ਬਿਜ਼ਨੈੱਸ ਡੈਸਕ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਭਾਰਤ ਨਵਿਆਉਣਯੋਗ ਊਰਜਾ ਸੰਮੇਲਨ ਅਤੇ ਪ੍ਰਦਰਸ਼ਨੀ 2026 ਦਾ ਉਦਘਾਟਨ ਕਰਨਗੇ। ਇਕ ਅਧਿਕਾਰਤ ਬਿਆਨ ’ਚ ਇਹ ਜਾਣਕਾਰੀ ਦਿੱਤੀ ਗਈ। ਇਸ ਅਨੁਸਾਰ ਇਹ 4 ਦਿਨਾ ਸੰਮੇਲਨ 2 ਤੋਂ 5 ਨਵੰਬਰ, 2026 ਤੱਕ ਆਯੋਜਿਤ ਕੀਤਾ ਜਾਵੇਗਾ। ਸੰਮੇਲਨ ਦਾ ਮੁੱਖ ਵਿਸ਼ਾ ‘ਨਿਵੇਸ਼, ਇਨੋਵੇਸ਼ਨ ਅਤੇ ਪ੍ਰੇਰਣਾ’ ਹੈ। ਬਿਆਨ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਨਵੰਬਰ ਨੂੰ ਸ਼ਾਮ ਕਰੀਬ ਸਾਢੇ 4 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ’ਚ ਇਸ ਸੰਮੇਲਨ ਅਤੇ ਪ੍ਰਦਰਸ਼ਨੀ ਦਾ ਉਦਘਾਟਨ ਕਰਨਗੇ।
ਇਹ ਵੀ ਪੜ੍ਹੋ : ਭਾਰੀ ਗਿਰਾਵਟ, 12 ਮਹੀਨਿਆਂ ਦੇ ਹੇਠਲੇ ਪੱਧਰ 'ਤੇ ਆ ਡਿੱਗੇ ਸੋਨੇ-ਚਾਂਦੀ ਦੇ ਭਾਅ, ਜਾਣੋ ਵਜ੍ਹਾ
ਇਹ ਵੀ ਪੜ੍ਹੋ : PNB ਦੇ ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, ਕੱਲ੍ਹ ਤੋਂ ਬਦਲ ਜਾਣਗੇ ਕ੍ਰੈਡਿਟ ਕਾਰਡ ਦੇ ਨਿਯਮ
ਇਹ ਵੀ ਪੜ੍ਹੋ : ਪਲਾਸਟਿਕ ਨੋਟ ਬਾਜ਼ਾਰ 'ਚ ਲਿਆਉਣ ਦੀ ਤਿਆਰੀ ਜ਼ੋਰਾਂ 'ਤੇ, 10-20 ਰੁਪਏ ਦੀ ਕਰੰਸੀ ਤੇ ਟ੍ਰਾਇਲ ਕਰੇਗਾ RBI
‘ਭਾਰਤ ਆਰਈ 2026’ ’ਚ 40 ਤੋਂ ਵੱਧ ਮੰਤਰੀਆਂ ਸਮੇਤ 130 ਤੋਂ ਵੱਧ ਦੇਸ਼ਾਂ ਦੇ ਪ੍ਰਤੀਭਾਗੀ, ਨੀਤੀ ਨਿਰਮਾਤਾ, ਨਿਵੇਸ਼ਕ, ਵਿੱਤੀ ਸੰਸਥਾਵਾਂ ਅਤੇ ਉਦਯੋਗ ਜਗਤ ਦੇ ਮਹਾਰਥੀ ਹਿੱਸਾ ਲੈਣਗੇ। ਇਹ ਸੰਮੇਲਨ ਸਵੱਛ ਊਰਜਾ ਨਿਵੇਸ਼, ਉਦਯੋਗ ਭਾਈਵਾਲੀ ਅਤੇ ਟੈਕਨਾਲੋਜੀ ਸਾਂਝੇਦਾਰੀ ਲਈ ਇਕ ਗਲੋਬਲ ਮੰਚ ਦੇ ਰੂਪ ’ਚ ਕੰਮ ਕਰੇਗਾ। ਇਸ ’ਚ ਆਸਟ੍ਰੇਲੀਆ, ਡੈਨਮਾਰਕ, ਯੂਰਪੀਅਨ ਯੂਨੀਅਨ, ਫਰਾਂਸ, ਜਰਮਨੀ, ਨੀਦਰਲੈਂਡ, ਨਾਰਵੇ, ਸਵੀਡਨ ਅਤੇ ਬ੍ਰਿਟੇਨ ਭਾਈਵਾਲ ਦੇਸ਼ ਦੇ ਰੂਪ ’ਚ ਸ਼ਾਮਲ ਹੋਣਗੇ। ਇਸ ਦੌਰਾਨ 13 ਸੂਬੇ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼-ਆਂਧਰਾ ਪ੍ਰਦੇਸ਼, ਅਸਾਮ, ਬਿਹਾਰ, ਛੱਤੀਸਗੜ੍ਹ, ਦਿੱਲੀ, ਗੁਜਰਾਤ, ਕਰਨਾਟਕ, ਮੱਧ ਪ੍ਰਦੇਸ਼, ਮਹਾਰਾਸ਼ਟਰ, ਓਡਿਸ਼ਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ-ਆਪਣੀ ਨਵਿਆਉਣਯੋਗ ਊਰਜਾ ਸਮਰੱਥਾ ਅਤੇ ਨਿਵੇਸ਼ ਦੇ ਮੌਕਿਆਂ ਦਾ ਪ੍ਰਦਰਸ਼ਨ ਕਰਨਗੇ।
ਇਹ ਵੀ ਪੜ੍ਹੋ : ਜ਼ਮੀਨਾਂ ਖ਼ਰੀਦਣ ਦੀ ਲੱਗੀ ਦੌੜ , ਅਫ਼ਸਰ ਵੱਡੇ ਸ਼ਹਿਰਾਂ 'ਚ ਖ਼ਰੀਦ ਰਹੇ ਫਲੈਟ, Villa ਤੇ ਖੇਤੀਬਾੜੀ ਵਾਲੀ ਜ਼ਮੀਨ
ਇਹ ਵੀ ਪੜ੍ਹੋ : ਦਿੱਗਜ ਕੰਪਨੀ Sun Pharma ਦੀ ਕਾਰਜਪ੍ਰਣਾਲੀ ਸ਼ੱਕ ਦੇ ਘੇਰੇ 'ਚ, ਇਸ ਉਤਾਪਦ ਦੀ ਵਿਕਰੀ ਰੁਕੀ
ਇਹ ਵੀ ਪੜ੍ਹੋ : ਪਲਾਸਟਿਕ ਨੋਟ ਬਾਜ਼ਾਰ 'ਚ ਲਿਆਉਣ ਦੀ ਤਿਆਰੀ ਜ਼ੋਰਾਂ 'ਤੇ, 10-20 ਰੁਪਏ ਦੀ ਕਰੰਸੀ ਤੇ ਟ੍ਰਾਇਲ ਕਰੇਗਾ RBI
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
GST ਕੁਲੈਕਸ਼ਨ ’ਚ 23 ਫੀਸਦੀ ਦਾ ਉਛਾਲ, ਅਕਤੂਬਰ ’ਚ ਸਰਕਾਰੀ ਖਜ਼ਾਨੇ ’ਚ ਆਏ 2.31 ਲੱਖ ਕਰੋੜ ਰੁਪਏ
NEXT STORY