ਨਵੀਂ ਦਿੱਲੀ- ਪੈਟਰੋਲ, ਡੀਜ਼ਲ ਦੇ ਮੋਰਚੇ 'ਤੇ ਫਿਰ ਰਾਹਤ ਹੈ। ਪਿਛਲੇ ਚਾਰ ਦਿਨਾਂ ਵਿਚ ਕੀਮਤਾਂ ਸਥਿਰ ਰਹਿਣ ਪਿੱਛੋਂ ਪੈਟਰੋਲ ਵਿਚ ਮੰਗਲਵਾਰ ਨੂੰ 22 ਪੈਸੇ ਤੇ ਡੀਜ਼ਲ ਵਿਚ 23 ਪੈਸੇ ਪ੍ਰਤੀ ਲਿਟਰ ਦੀ ਕਟੌਤੀ ਕੀਤੀ ਗਈ ਹੈ। ਇਸ ਨਾਲ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀ ਕੀਮਤ ਘੱਟ ਕੇ 90.56 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ 80.87 ਰੁਪਏ ਪ੍ਰਤੀ ਲਿਟਰ ਹੋ ਗਈ ਹੈ।
ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਵਿਚ ਅੱਜ ਤੇਜ਼ੀ ਹੈ। ਲੰਡਨ ਬ੍ਰੈਂਟ ਕਰੂਡ 65 ਡਾਲਰ ਪ੍ਰਤੀ ਬੈਰਲ ਤੋਂ ਪਾਰ ਹੋ ਗਿਆ ਹੈ। ਹਾਲਾਂਕਿ, ਪਿਛਲੇ ਦਿਨੀਂ ਇਸ ਵਿਚ ਗਿਰਾਵਟ ਰਹੀ ਸੀ। ਪੈਟਰੋਲ-ਡੀਜ਼ਲ ਕੀਮਤਾਂ ਵਿਚ ਇਸ ਸਾਲ ਇਹ ਤੀਜੀ ਵਾਰ ਕਟੌਤੀ ਕੀਤੀ ਗਈ ਹੈ। ਸਾਲ 2021 ਵਿਚ ਹੁਣ ਤੱਕ ਪੈਟਰੋਲ ਦੀ ਕੀਮਤ 61 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ 60 ਪੈਸੇ ਪ੍ਰਤੀ ਲਿਟਰ ਘਟੀ ਹੈ।
ਪੰਜਾਬ-
ਇੰਡੀਅਨ ਆਇਲ ਅਨੁਸਾਰ, ਜਲੰਧਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 91 ਰੁਪਏ 54 ਪੈਸੇ ਅਤੇ ਡੀਜ਼ਲ ਦੀ 82 ਰੁਪਏ 60 ਪੈਸੇ ਪ੍ਰਤੀ ਲਿਟਰ 'ਤੇ ਹੈ। ਪਟਿਆਲਾ ਸ਼ਹਿਰ 'ਚ ਪੈਟਰੋਲ ਦੀ ਕੀਮਤ 91 ਰੁਪਏ 98 ਪੈਸੇ ਤੇ ਡੀਜ਼ਲ ਦੀ 82 ਰੁਪਏ 99 ਪੈਸੇ ਪ੍ਰਤੀ ਲਿਟਰ 'ਤੇ ਦਰਜ ਕੀਤੀ ਗਈ।
ਇਹ ਵੀ ਪੜ੍ਹੋ- ਕੋਟਕ, AXIS ਬੈਂਕ ਵੱਲੋਂ FD ਦਰਾਂ ਦਾ ਐਲਾਨ, 1 ਲੱਖ 'ਤੇ ਇੰਨੀ ਹੋਵੇਗੀ ਕਮਾਈ
ਲੁਧਿਆਣਾ ਸ਼ਹਿਰ 'ਚ ਪੈਟਰੋਲ ਦੀ ਕੀਮਤ 92 ਰੁਪਏ 09 ਪੈਸੇ ਤੇ ਡੀਜ਼ਲ ਦੀ 83 ਰੁਪਏ 10 ਪੈਸੇ ਪ੍ਰਤੀ ਲਿਟਰ 'ਤੇ ਦਰਜ ਕੀਤੀ ਗਈ। ਅੰਮ੍ਰਿਤਸਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 92 ਰੁਪਏ 16 ਪੈਸੇ ਅਤੇ ਡੀਜ਼ਲ ਦੀ 83 ਰੁਪਏ 16 ਪੈਸੇ ਰਹੀ। ਮੋਹਾਲੀ 'ਚ ਪੈਟਰੋਲ ਦੀ ਕੀਮਤ 92 ਰੁਪਏ 45 ਪੈਸੇ ਅਤੇ ਡੀਜ਼ਲ ਦੀ 83 ਰੁਪਏ 43 ਪੈਸੇ ਪ੍ਰਤੀ ਲਿਟਰ ਤੱਕ ਦਰਜ ਕੀਤੀ ਗਈ। ਚੰਡੀਗੜ੍ਹ ਸ਼ਹਿਰ 'ਚ ਪੈਟਰੋਲ ਦੀ ਕੀਮਤ 87 ਰੁਪਏ 14 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ 80 ਰੁਪਏ 57 ਪੈਸੇ ਪ੍ਰਤੀ ਲਿਟਰ ਰਹੀ।
ਇਹ ਵੀ ਪੜ੍ਹੋ- 1,000 ਰੁ: ਜੁਰਮਾਨੇ ਤੋਂ ਬਚਣ ਲਈ ਪੈਨ-ਆਧਾਰ ਇੰਝ ਮਿੰਟਾਂ 'ਚ ਕਰੋ ਲਿੰਕ
►ਪੈਟਰੋਲ-ਡੀਜ਼ਲ ਕੀਮਤਾਂ 'ਚ ਹੋਈ ਕਟੌਤੀ ਬਾਰੇ ਕੁਮੈਂਟ ਬਾਕਸ ਵਿਚ ਦਿਓ ਟਿਪਣੀ
ਰੇਲ ਟਿਕਟਾਂ ਦੀ ਬੁਕਿੰਗ 'ਤੇ ਮਿਲੇਗਾ 10% ਫਲੈਟ ਕੈਸ਼ਬੈਕ, ਜਾਣੋ SBI ਦੇ ਇਸ ਕਾਰਡ ਦੀਆਂ ਵਿਸ਼ੇਸ਼ਤਾਵਾਂ ਬਾਰੇ
NEXT STORY