ਨਵੀਂ ਦਿੱਲੀ—ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਪਿਛਲੇ ਦਿਨੀਂ ਆਈ ਜ਼ਬਰਦਸਤ ਤੇਜ਼ੀ ਦੇ ਕਾਰਨ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਪੰਜਵੇਂ ਦਿਨ ਵਧੀਆਂ ਹਨ। ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕਟਿੰਗ ਕੰਪਨੀ ਇੰਡੀਅਨ ਆਇਲ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਕੌਮਾਂਤਰੀ ਰਾਜਧਾਨੀ ਦਿੱਲੀ 'ਚ ਸ਼ਨੀਵਾਰ ਨੂੰ ਪੈਟਰੋਲ 28 ਪੈਸੇ ਮਹਿੰਗਾ ਹੋ ਕੇ 73.35 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ। ਇਹ 24 ਜੁਲਾਈ ਦੇ ਬਾਅਦ ਦਾ ਇਸ ਦਾ ਸਭ ਤੋਂ ਉੱਚਾ ਪੱਧਰ ਹੈ। ਪੰਜ ਦਿਨ 'ਚ ਪੈਟਰੋਲ1.08 ਰੁਪਏ ਲੀਟਰ ਮਹਿੰਗਾ ਹੋਇਆ ਹੈ। ਕੋਲਕਾਤਾ 'ਚ ਪੈਟਰੋਲ ਦੀ ਕੀਮਤ 28 ਪੈਸੇ ਚੜ੍ਹ ਕੇ 76.05 ਰੁਪਏ ਅਤੇ ਡੀਜ਼ਲ 24 ਪੈਸੇ ਵਧ ਕੇ 66.53 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ। ਮੁੰਬਈ 'ਚ ਪੈਟਰੋਲ 29 ਪੈਸੇ ਅਤੇ ਡੀਜ਼ਲ 25 ਪੈਸੇ ਮਹਿੰਗਾ ਹੋਇਆ ਅਤੇ ਇਨ੍ਹਾਂ ਦੀ ਕੀਮਤ ਲੜੀਵਾਰ 79.02 ਰੁਪਏ ਅਤੇ 69.79 ਰੁਪਏ ਪ੍ਰਤੀ ਲੀਟਰ ਰਹੀ। ਚੇਨਈ 'ਚ ਪੈਟਰੋਲ 32 ਪੈਸੇ ਮਹਿੰਗਾ ਹੋ ਕੇ 76.25 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 27 ਪੈਸੇ ਚੜ੍ਹ ਕੇ 70.34 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ।
ਪੰਜਾਬ 'ਚ ਪੈਟਰੋਲ ਦੀਆਂ ਕੀਮਤਾਂ
ਉੱਧਰ ਪੰਜਾਬ ਦੀ ਗੱਲ ਕਰੀਏ ਤਾਂ ਜਲੰਧਰ 'ਚ ਅੱਜ ਪੈਟਰੋਲ 73.30 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਬਾਕੀ ਸ਼ਹਿਰਾਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ 'ਚ ਪੈਟਰੋਲ 73.88 ਰੁਪਏ, ਲੁਧਿਆਣਾ 'ਚ 73.84 ਰੁਪਏ ਪ੍ਰਤੀ ਅਤੇ ਪਟਿਆਲਾ 'ਚ 73.73 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਭੇਲ ਨੇ 2018-19 ਲਈ 100 ਫੀਸਦੀ ਲਾਭਾਂਸ਼ ਦਿੱਤਾ
NEXT STORY