ਨਵੀਂ ਦਿੱਲੀ - ਪੰਜਾਬ ਨੈਸ਼ਨਲ ਬੈਂਕ (PNB) ਦੇ ਕਥਿਤ 13,000 ਕਰੋੜ ਰੁਪਏ ਦੇ ਕਰਜ਼ ਧੋਖਾਧੜੀ ਮਾਮਲੇ ਵਿੱਚ ਭਗੌੜੇ ਕਾਰੋਬਾਰੀ ਮੇਹੁਲ ਚੋਕਸੀ ਵਿਰੁੱਧ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ 2,500 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਵੇਚਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਘੁੰਮਣ ਜਾਣ ਦੀ ਬਣਾ ਰਹੇ ਹੋ ਯੋਜਨਾ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ, INTERPOL ਨੇ ਜਾਰੀ ਕੀਤੀ ਚਿਤਾਵਨੀ
ਏਜੰਸੀ ਨੇ ਕਿਹਾ ਕਿ ਮੁੰਬਈ ਸਥਿਤ ਵਿਸ਼ੇਸ਼ ਪੀਐੱਮਐੱਲਏ ਅਦਾਲਤ ਦੇ ਹੁਕਮਾਂ ਤੋਂ ਬਾਅਦ ਇਸ ਮਾਮਲੇ 'ਚ ਜਾਇਦਾਦ ਸਹੀ ਮਾਲਕਾਂ ਨੂੰ ਵਾਪਸ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਈਡੀ ਨੇ ਕਿਹਾ ਕਿ 125 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ, ਜੋ ਗੀਤਾਂਜਲੀ ਜੇਮਸ ਲਿਮਟਿਡ (ਚੋਕਸੀ ਦੀ ਕੰਪਨੀ) ਦੀ ਹੈ, ਹੁਣ ਇਸ ਦੇ ਲਿਕਵੀਡੇਟਰ ਨੂੰ ਸੌਂਪ ਦਿੱਤੀ ਗਈ ਹੈ। ਇਨ੍ਹਾਂ ਵਿੱਚ ਸਾਂਤਾ ਕਰੂਜ਼ ਵਿੱਚ ਖੇਨੀ ਟਾਵਰ ਵਿੱਚ ਛੇ ਫਲੈਟ ਅਤੇ SEEPZ (ਸਾਂਤਾ ਕਰੂਜ਼ ਇਲੈਕਟ੍ਰਾਨਿਕ ਐਕਸਪੋਰਟ ਪ੍ਰੋਸੈਸਿੰਗ ਜ਼ੋਨ) ਵਿੱਚ ਸਥਿਤ ਦੋ ਫੈਕਟਰੀਆਂ ਅਤੇ ਗੋਦਾਮ ਸ਼ਾਮਲ ਹਨ।
ਇਹ ਵੀ ਪੜ੍ਹੋ : ਭਾਰਤ 'ਚ ਵਧੇਗਾ ਟਰੰਪ ਦਾ ਕਾਰੋਬਾਰ, ਜਾਣੋ ਕਿਹੜੇ ਸ਼ਹਿਰਾਂ ਵਿਚ ਕੀਤਾ ਮੋਟਾ ਨਿਵੇਸ਼
ਈਡੀ ਨੇ ਚੋਕਸੀ ਖ਼ਿਲਾਫ਼ ਪੀਐਮਐਲਏ ਕੇਸ ਵਿੱਚ 2,565.90 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ ਅਤੇ ਇਨ੍ਹਾਂ ਜਾਇਦਾਦਾਂ ਨੂੰ ਵੇਚਣ ਲਈ ਅਦਾਲਤ ਤੋਂ ਇਜਾਜ਼ਤ ਲੈ ਲਈ ਹੈ। ਏਜੰਸੀ ਨੇ ਕਿਹਾ ਕਿ ਉਸ ਨੇ ਪ੍ਰਭਾਵਿਤ ਬੈਂਕਾਂ ਦੇ ਸਹਿਯੋਗ ਨਾਲ ਇਨ੍ਹਾਂ ਸੰਪਤੀਆਂ ਦੀ ਨਿਲਾਮੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। 10 ਸਤੰਬਰ ਨੂੰ ਅਦਾਲਤ ਨੇ ਹੁਕਮ ਦਿੱਤਾ ਸੀ ਕਿ ਈਡੀ ਬੈਂਕਾਂ ਅਤੇ ਗੀਤਾਂਜਲੀ ਗਰੁੱਪ ਦੀਆਂ ਕੰਪਨੀਆਂ ਦੇ ਲਿਕਵੀਡੇਟਰਾਂ ਨੂੰ ਕੁਰਕ ਕੀਤੀਆਂ ਜਾਇਦਾਦਾਂ ਦੀ ਮੁਲਾਂਕਣ ਅਤੇ ਨਿਲਾਮੀ ਵਿੱਚ ਮਦਦ ਕਰੇਗੀ। ਇਸ ਤੋਂ ਬਾਅਦ ਨਿਲਾਮੀ ਤੋਂ ਪ੍ਰਾਪਤ ਹੋਈ ਰਕਮ ਪੰਜਾਬ ਨੈਸ਼ਨਲ ਬੈਂਕ ਅਤੇ ਆਈਸੀਆਈਸੀਆਈ ਬੈਂਕ ਵਿੱਚ ਫਿਕਸਡ ਡਿਪਾਜ਼ਿਟ ਦੇ ਰੂਪ ਵਿੱਚ ਜਮ੍ਹਾ ਕਰਵਾਈ ਜਾਵੇਗੀ।
ਚੋਕਸੀ, ਜੋ 2018 ਤੋਂ ਭਾਰਤ ਛੱਡ ਕੇ ਐਂਟੀਗੁਆ ਵਿੱਚ ਰਹਿ ਰਿਹਾ ਹੈ, 'ਤੇ ਦੋਸ਼ ਹੈ ਕਿ ਉਸਨੇ ਆਪਣੀ ਕੰਪਨੀ ਗੀਤਾਂਜਲੀ ਜੇਮਸ ਅਤੇ ਕੁਝ ਬੈਂਕ ਅਧਿਕਾਰੀਆਂ ਨਾਲ ਮਿਲੀਭੁਗਤ ਨਾਲ ਪੀਐਨਬੀ ਦੇ ਖਿਲਾਫ ਧੋਖਾਧੜੀ ਕੀਤੀ ਅਤੇ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾਂ ਐਲਓਯੂ (ਲੈਟਰ ਆਫ ਅੰਡਰਟੇਕਿੰਗ) ਜਾਰੀ ਕੀਤਾ। ਇਸ ਮਾਮਲੇ ਵਿੱਚ ਈਡੀ ਅਤੇ ਸੀਬੀਆਈ ਨੇ 2018 ਵਿੱਚ ਚੋਕਸੀ, ਨੀਰਵ ਮੋਦੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਖਿਲਾਫ ਜਾਂਚ ਸ਼ੁਰੂ ਕੀਤੀ ਸੀ। ਨੀਰਵ ਮੋਦੀ, ਜੋ ਇਸ ਸਮੇਂ ਲੰਡਨ ਦੀ ਜੇਲ੍ਹ ਵਿੱਚ ਬੰਦ ਹੈ, ਭਾਰਤ ਹਵਾਲਗੀ ਦਾ ਵਿਰੋਧ ਕਰ ਰਿਹਾ ਹੈ।
ਇਹ ਵੀ ਪੜ੍ਹੋ : ਅੱਜ RBI ਹੈੱਡਕੁਆਰਟਰ ਤੋਂ ਵਿਦਾਈ ਲੈਣਗੇ ਸ਼ਕਤੀਕਾਂਤ ਦਾਸ, ਜਾਣੋ ਕਿਉਂ ਸਰਕਾਰ ਦੀ ਪਸੰਦ ਬਣੇ ਮਲਹੋਤਰਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
RBI ਲਈ ਮਹਿੰਗਾਈ ਅਤੇ ਵਿਕਾਸ ’ਚ ਸੰਤੁਲਨ ਕਰਨਾ ਜ਼ਰੂਰੀ : ਸ਼ਕਤੀਕਾਂਤ ਦਾਸ
NEXT STORY