ਚ ਅੱਜ ਚੌਥਾ ਦਿਨ ਹੈ। ਦਸੰਬਰ ਮਹੀਨੇ 'ਚ ਹੁਣ ਤੱਕ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਨਾਲ ਆਮ ਆਦਮੀ ਨੂੰ ਰਾਹਤ ਮਿਲਦੀ ਜ਼ਰੂਰ ਦਿਸ ਰਹੀ ਹੈ।
ਆਓ ਜਾਣਦੇ ਹਾਂ ਤੁਹਾਡੇ ਸ਼ਹਿਰ 'ਚ ਪੈਟਰੋਲ ਅਤੇ ਡੀਜ਼ਲ ਦੀ ਕਿੰਨੀ ਹੈ ਕੀਮਤ?
ਬੁੱਧਵਾਰ ਭਾਵ ਅੱਜ 4 ਨਵੰਬਰ ਨੂੰ ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਸਥਿਰ ਹੈ। ਪੈਟਰੋਲ ਦੇ ਭਾਅ 74.91 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 65.78 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਇਸ ਤਰ੍ਹਾਂ ਮੁੰਬਈ 'ਚ ਵੀ ਪੈਟਰੋਲ ਅਤੇ ਡੀਜ਼ਲ ਦੇ ਭਾਅ ਸਥਿਰ ਹਨ। ਮੁੰਬਈ 'ਚ ਪੈਟਰੋਲ 80.59 ਰੁਪਏ ਪ੍ਰਤੀ ਲੀਟਰ ਹੈ ਅਤੇ ਡੀਜ਼ਲ 69.00 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਇੰਝ ਹੀ ਕੋਲਕਾਤਾ 'ਚ ਪੈਟਰੋਲ ਅਤੇ ਡੀਜ਼ਲ ਦੇ ਭਾਅ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਕੋਲਕਾਤਾ 'ਚ ਪੈਟਰੋਲ 77.61 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 68.19 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਇਸ ਤਰ੍ਹਾਂ ਚੇਨਈ 'ਚ ਵੀ ਤੇਲ ਦੀ ਭਾਅ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਭਾਵ ਇਥੇ ਵੀ ਤੇਲ ਦੇ ਭਾਅ ਸਥਿਰ ਹਨ। ਚੇਨਈ 'ਚ ਪੈਟਰੋਲ ਦੀ ਕੀਮਤ 77.91 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 69.53 ਰੁਪਏ ਪ੍ਰਤੀ ਲੀਟਰ ਹੈ।
ਤੇਲ ਦੀਆਂ ਕੀਮਤਾਂ 'ਚ ਸਥਿਰਤਾ ਆਉਣ ਨਾਲ ਅੱਜ ਪੈਟਰੋਲ ਅਤੇ ਡੀਜ਼ਲ ਗਾਹਕ ਰਾਹਤ ਮਹਿਸੂਸ ਕਰ ਰਹੇ ਹਨ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਹਰ ਦਿਨ ਸਮੀਖਿਆ ਹੁੰਦੀ ਹੈ। ਸਵੇਰੇ 6 ਵਜੇ ਨਵੀਂਆਂ ਕੀਮਤਾਂ ਜਾਰੀ ਕੀਤੀ ਜਾਂਦੀਆਂ ਹਨ।
13 ਪੈਸੇ ਕਮਜ਼ੋਰ ਹੋ ਕੇ 71.80 ਦੇ ਪੱਧਰ 'ਤੇ ਖੁੱਲ੍ਹਿਆ ਰੁਪਿਆ
NEXT STORY