ਨਵੀਂ ਦਿੱਲੀ—ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਘੱਟ ਹੋ ਰਹੀਆਂ ਹਨ ਅਜਿਹੇ 'ਚ ਇਸ ਦਾ ਫਾਇਦਾ ਆਮ ਲੋਕਾਂ ਨੂੰ ਜ਼ਰੂਰ ਹੋਵੇਗਾ। ਅਜੇ ਫਿਲਹਾਲ ਕੱਚਾ ਤੇਲ 55 ਡਾਲਰ ਪ੍ਰਤੀ ਬੈਰਲ ਦੇ ਪੱਧਰ ਤੋਂ ਹੇਠਾਂ ਹੈ ਅਜਿਹੇ 'ਚ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕਮੀ ਬਣੀ ਰਹੇਗੀ। ਅੱਜ ਭਾਵ 30 ਦਸੰਬਰ 2018 ਨੂੰ ਦਿੱਲੀ 'ਚ ਪੈਟਰੋਲ ਦੀ ਕੀਮਤ 'ਚ 20 ਪੈਸੇ ਅਤੇ ਡੀਜ਼ਲ ਦੀ ਕੀਮਤ 23 ਪੈਸੇ ਘੱਟ ਹੋਈ ਹੈ।

ਪੈਟਰੋਲ ਦੀ ਕੀਮਤ
ਦੇਸ਼ ਦੀ ਸਭ ਤੋਂ ਵੱਡੀ ਮਾਰਕਟਿੰਗ ਕੰਪਨੀ ਇੰਡੀਆ ਆਇਲ ਕਾਰਪੋਰੇਸ਼ਨ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਦਿੱਲੀ 'ਚ ਪੈਟਰੋਲ ਦੀ ਕੀਮਤ 69.04 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ ਹੈ। ਮੁੰਬਈ 'ਚ ਇਹ 74.76 ਰੁਪਏ ਪ੍ਰਤੀ ਲੀਟਰ, ਕੋਲਕਾਤਾ 'ਚ 71.15 ਰੁਪਏ ਪ੍ਰਤੀ ਲੀਟਰ ਅਤੇ ਚੇਨਈ 'ਚ ਪੈਟਰੋਲ 71.62 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਡੀਜ਼ਲ ਦੀਆਂ ਕੀਮਤਾਂ
ਉੱਧਰ ਡੀਜ਼ਲ ਦੀ ਗੱਲ ਕਰੀਏ ਤਾਂ ਦਿੱਲੀ 'ਚ ਡੀਜ਼ਲ 63.09 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਮੁੰਬਈ 'ਚ ਇਸ ਦੀ ਕੀਮਤ 66.01 ਰੁਪਏ, ਕੋਲਕਾਤਾ 'ਚ 64.84 ਰੁਪਏ ਅਤੇ ਚੇਨਈ 'ਚ 66.59 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਜਲੰਧਰ |
74.18 ਰੁਪਏ |
63.22 ਰੁਪਏ |
ਲੁਧਿਆਣਾ |
74.59 ਰੁਪਏ |
63.56 ਰੁਪਏ |
ਅੰਮ੍ਰਿਤਸਰ |
74.61 ਰੁਪਏ |
63.60 ਰੁਪਏ |
ਪਟਿਆਲਾ |
74.48 ਰੁਪਏ |
63.47 ਰੁਪਏ |
ਚੰਡੀਗੜ੍ਹ |
65.28 ਰੁਪਏ |
60.07 ਰੁਪਏ |
ਪੰਜਾਬ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ
ਅੱਜ ਪੰਜਾਬ ਦੀ ਗੱਲ ਕਰੀਏ ਤਾਂ ਜਲੰਧਰ 'ਚ ਪੈਟਰੋਲ 74.18 ਰੁਪਏ, ਲੁਧਿਆਣਾ 'ਚ 74.59 ਰੁਪਏ, ਅੰਮ੍ਰਿਤਸਰ 74.61 ਰੁਪਏ, ਪਟਿਆਲਾ 'ਚ 74.48 ਰੁਪਏ ਅਤੇ ਚੰਡੀਗੜ੍ਹ 'ਚ 65.28 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਪੰਜਾਬ ਦੇ ਕਿਸਾਨਾਂ ਨੂੰ ਰਾਹਤ, ਯੂਰੀਏ ਦੀ ਨਹੀਂ ਹੋਵੇਗੀ ਘਾਟ
NEXT STORY