ਨਵੀਂ ਦਿੱਲੀ—ਪੈਟਰੋਲ ਅਤੇ ਡੀਜ਼ਲ ਦੇ ਭਾਅ 'ਚ ਸਥਿਰਤਾ ਦੇ ਬਾਅਦ ਅੱਜ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਆਈ ਹੈ। ਅੱਜ ਪੂਰੇ ਦੇਸ਼ 'ਚ ਪੈਟਰੋਲ-ਡੀਜ਼ਲ ਸਸਤਾ ਹੋ ਗਿਆ ਹੈ। ਪੈਟਰੋਲ ਦੀ ਕੀਮਤ 15 ਪੈਸੇ ਅਤੇ ਡੀਜ਼ਲ ਦੀ ਕੀਮਤ 'ਚ ਵੀ 15 ਪੈਸੇ ਦੀ ਗਿਰਾਵਟ ਆਈ ਹੈ। ਤੇਲ ਦੀਆਂ ਕੀਮਤਾਂ ਘੱਟਣ ਨਾਲ ਆਮ ਆਦਮੀ ਨੂੰ ਰਾਹਤ ਮਿਲੇਗੀ। ਨਾਲ ਹੀ ਮਹਿੰਗਾਈ 'ਤੇ ਕੰਟਰੋਲ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਆਓ ਜਾਣਦੇ ਹਾਂ ਕਿ ਤੁਹਾਡੇ ਸ਼ਹਿਰ 'ਚ ਪੈਟਰੋਲ ਅਤੇ ਡੀਜ਼ਲ ਦੀ ਕਿੰਨੀ ਹੈ ਕੀਮਤ?
ਵੀਰਵਾਰ ਭਾਵ ਅੱਜ 16 ਜਨਵਰੀ ਨੂੰ ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੇ ਭਾਅ 'ਚ ਗਿਰਾਵਟ ਆਈ ਹੈ। ਪੈਟਰੋਲ ਦੇ ਭਾਅ 15 ਪੈਸੇ ਘੱਟ ਕੇ 75.55 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਭਾਅ 14 ਪੈਸੇ ਘੱਟ ਕੇ 68.92 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਇਸ ਤਰ੍ਹਾਂ ਮੁੰਬਈ 'ਚ ਵੀ ਪੈਟਰੋਲ ਅਤੇ ਡੀਜ਼ਲ ਦੇ ਭਾਅ ਘੱਟ ਗਏ ਹਨ। ਪੈਟਰੋਲ ਦੀ ਕੀਮਤ 15 ਪੈਸੇ ਘੱਟ ਕੇ 81.14 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਭਾਅ 15 ਪੈਸੇ ਘੱਟ ਕੇ 72.27 ਰੁਪਏ ਪ੍ਰਤੀ ਲੀਟਰ ਹੈ।
ਇੰਝ ਹੀ ਕੋਲਕਾਤਾ 'ਚ ਵੀ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਗਿਆ ਹੈ। ਪੈਟਰੋਲ ਦੀ ਕੀਮਤ 15 ਪੈਸੇ ਘੱਟ ਕੇ 78.14 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 14 ਪੈਸੇ ਘੱਟ ਹੋ ਕੇ 71.29 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਵੀ ਪੈਟਰੋਲ-ਡੀਜ਼ਲ ਦੇ ਭਾਅ 'ਚ ਗਿਰਾਵਟ ਆਈ ਹੈ। ਪੈਟਰੋਲ ਦੀ ਕੀਮਤ 16 ਪੈਸੇ ਘੱਟ ਕੇ 78.49 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 15 ਪੈਸੇ ਘੱਟ ਹੋ ਕੇ 72.83 ਰੁਪਏ ਪ੍ਰਤੀ ਲੀਟਰ ਹੈ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਹਰ ਦਿਨ ਸਮੀਖਿਆ ਹੁੰਦੀ ਹੈ। ਸਵੇਰੇ 6 ਵਜੇ ਨਵੀਂਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ।
ਰੀਅਲ ਅਸਟੇਟ ਕੰਪਨੀਆਂ ’ਚ 2 ਤਿਮਾਹੀਆਂ ਬਾਅਦ ਪਰਤਿਆ ਉਤਸ਼ਾਹ
NEXT STORY