ਨਵੀਂ ਦਿੱਲੀ—ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਗਿਰਾਵਟ ਜਾਰੀ ਹੈ। ਲਗਾਤਾਰ 11ਵੇਂ ਦਿਨ ਆਮ ਜਨਤਾ ਨੂੰ ਰਾਹਤ ਦਿੰਦੇ ਹੋਏ ਅੱਜ 40 ਪੈਸੇ ਦੀ ਕਟੌਤੀ ਕੀਤੀ ਗਈ ਹੈ। ਇਸ ਤਰ੍ਹਾਂ ਐਤਵਾਰ ਨੂੰ ਦਿੱਲੀ 'ਚ ਪੈਟਰੋਲ ਦੀ ਕੀਮਤ 40 ਪੈਸੇ ਦੀ ਕਟੌਤੀ ਦੇ ਨਾਲ 80.05 ਪ੍ਰਤੀ ਲੀਟਰ ਹੈ। ਉੱਧਰ ਮੁੰਬਈ 'ਚ 0.39 ਪੈਸੇ ਦੀ ਗਿਰਾਵਟ ਦੇ ਨਾਲ 85.54 ਪ੍ਰਤੀ ਲੀਟਰ ਹੋ ਗਿਆ ਹੈ।
ਇਸ ਤਰ੍ਹਾਂ ਐਤਵਾਰ ਨੂੰ ਦਿੱਲੀ 'ਚ ਡੀਜ਼ਲ ਦੀ ਕੀਮਤ 0.33 ਪੈਸੇ ਦੀ ਕਟੌਤੀ ਦੇ ਨਾਲ 74.05 ਪ੍ਰਤੀ ਲੀਟਰ ਹੈ। ਉੱਧਰ ਮੁੰਬਈ 'ਚ 0.35 ਪੈਸੇ ਦੀ ਗਿਰਾਵਟ ਦੇ ਨਾਲ 77.61 ਪ੍ਰਤੀ ਲੀਟਰ ਹੋ ਗਿਆ ਹੈ।
ਦੱਸ ਦੇਈਏ ਕਿ ਸ਼ਨੀਵਾਰ ਨੂੰ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਆਉਣ ਦੇ ਬਾਅਦ ਘਰੇਲੂ ਪੱਧਰ 'ਤੇ ਈਂਧਨ ਦੀਆਂ ਕੀਮਤਾਂ ਘਟਾਈਆਂ ਗਈਆਂ ਸਨ, ਜਿਸ ਦੇ ਨਤੀਜਤਨ ਸ਼ਨੀਵਾਰ ਨੂੰ ਦਿੱਲੀ 'ਚ ਪੈਟਰੋਲ ਦੀਆਂ ਕੀਮਤਾਂ 'ਚ 40 ਪੈਸੇ ਅਤੇ ਡੀਜ਼ਲ ਦੀਆਂ ਕੀਮਤਾਂ 'ਚ 35 ਪੈਸੇ ਦੀ ਕਟੌਤੀ ਹੋਈ ਸੀ।
ਵਰਣਨਯੋਗ ਹੈ ਕਿ ਕੌਮਾਂਤਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਆਈ ਹੈ। ਸਾਊਦੀ ਅਰਬ ਦੇ ਵਲੋਂ ਕਿਹਾ ਗਿਆ ਹੈ ਕਿ ਲੋੜ ਪੈਣ 'ਤੇ ਉਹ ਕੱਚੇ ਤੇਲ ਦੀ ਸਪਲਾਈ ਕਰਨ ਦੇ ਲਈ ਕਦਮ ਚੁੱਕਣਗੇ। ਸਾਊਦੀ ਦੀ ਇਸ ਘੋਸ਼ਣਾ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਆਈ ਹੈ। ਇਸ ਗਿਰਾਵਟ ਦੀ ਬਦੌਲਤ ਘਰੇਲੂ ਪੱਧਰ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਤੋਂ ਰਾਹਤ ਮਿਲੀ ਹੈ।
ਕੁਆਲਿਟੀ ਨੇ ਸ਼ਰਦ ਭੰਡਾਰੀ ਨੂੰ CFO ਕੀਤਾ ਨਿਯੁਕਤ
NEXT STORY