ਜਲੰਧਰ— ਕੌਮਾਂਤਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਕਮੀ ਆਉਣ ਨਾਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਰਾਹਤ ਦਾ ਸਿਲਸਿਲਾ ਲਗਾਤਾਰ ਜਾਰੀ ਹੈ। 28 ਨਵੰਬਰ ਨੂੰ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਦੀਆਂ ਕੀਮਤਾਂ 'ਚ 50 ਪੈਸੇ ਅਤੇ ਡੀਜ਼ਲ 'ਚ 40 ਪੈਸੇ ਦੀ ਕਟੌਤੀ ਕੀਤੀ ਹੈ।ਇਸ ਤਰ੍ਹਾਂ ਪਿਛਲੇ ਮਹੀਨੇ ਦੀ 18 ਤਰੀਕ ਤੋਂ ਹੁਣ ਤਕ ਪੈਟਰੋਲ 9.26 ਰੁਪਏ ਅਤੇ ਡੀਜ਼ਲ 7.20 ਰੁਪਏ ਸਸਤਾ ਹੋ ਚੁੱਕਾ ਹੈ।
ਡੀਜ਼ਲ ਸਸਤਾ ਹੋਣ ਨਾਲ ਪੰਜਾਬ ਸਰਕਾਰ 'ਤੇ ਬੱਸਾਂ ਦੇ ਕਿਰਾਏ ਘਟਾਉਣ ਦਾ ਦਬਾਅ ਵਧ ਸਕਦਾ ਹੈ। ਦੀਵਾਲੀ ਤੋਂ ਇਕ ਦਿਨ ਪਹਿਲਾਂ ਸਰਕਾਰ ਨੇ ਬੱਸਾਂ ਦੇ ਕਿਰਾਏ ਪ੍ਰਤੀ ਕਿਲੋਮੀਟਰ 7 ਪੈਸੇ ਵਧਾਏ ਸਨ, ਜਿਸ ਨਾਲ ਹਰ ਰੂਟ 'ਤੇ ਲੋਕਾਂ ਨੂੰ ਪਹਿਲਾਂ ਨਾਲੋਂ ਪੰਜ ਰੁਪਏ ਜ਼ਿਆਦਾ ਕਿਰਾਇਆ ਦੇਣਾ ਪੈ ਰਿਹਾ ਹੈ।
ਦਿੱਲੀ 'ਚ ਪੈਟਰੋਲ ਦੀ ਕੀਮਤ ਅੱਜ 73.57 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 68.49 ਰੁਪਏ ਪ੍ਰਤੀ ਲਿਟਰ 'ਤੇ ਆ ਗਈ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ ਅੱਜ 79.12 ਰੁਪਏ ਅਤੇ ਡੀਜ਼ਲ ਦੀ 71.71 ਰੁਪਏ ਪ੍ਰਤੀ ਲਿਟਰ ਹੈ। ਕੋਲਕਾਤਾ 'ਚ ਪੈਟਰੋਲ ਦੀ ਕੀਮਤ 75.57 ਰੁਪਏ ਅਤੇ ਚੇਨਈ 'ਚ 76.35 ਰੁਪਏ ਪ੍ਰਤੀ ਲਿਟਰ ਹੋ ਗਈ ਹੈ।ਡੀਜ਼ਲ ਦੀ ਗੱਲ ਕਰੀਏ ਤਾਂ ਕੋਲਕਾਤਾ 'ਚ ਇਸ ਦੀ ਕੀਮਤ 70.34 ਰੁਪਏ ਅਤੇ ਚੇਨਈ 'ਚ 72.34 ਰੁਪਏ ਪ੍ਰਤੀ ਲਿਟਰ ਹੋ ਗਈ ਹੈ।
ਪੰਜਾਬ 'ਚ ਪੈਟਰੋਲ-ਡੀਜ਼ਲ ਦੇ ਰੇਟ :
ਜਲੰਧਰ 'ਚ ਪੈਟਰੋਲ ਦੀ ਕੀਮਤ ਬੁੱਧਵਾਰ ਨੂੰ 78 ਰੁਪਏ 64 ਪੈਸੇ ਅਤੇ ਡੀਜ਼ਲ ਦੀ 68 ਰੁਪਏ 35 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ। ਅੰਮ੍ਰਿਤਸਰ ਸ਼ਹਿਰ 'ਚ ਪੈਟਰੋਲ ਦੀ ਕੀਮਤ 79 ਰੁਪਏ 25 ਪੈਸੇ ਅਤੇ ਡੀਜ਼ਲ ਦੀ 68 ਰੁਪਏ 87 ਪੈਸੇ ਹੈ। ਲੁਧਿਆਣਾ ਸ਼ਹਿਰ 'ਚ ਪੈਟਰੋਲ ਦੀ ਕੀਮਤ 79 ਰੁਪਏ 11 ਪੈਸੇ ਦਰਜ ਕੀਤੀ ਗਈ ਅਤੇ ਡੀਜ਼ਲ ਦੀ ਕੀਮਤ 68 ਰੁਪਏ 75 ਪੈਸੇ ਪ੍ਰਤੀ ਲਿਟਰ ਹੋ ਗਈ ਹੈ।
ਪਟਿਆਲਾ 'ਚ ਪੈਟਰੋਲ ਦੀ ਕੀਮਤ 79 ਰੁਪਏ 04 ਪੈਸੇ ਅਤੇ ਡੀਜ਼ਲ ਦੀ ਕੀਮਤ 68 ਰੁਪਏ 69 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ। ਮੋਹਾਲੀ 'ਚ ਪੈਟਰੋਲ ਦੀ ਕੀਮਤ 79 ਰੁਪਏ 42 ਪੈਸੇ ਅਤੇ ਡੀਜ਼ਲ ਦੀ 69 ਰੁਪਏ 02 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ। ਚੰਡੀਗੜ੍ਹ ਸ਼ਹਿਰ 'ਚ ਪੈਟਰੋਲ ਦੀ ਕੀਮਤ 69.51 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 65 ਰੁਪਏ 19 ਪੈਸੇ ਪ੍ਰਤੀ ਲਿਟਰ ਦਰਜ ਕੀਤੀ ਗਈ।
ਰਿਲਾਇੰਸ ਕੈਪੀਟਲ ਨੂੰ ਦੂਜੀ ਤਿਮਾਹੀ 'ਚ 280 ਕਰੋੜ ਰੁਪਏ ਦਾ ਲਾਭ
NEXT STORY