ਬਿਜ਼ਨਸ ਡੈਸਕ : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ। ਦੋਵਾਂ ਦੀਆਂ ਫਿਊਚਰਜ਼ ਕੀਮਤਾਂ ਤੇਜ਼ੀ ਨਾਲ ਖੁੱਲ੍ਹੀਆਂ। ਸੋਨੇ ਦਾ ਵਾਇਦਾ ਭਾਅ 62,700 ਰੁਪਏ ਤੋਂ ਉੱਪਰ ਅਤੇ ਚਾਂਦੀ ਦਾ ਵਾਇਦਾ ਭਾਅ 75,700 ਰੁਪਏ ਦੇ ਨੇੜੇ ਕਾਰੋਬਾਰ ਕਰ ਰਿਹਾ ਹੈ। ਕੌਮਾਂਤਰੀ ਬਾਜ਼ਾਰ 'ਚ ਵੀ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਆਉਣ ਲੱਗੀ ਹੈ।
ਇਹ ਵੀ ਪੜ੍ਹੋ - ਕੈਨੇਡਾ ਰਹਿ ਰਹੇ ਪੰਜਾਬ ਦੇ ਵਿਦਿਆਰਥੀਆਂ ਲਈ ਖ਼ਾਸ ਖ਼ਬਰ, ਓਰੇਨ ਦੇ ਰਿਹਾ 'ਸੁਨਹਿਰੀ ਤੋਹਫ਼ਾ'
ਸੋਨੇ ਦਾ ਵਾਇਦਾ ਭਾਅ ਚੜ੍ਹਿਆ
ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦਾ ਬੈਂਚਮਾਰਕ ਫਰਵਰੀ ਦਾ ਇਕਰਾਰਨਾਮਾ ਅੱਜ 62,784 ਰੁਪਏ ਦੇ ਵਾਧੇ ਨਾਲ ਖੁੱਲ੍ਹਿਆ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 62,800 ਰੁਪਏ ਅਤੇ ਦਿਨ ਦੇ ਹੇਠਲੇ ਪੱਧਰ 62,711 ਰੁਪਏ ਨੂੰ ਛੂਹ ਗਿਆ। ਇਸ ਮਹੀਨੇ ਸੋਨੇ ਦੀ ਫਿਊਚਰ ਕੀਮਤ 64,063 ਰੁਪਏ ਦੇ ਉੱਚ ਪੱਧਰ ਨੂੰ ਛੂਹ ਗਈ ਸੀ।
ਇਹ ਵੀ ਪੜ੍ਹੋ - ਸ਼ੇਅਰ ਬਾਜ਼ਾਰ ’ਚ ਗਿਰਾਵਟ ਕਾਰਨ 288 ਅਰਬਪਤੀਆਂ ਨੂੰ ਪਿਆ ਘਾਟਾ, ਅਡਾਨੀ-ਮਸਕ ਹੋਏ ਸਭ ਤੋਂ ਵੱਧ ਕੰਗਾਲ
ਚਾਂਦੀ ਦੇ ਵਾਇਦਾ ਭਾਅ ਵੀ ਚਮਕੇ
MCX 'ਤੇ ਚਾਂਦੀ ਦਾ ਬੈਂਚਮਾਰਕ ਮਾਰਚ ਕੰਟਰੈਕਟ ਅੱਜ 75,763 ਰੁਪਏ 'ਤੇ ਖੁੱਲ੍ਹਿਆ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 75,809 ਰੁਪਏ ਅਤੇ ਦਿਨ ਦੇ ਹੇਠਲੇ ਪੱਧਰ 75,623 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਿਆ। ਇਸ ਮਹੀਨੇ ਚਾਂਦੀ ਦੀ ਕੀਮਤ 78,549 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਸੀ।
ਇਹ ਵੀ ਪੜ੍ਹੋ - ਗਹਿਣੇ ਖਰੀਦਣ ਵਾਲਿਆ ਲਈ ਖ਼ਾਸ ਖ਼ਬਰ, 75 ਹਜ਼ਾਰ ਤੋਂ ਪਾਰ ਹੋਈਆਂ ਚਾਂਦੀ ਦੀਆਂ ਕੀਮਤਾਂ, ਜਾਣੋ ਸੋਨੇ ਦਾ ਨਵਾਂ ਰੇਟ
ਕੌਮਾਂਤਰੀ ਬਾਜ਼ਾਰ 'ਚ ਵੀ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਤੇਜ਼ੀ
ਕੌਮਾਂਤਰੀ ਬਾਜ਼ਾਰ 'ਚ ਵੀ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਆਉਣ ਲੱਗੀ ਹੈ। ਕਾਮੈਕਸ 'ਤੇ ਸੋਨਾ 20,61.20 ਡਾਲਰ ਪ੍ਰਤੀ ਔਂਸ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 2,051.30 ਡਾਲਰ ਸੀ। ਖ਼ਬਰ ਲਿਖੇ ਜਾਣ ਤੱਕ ਇਹ 9.10 ਡਾਲਰ ਦੇ ਵਾਧੇ ਨਾਲ 2,060.40 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ। ਕਾਮੈਕਸ 'ਤੇ ਚਾਂਦੀ ਦਾ ਵਾਇਦਾ ਭਾਅ 24.70 ਡਾਲਰ ਦੇ ਭਾਅ 'ਤੇ ਖੁੱਲ੍ਹਿਆ, ਪਿਛਲੀ ਬੰਦ ਕੀਮਤ 24.58 ਡਾਲਰ ਸੀ। ਖ਼ਬਰ ਲਿਖੇ ਜਾਣ ਤੱਕ ਇਹ 0.11 ਡਾਲਰ ਦੇ ਵਾਧੇ ਨਾਲ 24.70 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ।
ਇਹ ਵੀ ਪੜ੍ਹੋ - ਦੁਬਈ ਹੋਟਲ ’ਚ ਸੈਲਾਨੀ ਨੂੰ ਨਹੀਂ ਮਿਲਿਆ ਨਾਸ਼ਤਾ, ‘ਮੇਕ ਮਾਈ ਟ੍ਰਿਪ’ ਨੂੰ ਦੇਣਾ ਹੋਵੇਗਾ ਮੁਆਵਜ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
LPG Price: ਨਵੇਂ ਸਾਲ ਤੋਂ ਪਹਿਲਾਂ LPG ਖਪਤਕਾਰਾਂ ਨੂੰ ਵੱਡੀ ਰਾਹਤ, ਸਸਤਾ ਹੋਇਆ ਗੈਸ ਸਿਲੰਡਰ
NEXT STORY