ਨਵੀਂ ਦਿੱਲੀ (ਭਾਸ਼ਾ) - ਪੈਟਰੋਲ ਦੀਆਂ ਕੀਮਤਾਂ ਵਿੱਚ ਐਤਵਾਰ ਨੂੰ 50 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 55 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ। ਪਿਛਲੇ ਛੇ ਦਿਨਾਂ ਵਿੱਚ ਇਹ ਪੰਜਵੀਂ ਵਾਰ ਹੈ ਜਦੋਂ ਕੀਮਤ ਵਧਾਈ ਗਈ ਹੈ। ਜਨਤਕ ਖੇਤਰ ਦੀਆਂ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਵੱਲੋਂ ਜਾਰੀ ਕੀਮਤ ਨੋਟੀਫਿਕੇਸ਼ਨ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ ਹੁਣ 98.61 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 99.11 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.87 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 90.42 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਇਹ ਵੀ ਪੜ੍ਹੋ : ਬੀਜਿੰਗ ਨੇ ਚੀਨੀ ਕਾਰੋਬਾਰੀਆਂ ਨੂੰ ਯੂਕਰੇਨ ਸੰਕਟ ਦਰਮਿਆਨ ਰਸ਼ਿਅਨ ਮਾਰਕਿਟ ਨੂੰ ਲੈ ਕੇ ਦਿੱਤੀ ਇਹ ਸਲਾਹ
ਦੇਸ਼ ਭਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਕੀਤਾ ਗਿਆ ਹੈ ਪਰ ਸਥਾਨਕ ਟੈਕਸਾਂ ਦੇ ਆਧਾਰ 'ਤੇ ਇਨ੍ਹਾਂ ਦੀਆਂ ਕੀਮਤਾਂ ਹਰ ਸੂਬੇ ਵਿਚ ਵੱਖ-ਵੱਖ ਹੁੰਦੀਆਂ ਹਨ। ਕੁੱਲ ਮਿਲਾ ਕੇ ਛੇ ਦਿਨਾਂ ਵਿੱਚ ਪੈਟਰੋਲ ਦੀ ਕੀਮਤ ਵਿੱਚ 3.70 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿੱਚ 3.75 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।
ਜਾਣੋ ਪੈਟਰੋਲ-ਡੀਜ਼ਲ ਦੇ ਅੱਜ ਦੇ ਭਾਅ
ਸ਼ਹਿਰ ਦਾ ਨਾਮ ਪੈਟਰੋਲ ਡੀਜ਼ਲ
ਨਵੀਂ ਦਿੱਲੀ 99.11 90.42
ਕਲਕੱਤਾ 108.53 93.57
ਮੁੰਬਈ 113.88 98.13
ਚੇਨਈ 105.00 95.10
ਨੋਇਡਾ 98.98 90.57
ਚੰਡੀਗੜ੍ਹ 98.55 85.01
ਜਲੰਧਰ 98.39 87.22
ਲੁਧਿਆਣਾ 99.20 87.99
ਅੰਮ੍ਰਿਤਸਰ 98.77 87.58
ਪਟਿਆਲਾ 98.64 87.45
ਹੁਸ਼ਿਆਰਪੁਰ 98.84 87.65
ਇਹ ਵੀ ਪੜ੍ਹੋ : ਮਹਿੰਗਾਈ ਦਾ ਇੱਕ ਹੋਰ ਝਟਕਾ : ਪੈਰਾਸੀਟਾਮੋਲ ਸਮੇਤ 800 ਦਵਾਈਆਂ ਦੀਆਂ ਕੀਮਤਾਂ 'ਚ ਹੋਇਆ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਖੇਤੀਬਾੜੀ ਅਤੇ ਪ੍ਰੋਸੈਸਡ ਉਤਪਾਦਾਂ ਦੀ ਬਰਾਮਦ 21.5 ਅਰਬ ਡਾਲਰ ਰਹੀ
NEXT STORY