ਨਵੀਂ ਦਿੱਲੀ- ਕੌਮਾਂਤਰੀ ਬਾਜ਼ਾਰ ਵਿਚ ਕੱਚਾ ਤੇਲ 69 ਡਾਲਰ ਪ੍ਰਤੀ ਬੈਰਲ ਤੋਂ ਪਾਰ ਬਣੇ ਰਹਿਣ ਦੇ ਬਾਵਜੂਦ ਲਗਾਤਾਰ 15ਵੇਂ ਦਿਨ ਪੈਟਰੋਲ-ਡੀਜ਼ਲ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।
ਪੈਟਰੋਲੀਅਮ ਉਤਪਾਦਕ ਦੇਸ਼ਾਂ ਵੱਲੋਂ ਇਸ ਸਾਲ ਫਰਵਰੀ ਵਿਚ ਰੋਜ਼ਾਨਾ ਆਧਾਰ 'ਤੇ 6.5 ਲੱਖ ਬੈਰਲ ਕੱਚੇ ਤੇਲ ਦੇ ਉਤਪਾਦਨ ਵਿਚ ਕਟੌਤੀ ਕਰਨ ਦੀਆਂ ਰਿਪੋਰਟਾਂ ਪਿੱਛੋਂ ਕੌਮਾਂਤਰੀ ਬਾਜ਼ਾਰਾਂ ਵਿਚ ਕੱਚੇ ਤੇਲ ਵਿਚ ਤੇਜ਼ੀ ਹੈ। ਬ੍ਰੈਂਟ ਕੱਚਾ ਤੇਲ ਹੁਣ ਵੀ 69 ਡਾਲਰ ਪ੍ਰਤੀ ਬੈਰਲ ਤੋਂ ਉਪਰ ਬਣਿਆ ਹੋਇਆ ਹੈ।
ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਤਕਰੀਬਨ ਦੋ ਹਫ਼ਤਿਆਂ ਤੋਂ 91.17 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 81.47 ਰੁਪਏ ਪ੍ਰਤੀ ਲਿਟਰ 'ਤੇ ਹੈ। 27 ਫਰਵਰੀ ਨੂੰ ਇਨ੍ਹਾਂ ਦੀਆਂ ਕੀਮਤਾਂ ਵਿਚ ਕ੍ਰਮਵਾਰ 24 ਪੈਸੇ ਅਤੇ 15 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਸੀ ਅਤੇ ਇਨ੍ਹਾਂ ਦੋਹਾਂ ਦੀਆਂ ਕੀਮਤਾਂ ਪੂਰੇ ਦੇਸ਼ ਵਿਚ ਸਰਵਉੱਚ ਰਿਕਾਰਡ ਪੱਧਰ 'ਤੇ ਹਨ। ਜਾਣਕਾਰਾਂ ਦਾ ਕਹਿਣਾ ਹੈ ਕਿ ਦੇਸ਼ ਦੇ ਚਾਰ ਸੂਬਿਆਂ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਕਾਰਨ ਅਜੇ ਪੈਟਰੋਲ-ਡੀਜ਼ਲ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਜਾ ਰਹੀ ਹੈ।
ਛੋਟੇ ਵਪਾਰੀਆਂ ਲਈ ਹੋਈ 'ਵਾਪਾਰ ਮਾਲਾ ਐਕਸਪ੍ਰੈਸ' ਦੀ ਸ਼ੁਰੂਆਤ, ਕਰੋੜਾਂ ਲੋਕਾਂ ਨੂੰ ਮਿਲੇਗਾ ਰੁਜ਼ਗਾਰ
NEXT STORY