ਬਿਜ਼ਨੈੱਸ ਡੈਸਕ : ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਆਪਣੇ ਕਰੋੜਾਂ ਉਪਭੋਗਤਾਵਾਂ ਲਈ ਇੱਕ ਵੱਡਾ ਡਿਜੀਟਲ ਬਦਲਾਅ ਕਰਨ ਜਾ ਰਿਹਾ ਹੈ, ਜਿਸ ਨਾਲ ਪੀਐੱਫ (PF) ਕਢਵਾਉਣ ਦੀ ਪ੍ਰਕਿਰਿਆ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਆਸਾਨ ਅਤੇ ਤੇਜ਼ ਹੋ ਜਾਵੇਗੀ। ਰਿਪੋਰਟਾਂ ਅਨੁਸਾਰ, ਨਵੇਂ ਸਿਸਟਮ ਦੇ ਤਹਿਤ ਹੁਣ ਖਾਤਾਧਾਰਕ UPI ਰਾਹੀਂ ਸਿੱਧੇ ਆਪਣੇ ਬੈਂਕ ਖਾਤੇ ਵਿੱਚ ਪੀਐੱਫ ਦਾ ਪੈਸਾ ਤੁਰੰਤ ਟ੍ਰਾਂਸਫਰ ਕਰ ਸਕਣਗੇ। ਇਹ ਸੁਵਿਧਾ EPFO ਦੇ ਨਵੇਂ ਡਿਜੀਟਲ ਸਿਸਟਮ CITES 2.0 ਦਾ ਹਿੱਸਾ ਹੈ, ਜਿਸ ਨੂੰ ਮਈ ਦੇ ਅੰਤ ਤੱਕ ਲਾਂਚ ਕੀਤੇ ਜਾਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਚੁੱਪ-ਚੁਪੀਤੇ ਚਾਂਦੀ ਖ਼ਰੀਦ ਰਿਹਾ ਇਹ ਦੇਸ਼, ਮੰਗਵਾਈ 836 ਟਨ ਚਾਂਦੀ, ਤੋੜੇ ਪਿਛਲੇ 10 ਸਾਲਾਂ ਦੇ ਰਿਕਾਰਡ
ਇਹ ਵੀ ਪੜ੍ਹੋ : 10 ਸਾਲ ਪੁਰਾਣਾ ਆਧਾਰ ਕਾਰਡ ਰੱਖਣ ਵਾਲਿਆਂ ਲਈ ਅਹਿਮ ਖ਼ਬਰ, 14 ਜੂਨ ਤੱਕ ਮਿਲੇਗੀ ਖ਼ਾਸ ਸਹੂਲਤ
ਜਾਣੋ ਕਿਵੇਂ ਕੰਮ ਕਰੇਗਾ ਇਹ ਸਿਸਟਮ
ਇਸ ਨਵੀਂ ਸੁਵਿਧਾ ਦੇ ਲਾਗੂ ਹੋਣ ਤੋਂ ਬਾਅਦ, ਕਰਮਚਾਰੀਆਂ ਨੂੰ EPFO ਦੇ ਪੋਰਟਲ ਜਾਂ ਮੋਬਾਈਲ ਐਪ 'ਤੇ ਲੋਗਿਨ ਕਰਨਾ ਹੋਵੇਗਾ। ਉੱਥੇ ਉਨ੍ਹਾਂ ਨੂੰ ਆਪਣੇ UAN ਨੰਬਰ ਰਾਹੀਂ OTP ਵੈਰੀਫਿਕੇਸ਼ਨ ਪੂਰੀ ਕਰਨੀ ਪਵੇਗੀ। ਇਸ ਤੋਂ ਬਾਅਦ ਉਹ ਆਪਣੀ ਕੁੱਲ ਪੀਐੱਫ ਰਾਸ਼ੀ ਦੇਖ ਸਕਣਗੇ ਅਤੇ ਜਿੰਨਾ ਪੈਸਾ ਕਢਵਾਉਣਾ ਚਾਹੁੰਦੇ ਹਨ, ਉਹ ਚੁਣ ਕੇ ਆਪਣੀ UPI ID ਦਰਜ ਕਰਨਗੇ। ਵੈਰੀਫਿਕੇਸ਼ਨ ਪੂਰੀ ਹੁੰਦੇ ਹੀ ਰਕਮ ਸਿੱਧੀ ਬੈਂਕ ਖਾਤੇ ਵਿੱਚ ਟ੍ਰਾਂਸਫਰ ਹੋ ਜਾਵੇਗੀ, ਜਿਸ ਨਾਲ ਲੰਬੀ ਪ੍ਰਕਿਰਿਆ ਅਤੇ ਕਾਗਜ਼ੀ ਕਾਰਵਾਈ ਦੀ ਲੋੜ ਕਾਫੀ ਹੱਦ ਤੱਕ ਖਤਮ ਹੋ ਜਾਵੇਗੀ।
ਇਹ ਵੀ ਪੜ੍ਹੋ : ਪ੍ਰਾਈਵੇਟ ਮੁਲਾਜ਼ਮਾਂ ਦੀ ਬੇਸਿਕ ਸੈਲਰੀ 'ਚ ਵੱਡਾ ਬਦਲਾਅ ਲਾਗੂ, ਜਾਣੋ ਕਿੰਨੀ ਘਟੇਗੀ ਤੁਹਾਡੀ 'ਇਨ-ਹੈਂਡ' ਸੈਲਰੀ
ਇਹ ਵੀ ਪੜ੍ਹੋ : ਮਾਂ ਵੈਸ਼ਨੋਂ ਦੇਵੀ ਦੇ ਦਰਬਾਰ 'ਚ ਚੜ੍ਹੀ 'ਨਕਲੀ ਚਾਂਦੀ', ਸਿਰਫ 30 ਕਰੋੜ ਦੇ ਨਿਕਲੇ 550 ਕਰੋੜ ਦੇ ਗਹਿਣੇ
ਪੈਸੇ ਕਢਵਾਉਣ ਲਈ ਤੈਅ ਕੀਤੀ ਗਈ ਲਿਮਟ
ਹਾਲਾਂਕਿ, ਨਵੇਂ ਨਿਯਮਾਂ ਦੇ ਤਹਿਤ ਪੂਰਾ ਪੀਐੱਫ ਇੱਕੋ ਵਾਰ ਕਢਵਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਖਾਤਾਧਾਰਕ ਆਪਣੀ ਕੁੱਲ ਜਮ੍ਹਾਂ ਰਾਸ਼ੀ ਦਾ ਵੱਧ ਤੋਂ ਵੱਧ 75 ਪ੍ਰਤੀਸ਼ਤ ਹੀ ਕਢਵਾ ਸਕਣਗੇ, ਜਦਕਿ ਘੱਟੋ-ਘੱਟ 25 ਪ੍ਰਤੀਸ਼ਤ ਹਿੱਸਾ ਖਾਤੇ ਵਿੱਚ ਬਣਾਈ ਰੱਖਣਾ ਲਾਜ਼ਮੀ ਹੋਵੇਗਾ। ਇਸ ਦਾ ਮੁੱਖ ਉਦੇਸ਼ ਕਰਮਚਾਰੀਆਂ ਦੀ ਭਵਿੱਖ ਦੀ ਬਚਤ ਨੂੰ ਸੁਰੱਖਿਅਤ ਰੱਖਣਾ ਹੈ ਤਾਂ ਜੋ ਰਿਟਾਇਰਮੈਂਟ ਦੇ ਸਮੇਂ ਉਨ੍ਹਾਂ ਕੋਲ ਲੋੜੀਂਦਾ ਫੰਡ ਮੌਜੂਦ ਰਹੇ।
ਇਹ ਵੀ ਪੜ੍ਹੋ : RBI ਦੇ ਨਵੇਂ ਨਿਯਮ : ਡਿਜੀਟਲ ਪੇਮੈਂਟ ਸਿਸਟਮ 'ਚ ਹੋਇਆ ਵੱਡਾ ਬਦਲਾਅ, ਮਿਲਣਗੀਆਂ ਇਹ ਸਹੂਲਤਾਂ
ਇਹ ਵੀ ਪੜ੍ਹੋ : ਦੁਨੀਆ ਦਾ ਲਗਭਗ ਅੱਧਾ ਸੋਨਾ ਸਿਰਫ਼ ਦੋ ਦੇਸ਼ਾਂ ਕੋਲ, ਉਤਪਾਦਨ ਦੇ ਮਾਮਲੇ 'ਚ ਇਸ ਦੇਸ਼ ਨੇ ਮਾਰੀ ਬਾਜ਼ੀ
ਐਮਰਜੈਂਸੀ ਵਿੱਚ ਮਿਲੇਗੀ ਵੱਡੀ ਰਾਹਤ
ਸਰਕਾਰ ਦਾ ਮੰਨਣਾ ਹੈ ਕਿ ਇਹ ਬਦਲਾਅ ਕਰਮਚਾਰੀਆਂ ਲਈ ਵੱਡੀ ਰਾਹਤ ਲੈ ਕੇ ਆਵੇਗਾ, ਖਾਸ ਕਰਕੇ ਉਨ੍ਹਾਂ ਹਾਲਤਾਂ ਵਿੱਚ ਜਿੱਥੇ ਤੁਰੰਤ ਪੈਸਿਆਂ ਦੀ ਲੋੜ ਹੁੰਦੀ ਹੈ। UPI ਆਧਾਰਿਤ ਇਹ ਸਿਸਟਮ ਐਮਰਜੈਂਸੀ ਵਿੱਚ ਤੇਜ਼ੀ ਨਾਲ ਫੰਡ ਮੁਹੱਈਆ ਕਰਵਾਉਣ ਵਿੱਚ ਮਦਦ ਕਰੇਗਾ ਅਤੇ ਕਲੇਮ ਰਿਜੈਕਸ਼ਨ (Claim Rejection) ਵਰਗੀਆਂ ਸਮੱਸਿਆਵਾਂ ਨੂੰ ਵੀ ਘੱਟ ਕਰੇਗਾ।
ਇਸ ਦੇ ਨਾਲ ਹੀ ਸਰਕਾਰ EPF ਸਕੀਮ 2026, EPS 2026 ਅਤੇ EDLI ਸਕੀਮ 2026 ਵਰਗੀਆਂ ਨਵੀਆਂ ਯੋਜਨਾਵਾਂ 'ਤੇ ਵੀ ਕੰਮ ਕਰ ਰਹੀ ਹੈ, ਤਾਂ ਜੋ ਭਵਿੱਖ ਨਿਧੀ, ਪੈਨਸ਼ਨ ਅਤੇ ਬੀਮਾ ਸਿਸਟਮ ਨੂੰ ਹੋਰ ਮਜ਼ਬੂਤ ਅਤੇ ਪਾਰਦਰਸ਼ੀ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ : ਅਕਸ਼ੈ ਤ੍ਰਿਤੀਆ ਤੋਂ ਬਾਅਦ ਚਾਂਦੀ 4000 ਰੁਪਏ ਹੋਈ ਸਸਤੀ, ਸੋਨੇ ਦੇ ਭਾਅ ਵੀ ਟੁੱਟੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਤੇਲ ਅਤੇ ਗੈਸ ਦੇ ਕਾਰੋਬਾਰ ਲਈ ਰੂਸ ਨੇ ਲਿਆ ਅਹਿਮ ਫੈਸਲਾ; ਹੁਣ ਇਸ ਕਰੰਸੀ 'ਚ ਕਰੇਗਾ ਸਾਰੇ ਸਮਝੌਤੇ
NEXT STORY