ਨਵੀਂ ਦਿੱਲੀ—ਪੈਟਰੋਲ ਦਿਨੋਂ-ਦਿਨ ਮਹਿੰਗਾ ਹੁੰਦਾ ਜਾ ਰਿਹਾ ਹੈ। ਜਦੋਂਕਿ ਡੀਜ਼ਲ ਦੇ ਭਾਅ 'ਚ ਲਗਾਮ ਲੱਗੀ ਹੋਈ ਹੈ। ਕੱਲ ਪੈਟਰੋਲ ਦੇ ਭਾਅ 'ਚ 12 ਪੈਸੇ ਦਾ ਵਾਧਾ ਹੋਇਆ ਸੀ। ਅੱਜ ਪੈਟਰੋਲ ਦੀ ਕੀਮਤ 'ਚ 10 ਪੈਸੇ ਦਾ ਵਾਧਾ ਹੋਇਆ ਹੈ। ਇੱਧਰ ਡੀਜ਼ਲ ਦੇ ਭਾਅ ਲਗਾਤਾਰ 3 ਦਿਨ ਤੋਂ ਸਥਿਰ ਹਨ ਪਰ ਡੀਜ਼ਲ ਦੇ ਭਾਅ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਨਾਲ ਡੀਜ਼ਲ ਦੇ ਗਾਹਕ ਰਾਹਤ ਮਹਿਸੂਸ ਕਰ ਰਹੇ ਹਨ।
ਆਓ ਜਾਣਦੇ ਹਾਂ ਤੁਹਾਡੇ ਸ਼ਹਿਰ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕਿੰਨੀਆਂ ਹਨ ਕੀਮਤਾਂ?
ਮੰਗਲਵਾਰ ਭਾਵ ਅੱਜ 26 ਨਵੰਬਰ ਨੂੰ ਦਿੱਲੀ 'ਚ ਪੈਟਰੋਲ ਦੀ ਕੀਮਤ 10 ਪੈਸੇ ਵਧ ਕੇ 74.76 ਰੁਪਏ ਪ੍ਰਤੀ ਲੀਟਰ ਦੇ ਭਾਅ ਨਾਲ ਵਿਕ ਰਿਹਾ ਹੈ। ਜਦੋਂਕਿ ਡੀਜ਼ਲ ਦੇ ਭਾਅ ਸਥਿਰ ਹਨ ਅਤੇ ਡੀਜ਼ਲ ਆਪਣੀ ਪੁਰਾਣੀ ਕੀਮਤ 65.73 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਇਸ ਤਰ੍ਹਾਂ ਮੁੰਬਈ 'ਚ ਵੀ ਪੈਟਰੋਲ 10 ਪੈਸੇ ਵਧ ਕੇ 80.42 ਰੁਪਏ ਪ੍ਰਤੀ ਲੀਟਰ ਹੈ, ਜਦੋਂਕਿ ਦੇ ਭਾਅ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਡੀਜ਼ਲ ਦੀ ਕੀਮਤ 68.94 ਰੁਪਏ ਪ੍ਰਤੀ ਲੀਟਰ ਹੈ।
ਇੰਝ ਹੀ ਕੋਲਕਾਤਾ 'ਚ ਪੈਟਰੋਲ 10 ਪੈਸੇ ਵਧ ਕੇ 77.44 ਰੁਪਏ ਪ੍ਰਤੀ ਲੀਟਰ ਪਹੁੰਚ ਗਿਆ ਹੈ, ਜਦੋਂਕਿ ਡੀਜ਼ਲ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਡੀਜ਼ਲ 68.14 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਇਸ ਤਰ੍ਹਾਂ ਚੇਨਈ 'ਚ ਪੈਟਰੋਲ ਦੀ ਕੀਮਤ 10 ਪੈਸੇ ਵਧ ਕੇ 77.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਭਾਅ ਬਿਨ੍ਹਾਂ ਕੋਈ ਬਦਲਾਅ ਦੇ 69.47 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਹਰ ਦਿਨ ਸਮੀਖਿਆ ਹੁੰਦੀ ਹੈ ਸਵੇਰੇ 6 ਵਜੇ ਨਵੀਂਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ।
ਕੱਚੇ ਤੇਲ 'ਚ ਕਮਜ਼ੋਰੀ, ਸੋਨੇ ਦੀ ਚਾਲ ਸੁਸਤ
NEXT STORY