ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੀ.ਐੱਮ ਕਿਸਾਨ ਯੋਜਨਾ ਦੇ ਤਹਿਤ ਲਗਭਗ 8.5 ਕਰੋੜ ਕਿਸਾਨ ਲਾਭਪਾਤਰੀਆਂ ਨੂੰ 14ਵੀਂ ਕਿਸ਼ਤ ਦੇ ਰੂਪ ਵਿੱਚ ਕਰੀਬ 17,000 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਇਹ ਰਾਸ਼ੀ ਰਾਜਸਥਾਨ ਦੇ ਸੀਕਰ ਦੇ ਇੱਕ ਸਮਾਗਮ ਵਿੱਚ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਗਈ।
ਇਹ ਵੀ ਪੜ੍ਹੋ : ਦੁਨੀਆ ਦੇ ਅਮੀਰਾਂ ਦੀ ਟਾਪ-20 ਦੀ ਸੂਚੀ 'ਚ ਸ਼ਾਮਲ ਹੋਏ ਗੌਤਮ ਅਡਾਨੀ, ਇਕ ਦਿਨ 'ਚ ਕਮਾਏ 3 ਅਰਬ ਡਾਲਰ
ਇਸ ਦੌਰਾਨ ਪੀਐੱਮ ਮੋਦੀ ਨੇ ਕਿਹਾ ਕਿ ਕਿਸਾਨਾਂ ਦੀ ਮਿਹਨਤ ਮਿੱਟੀ ਵਿੱਚੋਂ ਸੋਨਾ ਕੱਢ ਦਿੰਦੀ ਹੈ। ਇਸ ਪ੍ਰੋਗਰਾਮ ਵਿੱਚ ਪੀਐੱਮ ਮੋਦੀ ਨੇ ਦੇਸ਼ ਨੂੰ 1.25 ਲੱਖ ਪ੍ਰਧਾਨ ਮੰਤਰੀ ਕਿਸਾਨ ਸਮ੍ਰਿਧੀ ਕੇਂਦਰ (PMKSK) ਵੀ ਸਮਰਪਿਤ ਕੀਤਾ ਹੈ। ਸਰਕਾਰ ਪੜ੍ਹਾਅਵਾਰ ਤਰੀਕੇ ਨਾਲ ਦੇਸ਼ ਵਿੱਚ ਪ੍ਰਚੂਨ ਖਾਦ ਦੀਆਂ ਦੁਕਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਮਰਿਧੀ ਕੇਂਦਰ ਵਿੱਚ ਤਬਦੀਲ ਕਰ ਰਹੀ ਹੈ। ਇਸ ਨਾਲ ਕੇਂਦਰ ਕਿਸਾਨਾਂ ਨੂੰ ਖੇਤੀ ਲਈ ਕੱਚਾ ਮਾਲ, ਮਿੱਟੀ ਪਰਖ, ਬੀਜ ਅਤੇ ਖਾਦ ਮੁਹੱਈਆ ਕਰਵਾਉਣਗੇ।
ਇਹ ਵੀ ਪੜ੍ਹੋ : ਸਪਾਈਸਜੈੱਟ ਜਹਾਜ਼ ਦੇ ਇੰਜਣ ’ਚ ਲੱਗੀ ਅੱਗ, ਨਿਕਲਣ ਲੱਗੀਆਂ ਲਪਟਾਂ, ਮਚੀ ਹਫ਼ੜਾ-ਦਫ਼ੜੀ
ਇਕ ਬਿਆਨ ਵਿੱਚ ਉਹਨਾਂ ਨੇ ਕਿਹਾ ਕਿ ਇਹ ਵਿੱਤੀ ਸਹਾਇਤਾ ਕਿਸਾਨਾਂ ਨੂੰ ਉਨ੍ਹਾਂ ਦੀਆਂ ਰੋਜ਼ਾਨਾ ਲੋੜਾਂ ਪੂਰੀਆਂ ਕਰਨ ਅਤੇ ਉਨ੍ਹਾਂ ਦੀ ਸਮੁੱਚੀ ਭਲਾਈ ਵਿੱਚ ਯੋਗਦਾਨ ਪਾਉਣ ਵਿੱਚ ਮਦਦ ਕਰੇਗੀ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (PM-Kisan) ਦੀ ਸ਼ੁਰੂਆਤ 24 ਫਰਵਰੀ, 2019 ਨੂੰ ਕੀਤੀ ਗਈ ਸੀ। ਇਸ ਯੋਜਨਾ ਦੇ ਤਹਿਤ ਸਿੱਧੇ ਲਾਭ ਟ੍ਰਾਂਸਫਰ (ਡੀਬੀਟੀ) ਪ੍ਰਣਾਲੀ ਰਾਹੀਂ ਦੇਸ਼ ਭਰ ਦੇ ਕਿਸਾਨ ਪਰਿਵਾਰਾਂ ਦੇ ਬੈਂਕ ਖਾਤਿਆਂ ਵਿੱਚ ਪ੍ਰਤੀ ਸਾਲ 6,000 ਰੁਪਏ ਤਿੰਨ ਬਰਾਬਰ ਕਿਸ਼ਤਾਂ ਵਿੱਚ ਦਿੱਤੇ ਜਾਂਦੇ ਹਨ। ਹੁਣ ਤੱਕ ਦੇਸ਼ ਭਰ ਦੇ 11 ਕਰੋੜ ਤੋਂ ਵੱਧ ਕਿਸਾਨਾਂ ਨੂੰ 2.42 ਲੱਖ ਕਰੋੜ ਰੁਪਏ ਤੋਂ ਵੱਧ ਦਾ ਲਾਭ ਦਿੱਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਸਪਾਈਸਜੈੱਟ ਜਹਾਜ਼ ਦੇ ਇੰਜਣ ’ਚ ਲੱਗੀ ਅੱਗ, ਨਿਕਲਣ ਲੱਗੀਆਂ ਲਪਟਾਂ, ਮਚੀ ਹਫ਼ੜਾ-ਦਫ਼ੜੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 10 ਪੈਸੇ ਵਧ ਕੇ ਖੁੱਲ੍ਹਿਆ
NEXT STORY