ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 14ਵੀਂ ਕਿਸ਼ਤ ਕਿਸਾਨਾਂ ਦੇ ਖਾਤਿਆਂ ‘ਚ ਪਾਉਣਗੇ। ਅੱਜ ਦੇਸ਼ ਭਰ ਦੇ 8.5 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 2,000 ਰੁਪਏ ਦੀ ਕਿਸ਼ਤ ਪਾਈ ਜਾਵੇਗੀ। ਕਿਸਾਨਾਂ ਨੂੰ ਕੁੱਲ 17 ਹਜ਼ਾਰ ਕਰੋੜ ਰੁਪਏ ਦਿੱਤੇ ਜਾਣਗੇ। ਦੱਸਣਯੋਗ ਹੈ ਕਿ ਇਸ ਯੋਜਨਾ ਦੇ ਤਹਿਤ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਇੱਕ ਸਾਲ ਵਿੱਚ 2,000 ਰੁਪਏ ਦੀਆਂ ਤਿੰਨ ਕਿਸ਼ਤਾਂ ਦੇ ਕੁੱਲ 6,000 ਰੁਪਏ ਸਾਲਾਨਾ ਦਿੱਤੇ ਜਾਂਦੇ ਹਨ।
ਇਹ ਵੀ ਪੜ੍ਹੋ : ਦੁਨੀਆ ਦੇ ਅਮੀਰਾਂ ਦੀ ਟਾਪ-20 ਦੀ ਸੂਚੀ 'ਚ ਸ਼ਾਮਲ ਹੋਏ ਗੌਤਮ ਅਡਾਨੀ, ਇਕ ਦਿਨ 'ਚ ਕਮਾਏ 3 ਅਰਬ ਡਾਲਰ
ਦੱਸ ਦੇਈਏ ਕਿ ਸਕੀਮ ਤਹਿਤ ਪਹਿਲੀ ਕਿਸ਼ਤ ਅਪ੍ਰੈਲ-ਜੁਲਾਈ, ਦੂਜੀ ਕਿਸ਼ਤ ਅਗਸਤ-ਨਵੰਬਰ ਅਤੇ ਤੀਜੀ ਕਿਸ਼ਤ ਦਸੰਬਰ-ਮਾਰਚ ਵਿਚਕਾਰ ਜਾਰੀ ਕੀਤੀ ਜਾਂਦੀ ਹੈ। ਇਹ ਸਕੀਮ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 2019 ਵਿੱਚ ਸ਼ੁਰੂ ਕੀਤੀ ਗਈ ਸੀ। ਯੋਜਨਾ ਦੇ ਯੋਗ ਲਾਭਪਾਤਰੀ ਖੁਦ ਨੂੰ ਕਾਮਨ ਸਰਵਿਸ ਸੈਂਟਰ (ਸੀਐੱਸਸੀ) ਰਾਹੀਂ ਰਜਿਸਟਰ ਕਰਾ ਸਕਦੇ ਹਨ। ਕਿਸੇ ਵੀ ਜਾਣਕਾਰੀ ਲਈ ਅਧਿਕਾਰਤ ਵੈੱਬਸਾਈਟ pmkisan.gov.in ਨੂੰ ਦੇਖ ਸਕਦੇ ਹੋ।
ਇਹ ਵੀ ਪੜ੍ਹੋ : ਸਪਾਈਸਜੈੱਟ ਜਹਾਜ਼ ਦੇ ਇੰਜਣ ’ਚ ਲੱਗੀ ਅੱਗ, ਨਿਕਲਣ ਲੱਗੀਆਂ ਲਪਟਾਂ, ਮਚੀ ਹਫ਼ੜਾ-ਦਫ਼ੜੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
DGCA ਨੇ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ’ਤੇ Indigo ਦੇ ਦੋ ਪਾਇਲਟਾਂ ਦੇ ਲਾਈਸੈਂਸ ਕੀਤੇ ਰੱਦ
NEXT STORY