ਮੁੰਬਈ — ਨੋਟਬੰਦੀ ਤੋਂ ਬਾਅਦ 500 ਅਤੇ 2000 ਰੁਪਏ ਦੇ ਨਵੇਂ ਨੋਟ ਮਾਰਕਿਟ 'ਚ ਲਿਆਉਣ ਤੋਂ ਬਾਅਦ ਕੇਂਦਰ ਸਰਕਾਰ ਹੁਣ 200 ਰੁਪਏ ਦੇ ਨੋਟ ਉਤਾਰਨ ਦੀ ਤਿਆਰੀ 'ਚ ਹੈ। ਭਾਰਤੀ ਰਿਜ਼ਰਵ ਬੈਂਕ ਵਲੋਂ ਇਸ ਦੀ ਛਪਾਈ ਸ਼ੁਰੂ ਕਰ ਦਿੱਤੀ ਗਈ ਹੈ। ਕੇਂਦਰੀ ਬੈਂਕ ਦਾ ਕਹਿਣਾ ਹੈ ਕਿ ਲੋਕਾਂ ਲਈ ਟ੍ਰਾਂਜੈਕਸ਼ਨ ਲਈ ਆਸਾਨ ਕਰਨ ਦੇ ਮਕਸਦ ਨਾਲ ਇਸ ਨੋਟ ਨੂੰ ਜਾਰੀ ਕੀਤਾ ਜਾਵੇਗਾ। ਪੂਰੇ ਮਾਮਲੇ ਨਾਲ ਜੁੜੇ ਦੋ ਲੋਕਾਂ ਨੇ ਦੱਸਿਆ ਕਿ ਰਿਜ਼ਰਵ ਬੈਂਕ ਵਲੋਂ ਕੁਝ ਹਫਤੇ ਪਹਿਲਾਂ ਹੀ ਇਨ੍ਹਾਂ ਨੋਟਾਂ ਦੀ ਛਪਾਈ ਦਾ ਹੁਕਮ ਦਿੱਤਾ ਗਿਆ ਹੈ। ਇਸ ਦੇ ਬਾਅਦ ਤੋਂ ਹੀ ਸਰਕਾਰੀ ਪ੍ਰਿੰਟਿੰਗ ਪ੍ਰੈੱਸ 'ਚ ਇਨ੍ਹਾਂ ਨੋਟਾਂ ਦੀ ਛਪਾਈ ਦਾ ਕੰਮ ਚੱਲ ਰਿਹਾ ਹੈ। ਪਹਿਲਾਂ ਇਨ੍ਹਾਂ ਨੋਟਾਂ ਨੂੰ ਜੁਲਾਈ 'ਚ ਜਾਰੀ ਕੀਤੇ ਜਾਣ ਦੀ ਗੱਲ ਕੀਤੀ ਜਾ ਰਹੀ ਸੀ, ਪਰ ਹੁਣ ਇਸ 'ਚ ਕੁਝ ਦੇਰੀ ਹੋ ਸਕਦੀ ਹੈ।
ਆਕਸਫੋਰਡ ਡਿਕਸ਼ਨਰੀ 'ਚ ਸ਼ਾਮਿਲ ਹੋਇਆ 'ਚਨਾ ਅਤੇ ਚਨਾ ਦਾਲ', ਹਿੰਦੀ ਸ਼ਬਦਾਂ ਨੂੰ ਤਰਜ਼ੀਹ!
NEXT STORY