ਨਵੀਂ ਦਿੱਲੀ - ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਆਮ ਆਦਮੀ ਦੀ ਆਰਥਿਕ ਸਥਿਤੀ ਨੂੰ ਬਹੁਤ ਪ੍ਰਭਾਵਿਤ ਕਰਦੀਆਂ ਹਨ। ਅਜਿਹੇ 'ਚ ਜ਼ਰੂਰੀ ਹੋ ਜਾਂਦਾ ਹੈ ਕਿ ਤੇਲ ਦੀਆਂ ਕੀਮਤਾਂ 'ਤੇ ਨਜ਼ਰ ਰੱਖੀ ਜਾਵੇ। ਅੱਜ ਭਾਵ ਵੀਰਵਾਰ 18 ਜੁਲਾਈ ਨੂੰ ਵੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਨੂੰ ਅਪਡੇਟ ਕੀਤਾ ਹੈ। ਹਾਲਾਂਕਿ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ।
ਜ਼ਿਕਰਯੋਗ ਹੈ ਕਿ ਦੇਸ਼ ਦੀਆਂ ਸੂਬਾ ਸਰਕਾਰਾਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਤੇ ਵੈਟ ਲਗਾਉਂਦੀ ਹੈ, ਇਸ ਕਰਕੇ ਹਰ ਸੂਬੇ ਵਿਚ ਈਂਧਨ ਦੀਆਂ ਕੀਮਤਾਂ ਵੱਖ-ਵੱਖ ਹੁੰਦੀਆਂ ਹਨ। ਇਸ ਦੇ ਨਾਲ ਹੀ ਕੱਚੇ ਤੇਲ ਦੀਆਂ ਕੀਮਤਾਂ ਦਾ ਵੀ ਸਿੱਧਾ ਅਸਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਤੇ ਪੈਂਦਾ ਹੈ। ਅਜਿਹੇ 'ਚ ਜੇਕਰ ਤੁਸੀਂ ਆਪਣੇ ਵਾਹਨ ਵਿਚ ਤੇਲ ਭਰਵਾਉਣਾ ਚਾਹੁੰਦੇ ਹੋ ਤਾਂ ਪਹਿਲਾਂ ਆਪਣੇ ਸ਼ਹਿਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਜਾਂਚ ਕਰੋ।
ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਸ਼ਹਿਰ ਪੈਟਰੋਲ ਡੀਜ਼ਲ
ਕੀਮਤ(ਰੁਪਇਆ ਵਿਚ) ਕੀਮਤ(ਰੁਪਇਆ ਵਿਚ)
ਦਿੱਲੀ 94.72 87.62
ਮੁੰਬਈ 103.44 89.97
ਕੋਲਕਾਤਾ 104.95 91.76
ਚੇਨਈ 100.75 92.34
ਨੋਇਡਾ 94.83 87.96
ਗੁਰੂਗ੍ਰਾਮ 95.19 88.05
ਬੈਂਗਲੁਰੂ 102.86 88.94
ਚੰਡੀਗੜ੍ਹ 94.24 82.40
ਹੈਦਰਾਬਾਦ 107.41 95.65
ਜੈਪੁਰ 104.88 90.36
ਪਟਨਾ 105.18 92.04
ਲਖਨਊ 94.65 87.76
ਤੁਸੀਂ ਇੰਝ ਪਤਾ ਲਗਾ ਸਕਦੇ ਹੋ ਆਪਣੇ ਇਲਾਕੇ ਵਿਚ ਪੈਟਰੋਲ-ਡੀਜ਼ਲ ਦਾ ਰੇਟ
ਤੁਸੀਂ SMS ਜ਼ਰੀਏ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਬਾਰੇ ਪਤਾ ਲਗਾ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।
ਮੁੰਬਈ 'ਚ 2200 ਅਸਾਮੀਆਂ ਲਈ ਇਕੱਠੀ ਹੋਈ ਹਜ਼ਾਰਾਂ ਦੀ ਭੀੜ, AirIndia ਲਈ ਕਾਬੂ ਕਰਨਾ ਹੋਇਆ ਮੁਸ਼ਕਲ
NEXT STORY