ਨਵੀਂ ਦਿੱਲੀ—ਦੁਨੀਆ ਭਰ 'ਚ ਕੋਰੋਨਾਵਾਇਰਸ ਦੀ ਦਹਿਸ਼ਤ ਦੇ ਦੌਰਾਨ ਕਰੂਡ ਮਾਰਕਿਟ 'ਚ ਗਿਰਾਵਟ ਦੇਖੀ ਜਾ ਰਹੀ ਹੈ। ਇਸ ਨਾਲ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਗਿਰਾਵਟ ਜਾਰੀ ਹੈ। ਪਿਛਲੇ ਇਕ ਹਫਤੇ 'ਚ ਪੈਟਰੋਲ ਦੇ ਭਾਅ ਸਥਿਰ ਸਨ। ਪੈਟਰੋਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋ ਰਿਹਾ ਸੀ ਜਦੋਂਕਿ ਇਸ ਦੌਰਾਨ ਡੀਜ਼ਲ ਦੀਆਂ ਕੀਮਤਾਂ 'ਚ ਗਿਰਾਵਟ ਜਾਰੀ ਸੀ। ਫਿਲਹਾਲ ਤਿੰਨ ਦਿਨਾਂ ਤੋਂ ਤੇਲ ਦੀਆਂ ਕੀਮਤਾਂ 'ਚ ਸਥਿਰਤਾ ਚੱਲ ਰਹੀ ਹੈ। ਸ਼ੁੱਕਰਵਾਰ ਭਾਵ 21 ਫਰਵਰੀ 2020 ਨੂੰ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਆਇਆ ਹੈ।
ਆਓ ਜਾਣਦੇ ਹਾਂ ਕਿ ਤੁਹਾਡੇ ਸ਼ਹਿਰ 'ਚ ਪੈਟਰੋਲ ਅਤੇ ਡੀਜ਼ਲ ਦੀ ਕਿੰਨੀ ਹੈ ਕੀਮਤ?
ਅੱਜ 21 ਫਰਵਰੀ ਭਾਵ ਸ਼ੁੱਕਰਵਾਰ ਨੂੰ ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਪੈਟਰੋਲ ਕੱਲ ਦੇ ਭਾਅ 71.89 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 64.65 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਇਸ ਤਰ੍ਹਾਂ ਮੁੰਬਈ 'ਚ ਵੀ ਪੈਟਰੋਲ ਅਤੇ ਡੀਜ਼ਲ ਦੇ ਭਾਅ ਸਥਿਰ ਹਨ। ਪੈਟਰੋਲ ਆਪਣੇ ਕੱਲ ਦੇ ਭਾਅ 77.56 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 67.75 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਇੰਝ ਹੀ ਕੋਲਕਾਤਾ 'ਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਪੈਟਰੋਲ ਦੀ ਕੀਮਤ 74.53 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 66.97 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਵੀ ਪੈਟਰੋਲ ਅਤੇ ਡੀਜ਼ਲ ਦੇ ਭਾਅ ਸਥਿਰ ਹਨ। ਪੈਟਰੋਲ ਦੇ ਭਾਅ 74.68 ਰੁਪਏ ਪ੍ਰਤੀ ਲੀਟਰ ਦੇ ਭਾਅ 68.27 ਰੁਪਏ ਪ੍ਰਤੀ ਲੀਟਰ ਹੈ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਹਰ ਦਿਨ ਸਮੀਖਿਆ ਹੁੰਦੀ ਹੈ। ਸਵੇਰੇ 6 ਵਜੇ ਨਵੀਂਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ।
ਭਾਰਤ ਨੇ ਤਿੰਨ ਦੇਸ਼ਾਂ ਤੋਂ ਰਿਫਾਇੰਡ ਪਾਮ ਤੇਲ ਆਯਾਤ ਕਰਨ ਲਈ ਲਾਇਸੈਂਸ ਜਾਰੀ ਕੀਤੇ
NEXT STORY