ਨਵੀਂ ਦਿੱਲੀ (ਏਜੰਸੀ) : ਸਰਕਾਰ ਵੱਲੋਂ ਦੀਵਾਲੀ ਦੇ ਤੋਹਫ਼ੇ ਵਜੋਂ ਕੇਂਦਰੀ ਐਕਸਾਈਜ਼ ਡਿਊਟੀ ਵਿੱਚ ਕੀਤੀ ਗਈ ਵੱਡੀ ਕਟੌਤੀ ਕਾਰਨ ਰਾਸ਼ਟਰੀ ਰਾਜਧਾਨੀ ਵਿੱਚ ਵੀਰਵਾਰ ਨੂੰ ਪੈਟਰੋਲ 6.07 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 11.75 ਰੁਪਏ ਪ੍ਰਤੀ ਲੀਟਰ ਸਸਤਾ ਹੋ ਗਿਆ। ਇਸ ਕਟੌਤੀ ਤੋਂ ਬਾਅਦ ਰਾਜਧਾਨੀ 'ਚ ਪੈਟਰੋਲ 103.97 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ 'ਤੇ ਆ ਗਿਆ ਹੈ। ਬੀਤੀ ਰਾਤ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਵਿੱਚ ਕ੍ਰਮਵਾਰ 5 ਰੁਪਏ ਅਤੇ 10 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਸੀ।
ਜਾਣੋ ਕਿਹੜੇ ਸੂਬਿਆਂ ਚ ਕਿੰਨੇ ਘਟੇ ਭਾਅ
ਇਸ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਅਤੇ ਰਾਸ਼ਟਰੀ ਜਮਹੂਰੀ ਗਠਜੋੜ ਦੇ ਸ਼ਾਸਨ ਵਾਲੇ ਰਾਜਾਂ ਨੇ ਵੀ ਵੈਟ ਵਿੱਚ ਕਟੌਤੀ ਦਾ ਐਲਾਨ ਕੀਤਾ ਹੈ। ਉੱਤਰ ਪ੍ਰਦੇਸ਼ ਵਿੱਚ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ 12 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰਨ ਦਾ ਐਲਾਨ ਕੀਤਾ ਗਿਆ ਸੀ। ਗੁਜਰਾਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਤੁਰੰਤ ਪ੍ਰਭਾਵ ਨਾਲ 7 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ। ਹਿਮਾਚਲ ਪ੍ਰਦੇਸ਼ 'ਚ ਪੈਟਰੋਲ ਅਤੇ ਡੀਜ਼ਲ 'ਤੇ ਟੈਕਸ ਘਟਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਅਸਾਮ ਵਿੱਚ 7 ਰੁਪਏ ਦੀ ਕਟੌਤੀ ਦਾ ਐਲਾਨ ਕੀਤਾ ਗਿਆ ਹੈ। ਤ੍ਰਿਪੁਰਾ 'ਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 7 ਰੁਪਏ ਦੀ ਕਟੌਤੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ‘ਬਾਜ਼ਾਰ ’ਚ ਰੌਣਕ ਵਧੀ, ਦੀਵਾਲੀ ਤੋਂ ਪਹਿਲਾਂ ਧਨਤੇਰਸ ਮੌਕੇ ਸੋਨੇ ਦੀ ਵਿਕਰੀ ਤੇਜ਼’
ਕਰਨਾਟਕ ਅਤੇ ਗੋਆ ਸਰਕਾਰਾਂ ਨੇ ਵੀ ਆਪਣੇ-ਆਪਣੇ ਰਾਜਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 7-7 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਦਾ ਐਲਾਨ ਕੀਤਾ ਹੈ। ਉਤਰਾਖੰਡ 'ਚ ਵੀ ਪੈਟਰੋਲ 'ਤੇ ਵੈਟ 2 ਰੁਪਏ ਪ੍ਰਤੀ ਲੀਟਰ ਘਟਾਉਣ ਦਾ ਐਲਾਨ ਕੀਤਾ ਗਿਆ ਸੀ। ਮਣੀਪੁਰ ਸਰਕਾਰ ਵੀ ਤੁਰੰਤ ਪ੍ਰਭਾਵ ਨਾਲ ਪੈਟਰੋਲ ਅਤੇ ਡੀਜ਼ਲ 'ਤੇ ਵੈਟ 7 ਰੁਪਏ ਘਟਾਏਗੀ। ਬਿਹਾਰ ਸਰਕਾਰ ਨੇ ਸਭ ਤੋਂ ਘੱਟ ਕਟੌਤੀ ਕੀਤੀ ਹੈ। ਬਿਹਾਰ ਸਰਕਾਰ ਨੇ ਪੈਟਰੋਲ 'ਤੇ 1 ਰੁਪਏ 30 ਪੈਸੇ ਅਤੇ ਡੀਜ਼ਲ 'ਤੇ 1 ਰੁਪਏ 90 ਪੈਸੇ ਦੀ ਕਟੌਤੀ ਕੀਤੀ ਹੈ।
ਇਸ ਕਟੌਤੀ ਤੋਂ ਬਾਅਦ ਅੱਜ ਮੁੰਬਈ 'ਚ ਪੈਟਰੋਲ 109.98 ਰੁਪਏ ਅਤੇ ਡੀਜ਼ਲ 94.14 ਰੁਪਏ ਪ੍ਰਤੀ ਲੀਟਰ ਹੈ, ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ 'ਚ ਪੈਟਰੋਲ 112.56 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.40 ਰੁਪਏ ਪ੍ਰਤੀ ਲੀਟਰ, ਪਟਨਾ 'ਚ ਪੈਟਰੋਲ 107.92 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 93.10 ਰੁਪਏ ਪ੍ਰਤੀ ਲੀਟਰ, ਬੈਂਗਲੁਰੂ ਵਿਚ ਪੈਟਰੋਲ 107.64 ਰੁਪਏ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ 'ਤੇ ਆ ਗਿਆ। ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.67 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.79 ਰੁਪਏ ਪ੍ਰਤੀ ਲੀਟਰ ਹੈ। ਦਿੱਲੀ NCR ਦੇ ਨੋਇਡਾ 'ਚ ਪੈਟਰੋਲ ਦੀ ਕੀਮਤ 101.29 ਰੁਪਏ ਅਤੇ ਡੀਜ਼ਲ ਦੀ ਕੀਮਤ 87.31 ਰੁਪਏ ਪ੍ਰਤੀ ਲੀਟਰ ਹੈ।
ਦੇਸ਼ ਦੇ ਸਾਰੇ ਵੱਡੇ ਸ਼ਹਿਰਾਂ 'ਚ ਪੈਟਰੋਲ ਦੀ ਕੀਮਤ 110 ਰੁਪਏ ਪ੍ਰਤੀ ਲੀਟਰ ਨੂੰ ਪਾਰ ਕਰ ਗਈ ਸੀ ਪਰ ਹੁਣ ਐਕਸਾਈਜ਼ ਡਿਊਟੀ 'ਚ ਕਟੌਤੀ ਕਾਰਨ ਇਹ 105 ਰੁਪਏ ਪ੍ਰਤੀ ਲੀਟਰ 'ਤੇ ਆ ਗਈ ਹੈ। ਡੀਜ਼ਲ ਨੇ ਵੀ ਜ਼ਿਆਦਾਤਰ ਸ਼ਹਿਰਾਂ 'ਚ ਸੈਂਕੜੇ ਦਾ ਅੰਕੜਾ ਪਾਰ ਕਰ ਲਿਆ ਸੀ ਪਰ ਹੁਣ ਇਹ ਵੀ 90 ਰੁਪਏ ਪ੍ਰਤੀ ਲੀਟਰ ਤੋਂ ਹੇਠਾਂ ਆ ਗਿਆ ਹੈ। ਕੌਮਾਂਤਰੀ ਬਾਜ਼ਾਰ 'ਚ ਅੱਜ ਕੱਚਾ ਤੇਲ ਨਰਮ ਰਿਹਾ। ਵੀਰਵਾਰ ਨੂੰ ਸਿੰਗਾਪੁਰ 'ਚ ਕੱਚੇ ਤੇਲ 'ਚ ਗਿਰਾਵਟ ਨਾਲ ਕਾਰੋਬਾਰ ਸ਼ੁਰੂ ਹੋਇਆ। ਬ੍ਰੈਂਟ ਕਰੂਡ 0.93 ਫੀਸਦੀ ਡਿੱਗ ਕੇ 81.23 ਡਾਲਰ ਪ੍ਰਤੀ ਬੈਰਲ ਅਤੇ ਅਮਰੀਕੀ ਕਰੂਡ 1.20 ਫੀਸਦੀ ਡਿੱਗ ਕੇ 79.89 ਡਾਲਰ ਪ੍ਰਤੀ ਬੈਰਲ 'ਤੇ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਉਸ ਦੇ ਆਧਾਰ 'ਤੇ ਨਵੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਤੋਂ ਲਾਗੂ ਹੁੰਦੀਆਂ ਹਨ।
ਇਹ ਵੀ ਪੜ੍ਹੋ : ਏਅਰ ਏਸ਼ੀਆ ਇੰਡੀਆ ਨੇ ਮੁਸਾਫਰਾਂ ਨੂੰ ਦਿੱਤੀ ਵੱਡੀ ਸਹੂਲਤ, ਬਸ ਕਰਨਾ ਹੋਵੇਗਾ ਮਾਮੂਲੀ ਭੁਗਤਾਨ
ਜਾਣੋ ਪੈਟਰੋਲ-ਡੀਜ਼ਲ ਦੇ ਅੱਜ ਦੇ ਭਾਅ
ਸ਼ਹਿਰ ਦਾ ਨਾਮ ਪੈਟਰੋਲ ਡੀਜ਼ਲ
ਜਲੰਧਰ 105.02 88.76
ਲੁਧਿਆਣਾ 105.75 89.41
ਅੰਮ੍ਰਿਤਸਰ 105.81 89.48
ਫਗਵਾੜਾ 105.13 88.86
ਚੰਡੀਗੜ੍ਹ 100.12 86.46
ਦਿੱਲੀ 103.97 86.67
ਮੁੰਬਈ 109.98 94.14
ਚੇਨਈ 101.40 91.43
ਕੋਲਕਾਤਾ 104.67 89.79
ਇਸ ਤਰ੍ਹਾਂ ਚੈੱਕ ਕਰੋ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ
ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਤੇਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਤੁਸੀਂ ਇੱਕ SMS ਰਾਹੀਂ ਆਪਣੇ ਫੋਨ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਜਾਣ ਸਕਦੇ ਹੋ। ਇਸਦੇ ਲਈ ਤੁਸੀਂ ਇੰਡੀਅਨ ਆਇਲ SMS ਸੇਵਾ ਦੇ ਤਹਿਤ ਮੋਬਾਈਲ ਨੰਬਰ 9224992249 'ਤੇ SMS ਭੇਜ ਸਕਦੇ ਹੋ। ਤੁਹਾਡਾ ਮੈਸੇਜ ਕੁਝ ਇਸ ਤਰ੍ਹਾਂ ਹੋਵੇਗਾ - RSP <ਸਪੇਸ> ਪੈਟਰੋਲ ਪੰਪ ਡੀਲਰ ਕੋਡ। ਤੁਸੀਂ ਸਾਈਟ 'ਤੇ ਜਾ ਕੇ ਆਪਣੇ ਖੇਤਰ ਦੇ RSP ਕੋਡ ਦੀ ਜਾਂਚ ਕਰ ਸਕਦੇ ਹੋ। ਇਹ ਸੁਨੇਹਾ ਭੇਜਣ ਤੋਂ ਬਾਅਦ, ਤੁਹਾਡੇ ਫੋਨ ਵਿੱਚ ਨਵੀਨਤਮ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੀ ਜਾਣਕਾਰੀ ਮਿਲ ਜਾਵੇਗੀ।
ਇਹ ਵੀ ਪੜ੍ਹੋ : ‘ਇਸ ਦੀਵਾਲੀ ‘ਚਮਕੇਗਾ’ ਸੋਨਾ’, ਪਿਛਲੇ ਕੁੱਝ ਮਹੀਨਿਆਂ ’ਚ ਕੀਮਤੀ ਧਾਤੂ ਨੇ ਦਿੱਤਾ ਚੰਗਾ ਰਿਟਰਨ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਕੇਂਦਰ ਤੋਂ ਬਾਅਦ ਕਈ ਸੂਬਿਆਂ ਨੇ ਘਟਾਏ ਪੈਟਰੋਲ-ਡੀਜ਼ਲ 'ਤੇ ਟੈਕਸ
NEXT STORY