ਨਵੀਂ ਦਿੱਲੀ : ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਨਰਮਾਈ ਦੇ ਬਾਵਜੂਦ ਘਰੇਲੂ ਬਾਜ਼ਾਰ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਜਾਰੀ ਹੈ। ਪਿਛਲੇ 14 ਦਿਨਾਂ ਵਿਚ ਪੈਟਰੋਲ ਜਿੱਥੇ 7.62 ਰੁਪਏ ਯਾਨੀ 10.63 ਫ਼ੀਸਦੀ ਅਤੇ ਡੀਜ਼ਲ 8.28 ਰੁਪਏ ਯਾਨੀ 11.93 ਫ਼ੀਸਦੀ ਮਹਿੰਗਾ ਹੋ ਚੁੱਕਾ ਹੈ।
ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਮੁਤਾਬਕ ਦਿੱਲੀ ਵਿਚ ਪੈਟਰੋਲ ਦੀ ਕੀਮਤ ਅੱਜ 51 ਪੈਸੇ ਵੱਧ ਕੇ 78.88 ਰੁਪਏ ਪ੍ਰਤੀ ਲਿਟਰ ਹੋ ਗਈ, ਜੋ 03 ਨਵੰਬਰ 2018 ਦੇ ਬਾਅਦ ਦਾ ਉਚਾ ਪੱਧਰ ਹੈ। ਡੀਜ਼ਲ ਦੇ ਮੁੱਲ ਵਿਚ ਵੀ 61 ਪੈਸੇ ਦੇ ਵਾਧੇ ਨਾਲ ਇਹ ਰਿਕਾਰਡ 77.67 ਰੁਪਏ ਪ੍ਰਤੀ ਲਿਟਰ ਵਿਕਿਆ। ਦੇਸ਼ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 7 ਜੂਨ ਤੋਂ ਲਗਾਤਾਰ ਵਧ ਰਹੀਆਂ ਹਨ।
ਸ਼ਹਿਰ ਦਾ ਨਾਂ |
ਪੈਟਰੋਲ/ਰੁਪਏ ਲਿਟਰ |
ਡੀਜ਼ਲ/ਰੁਪਏ ਲਿਟਰ |
ਦਿੱਲੀ |
78.88 |
77.67 |
ਮੁੰਬਈ |
85.70 |
76.11 |
ਚੇਨੱਈ |
82.27 |
75.29 |
ਕੋਲਕਾਤਾ |
80.62 |
73.07 |
ਨੋਇਡਾ |
79.90 |
70.33 |
ਰਾਂਚੀ |
79.11 |
73.84 |
ਬੈਂਗਲੁਰੂ |
81.44 |
73.86 |
ਪਟਨਾ |
82.12 |
75.21 |
ਚੰਡੀਗੜ੍ਹ |
75.93 |
69.43 |
ਲਖਨਊ |
79.79 |
70.25 |
ਸਿਰਫ ਇਕ SMS ਦੇ ਜ਼ਰੀਏ ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਭਾਅ
ਤੁਸੀਂ ਆਪਣੇ ਸ਼ਹਿਰ ਦੇ ਪੈਟਰੋਲ-ਡੀਜ਼ਲ ਦੇ ਭਾਅ ਰੋਜ਼ਾਨਾ SMS ਦੇ ਜ਼ਰੀਏ ਵੀ ਚੈੱਕ ਕਰ ਸਕਦੇ ਹੋ। ਇੰਡੀਅਨ ਆਇਲ (IOC) ਦੇ ਉਪਭੋਗਤਾ RSP<ਡੀਲਰ ਕੋਡ> ਲਿਖ ਕੇ 9224992249 ਨੰਬਰ 'ਤੇ ਐਚ.ਪੀ.ਸੀ.ਐਲ. (HPCL) ਦੇ ਉਪਭੋਗਤਾ HPPRICE<ਡੀਲਰ ਕੋਡ > ਲਿਖ ਕੇ 9222201122 ਨੰਬਰ 'ਤੇ ਭੇਜ ਸਕਦੇ ਹੋ। ਬੀ.ਪੀ.ਸੀ.ਐਲ. ਉਪਭੋਗਤਾ RSP ਡੀਲਰ ਕੋਡ 9223112222 ਨੰਬਰ 'ਤੇ ਭੇਜ ਸਕਦੇ ਹਨ।
ਬਾਈਕਾਟ ਨਾਲ ਚੀਨ ਨੂੰ ਲੱਗ ਸਕਦੈ 17 ਅਰਬ ਡਾਲਰ ਦਾ ਝਟਕਾ
NEXT STORY