ਨਵੀਂ ਦਿੱਲੀ—ਪਿਛਲੇ ਕਈ ਦਿਨਾਂ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਜਾਰੀ ਹੈ। ਅੱਜ ਬਜਟ ਦੇ ਦਿਨ ਵੀ ਤੇਲ ਕੰਪਨੀਆਂ ਨੇ ਗਾਹਕਾਂ ਨੂੰ ਰਾਹਤ ਦਿੱਤੀ ਹੈ। ਤੇਲ ਕੰਪਨੀਆਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਕਰ ਦਿੱਤੀ ਹੈ। ਅੱਜ ਪੂਰੇ ਦੇਸ਼ 'ਚ ਪੈਟਰੋਲ ਦੇ ਭਾਅ 'ਚ 5-8 ਪੈਸੇ ਤੱਕ ਦੀ ਕਟੌਤੀ ਹੋਈ ਹੈ। ਇਸ ਤਰ੍ਹਾਂ ਡੀਜ਼ਲ ਦੀ ਕੀਮਤ 'ਚ ਵੀ ਔਸਤਨ 5 ਪੈਸੇ ਦੀ ਗਿਰਾਵਟ ਆਈ ਹੈ। ਕੱਲ ਪੈਟਰੋਲ 9 ਪੈਸੇ ਅਤੇ ਡੀਜ਼ਲ 8 ਪੈਸੇ ਸਸਤਾ ਹੋਇਆ ਸੀ।
ਆਓ ਜਾਣਦੇ ਹਾਂ ਕਿ ਤੁਹਾਡੇ ਸ਼ਹਿਰ 'ਚ ਪੈਟਰੋਲ ਅਤੇ ਡੀਜ਼ਲ ਦੀ ਕਿੰਨੀ ਹੈ ਕੀਮਤ?
ਸ਼ਨੀਵਾਰ ਭਾਵ 1 ਫਰਵਰੀ ਨੂੰ ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੇ ਭਾਅ 'ਚ ਗਿਰਾਵਟ ਆਈ ਹੈ। ਦਿੱਲੀ 'ਚ ਪੈਟਰੋਲ 8 ਪੈਸੇ ਘੱਟ ਕੇ 73.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 6 ਪੈਸੇ ਘੱਟ ਕੇ 66.22 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਇਸ ਤਰ੍ਹਾਂ ਮੁੰਬਈ 'ਚ ਪੈਟਰੋਲ-ਡੀਜ਼ਲ ਸਸਤਾ ਹੋ ਗਿਆ ਹੈ। ਮੁੰਬਈ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੱਲ ਦੇ ਮੁਕਾਬਲੇ 5 ਪੈਸੇ ਦੀ ਗਿਰਾਵਟ ਆਈ ਹੈ। ਮੁੰਬਈ 'ਚ ਪੈਟਰੋਲ 5 ਪੈਸੇ ਘੱਟ ਕੇ 78.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਭਾਅ 'ਚ ਵੀ 5 ਪੈਸੇ ਘੱਟ ਕੇ 69.42 ਰੁਪਏ ਪ੍ਰਤੀ ਲੀਟਰ ਹੈ।
ਇੰਝ ਹੀ ਕੋਲਕਾਤਾ 'ਚ ਵੀ ਪੈਟਰੋਲ-ਡੀਜ਼ਲ ਦੇ ਭਾਅ ਘੱਟ ਗਏ ਹਨ। ਪੈਟਰੋਲ ਦੀ ਕੀਮਤ 5 ਪੈਸੇ ਘੱਟ ਕੇ 75.85 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵੀ 5 ਪੈਸੇ ਘੱਟ ਕੇ 68.59 ਰੁਪਏ ਪ੍ਰਤੀ ਲੀਟਰ ਹੋ ਗਏ ਹਨ।
ਚੇਨਈ 'ਚ ਵੀ ਪੈਟਰੋਲ ਅਤੇ ਡੀਜ਼ਲ ਦੇ ਭਾਅ 'ਚ ਗਿਰਾਵਟ ਆਈ ਹੈ। ਪੈਟਰੋਲ ਦੀ ਕੀਮਤ ਕੱਲ ਦੇ ਮੁਕਾਬਲੇ 6 ਪੈਸੇ ਘੱਟ 76.03 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਕੱਲ ਦੇ ਮੁਕਾਬਲੇ 5 ਪੈਸੇ ਘੱਟ ਕੇ 69.96 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਹਰ ਦਿਨ ਸਮੀਖਿਆ ਹੁੰਦੀ ਹੈ। ਸਵੇਰੇ 6 ਵਜੇ ਨਵੀਂਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ।
ਵਿੱਤ ਮੰਤਰਾਲੇ 'ਚ ਕੈਦ ਹੋਣ ਤੋਂ ਬਾਅਦ ਪਿਤਾ ਦੇ ਦਿਹਾਂਤ 'ਤੇ ਵੀ ਘਰ ਨਹੀਂ ਜਾ ਸਕੇ ਇਹ ਅਫਸਰ
NEXT STORY