ਨਵੀਂ ਦਿੱਲੀ: ਦੇਸ਼ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਕਰੀਬ 29 ਦਿਨਾਂ ਦੀ ਸ਼ਾਂਤੀ ਰਹਿਣ ਦੇ ਬਾਅਦ ਬੁੱਧਵਾਰ ਨੂੰ ਭਾਰੀ ਵਾਧਾ ਕੀਤਾ ਗਿਆ ਹੈ। ਤੇਲ ਮਾਰਕੀਟਿੰਗ ਖੇਤਰ ਦੀ ਮੋਹਰੀ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਮੁਤਾਬਕ ਦਿੱਲੀ ਵਿਚ ਅੱਜ ਪੈਟਰੋਲ ਦੀ ਕੀਮਤ 26 ਪੈਸੇ ਵੱਧ ਕੇ 83.97 ਰੁਪਏ ਲੀਟਰ ਅਤੇ ਡੀਜ਼ਲ 25 ਪੈਸੇ ਮਹਿੰਗਾ ਹੋ ਕੇ 74.12 ਰੁਪਏ ਪ੍ਰਤੀ ਲੀਟਰ ’ਤੇ ਪਹੁੰਚ ਗਿਆ। ਅੰਤਰਾਸ਼ਟਰੀ ਬਾਜ਼ਾਰ ਵਿਚ ਤੇਲ ਦੀਆਂ ਕੀਮਤਾਂ ਵਿਚ ਤੇਜੀ ਨਾਲ ਘਰੇਲੂ ਬਾਜ਼ਾਰ ਵਿਚ ਵੀ ਕੀਮਤਾਂ ’ਤੇ ਅਸਰ ਪਿਆ ਹੈ।
ਇਹ ਵੀ ਪੜ੍ਹੋ : ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਕਿਸਾਨਾਂ ਦੀ ਆਵਾਜ਼ ਬੁਲੰਦ ਕਰ ਰਹੇ ਪੱਤਰਕਾਰਾਂ ਨੂੰ ਕੀਤਾ ਸਲਾਮ
ਸ਼ਹਿਰ ਦਾ ਨਾਂ |
ਪੈਟਰੋਲ/ਰੁਪਏ ਲਿਟਰ |
ਡੀਜ਼ਲ ਰੁਪਏ ਲਿਟਰ |
ਦਿੱਲੀ |
83.97 |
74.12 |
ਮੁੰਬਈ |
90.60 |
80.78 |
ਚੇਨੱਈ |
86.75 |
79.46 |
ਕੋਲਕਾਤਾ |
85.44 |
77.70 |
ਨੋਇਡਾ |
83.88 |
74.55 |
ਰਾਂਚੀ |
83.00 |
78.44 |
ਬੈਂਗਲੁਰੂ |
86.79 |
78.59 |
ਪਟਨਾ |
86.51 |
79.26 |
ਚੰਡੀਗੜ੍ਹ |
80.85 |
73.87 |
ਲਖਨਊ |
83.80 |
74.47 |
ਰੋਜ਼ ਸਵੇਰੇ 6 ਵਜੇ ਤੈਅ ਹੁੰਦੇ ਹਨ ਪੈਟਰੋਲ-ਡੀਜ਼ਲ ਦੇ ਭਾਅ
ਸਾਰੀਆਂ ਤੇਲ ਕੰਪਨੀਆਂ IOC, BPCL ਅਤੇ HPCL ਦੇ ਪੈਟਰੋਲ-ਡੀਜ਼ਲ ਦੇ ਭਾਅ ਹਰ ਦਿਨ ਵਧਦੇ-ਘਟਦੇ ਰਹਿੰਦੇ ਹਨ। ਪੈਟਰੋਲ-ਡੀਜ਼ਲ ਦਾ ਨਵਾਂ ਭਾਅ ਰੋਜ਼ ਸੇਵੇਰ 6 ਵਜੇ ਤੋਂ ਲਾਗੂ ਹੁੰਦਾ ਹੈ। ਇਸ ਦੀ ਕੀਮਤ ਵਿਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਆਦਿ ਸਭ ਕੁਝ ਜੋੜਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।
ਇਹ ਵੀ ਪੜ੍ਹੋ : ਨਵੇਂ ਸਾਲ ’ਤੇ ਸਭ ਤੋਂ ਜ਼ਿਆਦਾ ਕਰੀਬ 60,000 ਬੱਚਿਆਂ ਦਾ ਜਨਮ ਭਾਰਤ ’ਚ ਹੋਇਆ : UNICEF
ਸਿਰਫ ਇਕ SMS ਦੇ ਜ਼ਰੀਏ ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਭਾਅ
ਤੁਸੀਂ ਆਪਣੇ ਸ਼ਹਿਰ ਦੇ ਪੈਟਰੋਲ-ਡੀਜ਼ਲ ਦੇ ਭਾਅ ਰੋਜ਼ਾਨਾ SMS ਦੇ ਜ਼ਰੀਏ ਵੀ ਚੈੱਕ ਕਰ ਸਕਦੇ ਹੋ। ਇੰਡੀਅਨ ਆਇਲ (IOC) ਦੇ ਉਪਭੋਗਤਾ RSP<ਡੀਲਰ ਕੋਡ> ਲਿਖ ਕੇ 9224992249 ਨੰਬਰ 'ਤੇ ਐਚ.ਪੀ.ਸੀ.ਐਲ. (HPCL) ਦੇ ਉਪਭੋਗਤਾ HPPRICE<ਡੀਲਰ ਕੋਡ > ਲਿਖ ਕੇ 9222201122 ਨੰਬਰ 'ਤੇ ਭੇਜ ਸਕਦੇ ਹੋ। ਬੀ.ਪੀ.ਸੀ.ਐਲ. ਉਪਭੋਗਤਾ RSP ਡੀਲਰ ਕੋਡ 9223112222 ਨੰਬਰ 'ਤੇ ਭੇਜ ਸਕਦੇ ਹਨ।
ਇਹ ਵੀ ਪੜ੍ਹੋ : 5 ਸਾਲ ਦੀ ਉਮਰ ’ਚ ਬਰਾਂਡ ਅੰਬੈਸਡਰ ਬਣੀ ਧੋਨੀ ਦੀ ਧੀ ਜੀਵਾ, ਇਸ ਵਿਗਿਆਪਨ ’ਚ ਆਵੇਗੀ ਨਜ਼ਰ, ਵੇਖੋ ਵੀਡੀਓ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
ਵੱਡੀ ਖ਼ਬਰ! ਹੁਣ ਜਿਊਲਰ ਤੋਂ ਸੋਨਾ ਖ਼ਰੀਦਣ ਲਈ ਦੇਣਾ ਪਵੇਗਾ ਪੈਨ ਜਾਂ ਆਧਾਰ
NEXT STORY